18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੁੱਧ ਪਿੰਡਾਂ 'ਚ ਕਿਸਾਨ ਮਜ਼ਦੂਰ ਲਾਮਬੰਦ

Ad Position 21
No active advertisement
ਅਜੀਤ ਡੈਸਕ 20-02-2026
ਸਿਰਸਾ, 19 ਫਰਵਰੀ (ਭੁਪਿੰਦਰ ਪੰਨੀਵਾਲੀਆ)-ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲੱਖਵਿੰਦਰ ਸਿੰਘ ਅÏਲਖ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਮਰੀਕਾ ਨਾਲ ਕੀਤਾ ਗਿਆ ਮੁਕਤ ਵਪਾਰ ਸਮਝੌਤਾ ਕਿਸਾਨਾਂ ਲਈ ਮੌਤ ਦੇ ਵਾਰੰਟ ਤੋਂ ਘੱਟ ਨਹੀਂ ਹੈ | ਇਸ ਸੌਦੇ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ | ਜਿਹੜੇ ਕਿਸਾਨ ਅਤੇ ਖੇਤ ਮਜ਼ਦੂਰ ਸਰਕਾਰੀ ਨੀਤੀਆਂ ਦੇ ਚਲਦਿਆਂ ਫਸਲਾਂ ਦੇ ਵਾਜਬ ਭਾਅ ਨਾ ਮਿਲਣ ਕਾਰਨ ਕਰਜ਼ਾਈ ਹੋ ਗਏ ਹਨ, ਉਨ੍ਹਾਂ ਦਾ ਕਰਜ਼ਾ ਪੂਰੀ ਤਰ੍ਹਾਂ ਮੁਆਫ਼ ਕੀਤਾ ਜਾਣਾ ਚਾਹੀਦਾ ਹੈ | ਉਹ ਅੱਜ ਵੱਖ-ਵੱਖ ਪਿੰਡਾਂ 'ਚ ਕਿਸਾਨਾਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ | ਅÏਲਖ ਨੇ ਕਿਹਾ ਕਿ ਹਰਿਆਣਾ ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਦੇ ਸੱਦੇ 'ਤੇ ਕੇਂਦਰ ਅਤੇ ਰਾਜ ਸਰਕਾਰਾਂ ਦੁਆਰਾ ਲਏ ਜਾ ਰਹੇ ਕਿਸਾਨ ਵਿਰੋਧੀ ਫੈਸਲਿਆਂ ਦੇ ਵਿਰੋਧ ਵਿੱਚ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਦੀ ਪੂਰਤੀ ਲਈ 23, 24 ਅਤੇ 25 ਫਰਵਰੀ ਨੂੰ ਕੁਰੂਕਸ਼ੇਤਰ 'ਚ ਮੁੱਖ ਮੰਤਰੀ ਦੇ ਨਿਵਾਸ ਸਥਾਨ ਦੇ ਬਾਹਰ ਧਰਨਾ ਦਿੱਤਾ ਜਾਵੇਗਾ ਅਤੇ ਇਸ ਧਰਨੇ 'ਚ ਸਿਰਸਾ ਜ਼ਿਲ੍ਹਾ ਦੇ ਪਿੰਡਾਂ ਦੇ ਕਿਸਾਨ, ਮਜ਼ਦੂਰ ਵੱਡੀ ਗਿਣਤੀ 'ਚ ਹਿਸਾ ਲੈਣਗੇ | ਉਨ੍ਹਾਂ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦੌਰਾਨ ਸਰਕਾਰ ਨਾਲ ਗੱਲਬਾਤ ਜਿਹੜੀਆਂ ਮੰਗਾਂ 'ਤੇ ਸਹਿਮਤੀ ਬਣੀ ਸੀ, ਉਨ੍ਹਾਂ ਚੋਂ ਸਰਕਾਰ ਨੇ ਇੱਕ ਵੀ ਮੰਗ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਹੈ, ਜਿਸ ਕਾਰਨ ਕਿਸਾਨਾਂ, ਮਜ਼ਦੂਰਾਂ 'ਚ ਭਾਰੀ ਰੋਹ ਹੈ | ਉਨ੍ਹਾਂ ਨੇ ਕਿਹਾ ਕਿ ਫਸਲਾਂ ਦੀਆਂ ਕੀਮਤਾਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਨਿਰਧਾਰਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਅਤੇ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲਾਂ ਦੀ ਖਰੀਦ ਦੀ ਗਰੰਟੀ ਦੇਣ ਵਾਲਾ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ | ਨਵਾਂ ਬਿਜਲੀ ਐਕਟ ਅਤੇ ਬੀਜ ਬਿੱਲ ਰੱਦ ਕੀਤਾ ਜਾਣਾ ਚਾਹੀਦਾ ਹੈ | ਹਰਿਆਣਾ ਸਰਕਾਰ ਵੱਲੋਂ ਬਜ਼ੁਰਗਾਂ ਲਈ ਪੈਨਸ਼ਨ ਦੇ ਲਈ ਲਾਈਆਂ ਗਈਆਂ ਨਵੀਆਂ ਸ਼ਰਤਾਂ ਦੀ ਨਿੰਦਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਵਧਾਈ ਜਾਣੀ ਚਾਹੀਦੀ ਹੈ ਨਾ ਕਿ ਉਸ ਨੂੰ ਬੰਦ ਕੀਤਾ ਜਾਏ | ਹਰਿਆਣਾ ਦੇ ਮੁੱਖ ਮੰਤਰੀ ਨੂੰ ਝੋਨਾ ਘੁਟਾਲੇ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਬਰਖਾਸਤ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਮੁੱਖ ਮੰਤਰੀ ਨੂੰ ਆਪਣੇ ਐਲਾਨਾਂ ਅਨੁਸਾਰ 23 ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਯਕੀਨੀ ਬਣਾਉਣੀ ਚਾਹੀਦੀ ਹੈ | ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਵਿੱਚ ਖਾਮੀਆਂ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ | ਯੂਰੀਆ ਅਤੇ ਡੀਏਪੀ ਖਾਦ ਸਮੇਂ ਸਿਰ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ | ਇਸ ਮੌਕੇ ਬੀਕੇਈ ਦੇ ਹਲਕਾ ਪ੍ਰਧਾਨ ਨੱਥਾ ਸਿੰਘ, ਸਾਬਕਾ ਸਰਪੰਚ ਨਛੱਤਰ ਸਿੰਘ, ਦਰਸ਼ਨ ਸਿੰਘ, ਸੰਦੀਪ ਸਿੰਘ, ਕੁਲਦੀਪ ਸਿੰਘ, ਤੇਜਾ ਸਿੰਘ, ਅੰਗਰੇਜ਼ ਸਿੰਘ, ਰਘੁਬੀਰ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਲਾਬ ਸਿੰਘ, ਅਮਰੀਕ ਸਿੰਘ, ਸੁਖਦੀਪ ਸਿੰਘ, ਨਿੱਕਾ ਸਿੰਘ, ਰਣਧੀਰ ਸਿੰਘ, ਗੱਗੀ ਅਤੇ ਹੋਰ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਮੁਲਜ਼ਮ ਤੇ ਸਪਲਾਇਰ ਕਾਬੂ ਅਗਲੀ ਖ਼ਬਰ ਕੰਵਰਪਾਲ ਗੁਰਜਰ ਵਲੋਂ ਖੇਤੀਬਾੜੀ ਕਾਲਜ ਲਈ ਜ਼ਮੀਨ ਮਨਜ਼ੂਰ ਕਰਨ ਲਈ ਮੁੱਖ ਮੰਤਰੀ ਸੈਣੀ ਤੇ ਖੇਤੀਬਾੜੀ ਮੰਤਰੀ ਰਾਣਾ ਦਾ ਧ...
Ad Position 24