18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਐਡਵੋਕੇਟ ਬਲਵਿੰਦਰ ਕੁਮਾਰ ਤੇ ਸਾਥੀਆਂ ਖ਼ਿਲਾਫ਼ ਦਰਜ ਕੇਸ ਤੁਰੰਤ ਰੱਦ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 20-02-2026
ਜਲੰਧਰ, 19 ਫਰਵਰੀ (ਜਸਪਾਲ ਸਿੰਘ)-ਐਡਵੋਕੇਟ ਪਿ੍ਤਪਾਲ, ਐਡਵੋਕੇਟ ਹਰਪ੍ਰੀਤ ਸਿੰਘ, ਐਡਵੋਕੇਟ ਮਧੂ ਰਚਨਾ, ਐਡਵੋਕੇਟ ਰਾਜਕੁਮਾਰ, ਐਡਵੋਕੇਟ ਹਰਭਜਨ ਸਾਂਪਲਾ, ਐਡਵੋਕੇਟ ਪਵਨ ਬੈਂਸ, ਐਡਵੋਕੇਟ ਰਜਿੰਦਰ ਕੁਮਾਰ, ਐਡਵੋਕੇਟ ਦੀਪਕ ਤੇ ਹੋਰਨਾਂ ਵਕੀਲਾਂ ਨੇ ਅੱਜ ਇੱਥੇ ਹਾਈਵੇ ਐਕਟ ਦੇ ਇਕ ਮਾਮਲੇ 'ਚ ਨਾਮਜ਼ਦ ਕੀਤੇ ਗਏ ਐਡਵੋਕੇਟ ਬਲਵਿੰਦਰ ਕੁਮਾਰ ਸਮੇਤ ਹੋਰਨਾਂ 42 ਬੇਗੁਨਾਹਾਂ ਦੇ ਹੱਕ 'ਚ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਦਰਜ ਕੇਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਵਲੋਂ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੂੰ ਵੀ ਇਕ ਪੱਤਰ ਲਿਖਿਆ ਗਿਆ ਹੈ | ਇਸ ਮੌਕੇ ਉਕਤ ਵਕੀਲਾਂ ਨੇ ਕਿਹਾ ਕਿ ਐਡਵੋਕੇਟ ਬਲਵਿੰਦਰ ਕੁਮਾਰ ਜਿੱਥੇ ਸਿਆਸੀ ਪਾਰਟੀ ਨਾਲ ਸਬੰਧ ਰੱਖਦੇ ਹਨ ਉੱਥੇ ਵਕਾਲਤ ਵੀ ਕਰਦੇ ਹਨ ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਦੇ ਮੈਂਬਰ ਵੀ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਿੱਚ ਜਲੰਧਰ ਦਿਹਾਤੀ ਪੁਲਿਸ ਵੱਲੋਂ ਉਨ੍ਹਾਂ ਖਿਲਾਫ ਰਾਜਨੀਤਕ ਮਨਸ਼ਾ ਤੇ ਰੰਜਿਸ਼ ਤਹਿਤ ਇੱਕ ਝੂਠਾ ਹਾਈਵੇ ਐਕਟ ਦਾ ਪਰਚਾ (ਐਫਆਈਆਰ ਨੰਬਰ 85/23) 23 ਜੁਲਾਈ, 2023 ਨੂੰ ਥਾਣਾ ਮਕਸੂਦਾਂ ਵਿਖੇ ਦਰਜ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਐਡਵੋਕੇਟ ਬਲਵਿੰਦਰ ਕੁਮਾਰ ਤੇ ਇਲਾਕੇ ਦੇ ਲੋਕਾਂ ਵੱਲੋਂ ਨਸ਼ੇ ਦੇ ਖਿਲਾਫ ਪਿੰਡ ਨੂਰਪੁਰ ਦੇ ਅੱਡੇ 'ਤੇ ਪ੍ਰਦਰਸ਼ਨ ਕੀਤਾ ਗਿਆ ਸੀ ਤੇ ਇਸ ਦੌਰਾਨ ਕੋਈ ਵੀ ਟ੍ਰੈਫਿਕ ਜਾਮ ਨਹੀਂ ਕੀਤਾ ਗਿਆ ਜਦਕਿ ਉਸ ਸਮੇਂ ਦੇ ਥਾਣਾ ਮੁਖੀ ਵਲੋਂ ਰੰਜਿਸ਼ਨ ਪਰਚਾ ਦਰਜ ਕੀਤਾ ਗਿਆ ਸੀ | ਵਕੀਲਾਂ ਨੇ ਕਿਹਾ ਕਿ ਇਸ ਸਬੰਧੀ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਇਸ ਮਾਮਲੇ ਦੀ ਜਾਂਚ ਐਸ.ਐਸ.ਪੀ. ਹੁਸ਼ਿਆਰਪੁਰ ਤੋਂ ਕਰਵਾਈ ਸੀ ਤੇ ਉਨ੍ਹਾਂ ਆਪਣੀ ਜਾਂਚ ਵਿੱਚ ਪਾਇਆ ਕਿ ਐਡਵੋਕੇਟ ਬਲਵਿੰਦਰ ਕੁਮਾਰ ਤੇ ਹੋਰ ਲੋਕ ਬੇਗੁਨਾਹ ਹਨ ਤੇ ਇਸ ਸੰਬੰਧੀ ਐਸ.ਐਸ.ਪੀ. ਜਲੰਧਰ ਦਿਹਾਤੀ ਨੂੰ ਪਰਚਾ ਰੱਦ ਕਰਨ ਸਬੰਧੀ ਹਦਾਇਤ ਕੀਤੀ ਪਰ ਇਸ ਸਭ ਨੂੰ ਅਣਦੇਖਿਆ ਕਰਦੇ ਹੋਏ ਪੁਲਿਸ ਵਲੋਂ ਸਤੰਬਰ, 2025 ਨੂੰ ਚਲਾਨ ਪੇਸ਼ ਕਰ ਦਿੱਤਾ ¢ ਵਕੀਲਾਂ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਵਿੱਚ ਇਨਸਾਫ ਨਹੀਂ ਹੋ ਜਾਂਦਾ, ਉਦੋਂ ਤੱਦ ਉਹ ਸਾਰੇ ਵਕੀਲ ਸਾਥੀ ਹਰ ਕਾਨੂੰਨੀ ਰਾਹ ਅਖਤਿਆਰ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਡਾ. ਅਸ਼ੋਕ ਮਿੱਤਲ ਨੇ ਅਮਰੀਕਾ ਨਾਲ ਕੀਤੇ ਇਕਤਰਫ਼ਾ ਵਪਾਰ ਸਮਝੌਤੇ 'ਤੇ ਚੁੱਕੇ ਸਵਾਲ ਅਗਲੀ ਖ਼ਬਰ ਹਰਿੰਦਰ ਸਿੰਘ ਢੀਂਡਸਾ ਵਲੋਂ ਉੱਤਰੀ ਹਲਕੇ ਦੇ ਅਹੁਦੇਦਾਰਾਂ ਦਾ ਐਲਾਨ
Ad Position 24