18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਹੈਰੋਇਨ ਸਮੇਤ ਇਕ ਮੁਲਜ਼ਮ ਤੇ ਸਪਲਾਇਰ ਕਾਬੂ

Ad Position 21
No active advertisement
ਅਜੀਤ ਡੈਸਕ 20-02-2026
ਯਮੁਨਾਨਗਰ, 19 ਫਰਵਰੀ (ਗੁਰਦਿਆਲ ਸਿੰਘ ਨਿਮਰ)-ਨਾਰਕੋਟਿਕਸ ਵਿਰੋਧੀ ਸੈੱਲ ਦੀ ਟੀਮ ਵਲੋਂ ਕਲਾਨੌਰ ਸਰਹੱਦ 'ਤੇ ਉੱਤਰ ਪ੍ਰਦੇਸ਼ ਤੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਨੂੰ 500 ਮਿਲੀਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਉਪਰੰਤ ਸਪਲਾਇਰ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੈੱਲ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਉੱਤਰ ਪ੍ਰਦੇਸ਼ ਤੋਂ ਇਕ ਮੋਟਰਸਾਈਕਲ ਸਵਾਰ ਨਸ਼ੀਲੇ ਪਦਾਰਥਾਂ ਨਾਲ ਕਲਾਨੌਰ ਸਰਹੱਦ ਰਾਹੀਂ ਯਮੁਨਾਨਗਰ ਜ਼ਿਲ੍ਹੇ 'ਚ ਦਾਖਲ ਹੋਵੇਗਾ | ਇਸ ਸੂਚਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਬ-ਇੰਸਪੈਕਟਰ ਆਸ਼ੀਸ਼ ਦੀ ਅਗਵਾਈ ਵਾਲੀ ਇਕ ਪੁਲਿਸ ਟੀਮ ਨੇ ਕਲਾਨੌਰ ਸਰਹੱਦ 'ਤੇ ਨਾਕਾਬੰਦੀ ਕਰ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ | ਇਸ ਦੌਰਾਨ ਕੁਝ ਦੇਰ ਬਾਅਦ ਇਕ ਮੋਟਰਸਾਈਕਲ ਆਉਂਦਾ ਦੇਖਿਆ ਗਿਆ, ਜਿਸਨੂੰ ਟੀਮ ਨੇ ਰੋਕ ਕੇ ਜਾਂਚ ਕੀਤੀ ਅਤੇ ਡਿਊਟੀ ਮੈਜਿਸਟ੍ਰੇਟ ਈ. ਟੀ. ਓ. ਲਲਿਤ ਯਾਦਵ ਨੂੰ ਮੌਕੇ 'ਤੇ ਬੁਲਾ ਕੇ ਮੋਟਰਸਾਈਕਲ ਸਵਾਰ ਨੌਜਵਾਨ ਤੋਂ ਪੁੱਛਗਿੱਛ ਕੀਤੀ ਗਈ | ਇਸ ਦੌਰਾਨ ਤਲਾਸ਼ੀ ਲੈਣ 'ਤੇ ਉਸ ਤੋਂ ਹੈਰੋਇਨ ਦੀਆਂ 50 ਗੋਲੀਆਂ ਬਰਾਮਦ ਕੀਤੀਆਂ ਗਈਆਂ | ਸੈੱਲ ਇੰਚਾਰਜ ਨੇ ਦੱਸਿਆ ਕਿ ਪੁੱਛਗਿੱਛ ਕਰਨ 'ਤੇ ਮੁਲਜ਼ਮ ਦੀ ਪਛਾਣ ਰਿੰਕੂ ਪਾਲ ਪੁੱਤਰ ਰਾਜਵੀਰ ਵਜੋਂ ਹੋਈ, ਜੋ ਕਿ ਝਾੜੂ ਫੈਕਟਰੀ ਦੇ ਨੇੜੇ ਬਾਡੀ ਮਾਜਰਾ ਦਾ ਰਹਿਣ ਵਾਲਾ ਸੀ | ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸਨੇ ਹੈਰੋਇਨ ਉੱਤਰ ਪ੍ਰਦੇਸ਼ ਦੇ ਸਰਸਾਵਾ ਦੇ ਘਘੌਂਡ ਪਿੰਡ ਦੇ ਰਹਿਣ ਵਾਲੇ ਸੋਮਿਨ ਪੁੱਤਰ ਕਬੀਰ ਤੋਂ ਪ੍ਰਾਪਤ ਕੀਤੀ ਸੀ | ਇਸ ਜਾਣਕਾਰੀ 'ਤੇ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਸਪਲਾਇਰ ਸੋਮਿਨ ਨੂੰ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਇਕ ਮੁਲਜ਼ਮ ਰਿੰਕੂ ਪਾਲ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ, ਜਦਕਿ ਸਪਲਾਇਰ ਸੋਮਿਨ ਨੂੰ ਰਿਮਾਂਡ 'ਤੇ ਲੈ ਲਿਆ ਗਿਆ ਹੈ | ਸੈੱਲ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਰਿੰਕੂ ਪਾਲ ਵਿਰੁੱਧ ਪਹਿਲਾਂ ਹੀ ਅੱਠ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ 'ਚ ਨਸ਼ਾ ਤਸਕਰੀ, ਅਸਲਾ ਐਕਟ, ਡਕੈਤੀ ਅਤੇ ਚੋਰੀ ਸ਼ਾਮਿਲ ਹਨ, ਜੋ ਅਦਾਲਤ 'ਚ ਹਾਲੇ ਵਿਚਾਰ ਅਧੀਨ ਹਨ | ਉਨ੍ਹਾਂ ਕਿਹਾ ਕਿ ਰਿਮਾਂਡ ਦੌਰਾਨ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਸਨੇ ਨਸ਼ੀਲੇ ਪਦਾਰਥ ਕਿੱਥੋਂ ਪ੍ਰਾਪਤ ਕੀਤੇ ਅਤੇ ਕਿਥੇ ਸਪਲਾਈ ਕੀਤੇ |
Ad Position 22
No active advertisement
ਪਿਛਲੀ ਖ਼ਬਰ ਸਿਖਲਾਈ ਤੇ ਰੁਜ਼ਗਾਰ ਸੈੱਲ ਨੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੁੱਧ ਪਿੰਡਾਂ 'ਚ ਕਿਸਾਨ ਮਜ਼ਦੂਰ ਲਾਮਬੰਦ
Ad Position 24