17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ ਨੂੰ ਰਾਜ ਸਭਾ ਸੰਸਦ ਮੈਂਬਰ ਬਣਾਇਆ ਜਾਣਾ ਚਾਹੀਦਾ ਹੈ-ਅਨੀਤਾ ਦੇਵੀ

Ad Position 21
No active advertisement
ਅਜੀਤ ਡੈਸਕ 20-02-2026
ਰਤੀਆ, 19 ਫਰਵਰੀ (ਬੇਅੰਤ ਕੌਰ ਮੰਡੇਰ)- ਹਰਿਆਣਾ ਦੀਆਂ ਦੋ ਰਾਜ ਸਭਾ ਸੀਟਾਂ 'ਚੋਂ ਇੱਕ ਧਾਨਕ ਭਾਈਚਾਰਾ ਜੋ ਕਿ ਅਨੁਸੂਚਿਤ ਜਾਤੀ ਹੈ, ਨੂੰ ਰਾਜ ਸਭਾ ਸੀਟ ਲਈ ਨਾਮਜ਼ਦ ਕੀਤਾ ਜਾਣਾ ਚਾਹੀਦਾ ਹੈ, ਜਿਸ ਨਾਲ ਇਸ ਭਾਈਚਾਰੇ ਨੂੰ ਪਹਿਲੀ ਵਾਰ ਰਾਜ ਸਭਾ 'ਚ ਦਾਖਲ ਹੋਣ ਦਾ ਮੌਕਾ ਮਿਲੇਗਾ | ਇਹ ਪ੍ਰਗਟਾਵਾ ਧਾਨਕ ਭਾਈਚਾਰੇ ਦੀ ਮਹਿਲਾ ਨੇਤਾ ਅਨੀਤਾ ਦੇਵੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਤੱਕ ਕਾਂਗਰਸ ਪਾਰਟੀ ਨੇ ਕਦੇ ਵੀ ਧਾਨਕ ਭਾਈਚਾਰੇ ਨੂੰ ਰਾਜ ਸਭਾ 'ਚ ਦਾਖਲ ਹੋਣ ਦਾ ਮੌਕਾ ਨਹੀਂ ਦਿੱਤਾ | ਜਦੋਂ ਤੋਂ ਧਾਨਕ ਭਾਈਚਾਰਾ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਇਆ ਹੈ, ਭਾਜਪਾ ਨੇ ਕੇਂਦਰ ਅਤੇ ਹਰਿਆਣਾ ਸਮੇਤ ਸਾਰੇ ਰਾਜਾਂ 'ਚ ਲਗਾਤਾਰ ਤੀਜੀ ਵਾਰ ਸਰਕਾਰਾਂ ਬਣਾਈਆਂ ਹਨ | ਇਸ ਲਈ ਭਾਜਪਾ ਨੂੰ ਇਸ ਵਾਰ ਧਾਨਕ ਭਾਈਚਾਰੇ ਦੀ ਆਗੂ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਸੁਨੀਤਾ ਦੁੱਗਲ ਨੂੰ ਰਾਜ ਸਭਾ 'ਚ ਭੇਜਣਾ ਚਾਹੀਦਾ ਹੈ, ਤਾਂ ਜੋ ਭਾਈਚਾਰੇ ਨੂੰ ਦੇਸ਼ 'ਚ ਪਹਿਲੀ ਵਾਰ ਰਾਜ ਸਭਾ 'ਚ ਦਾਖਲ ਹੋਣ ਦਾ ਮੌਕਾ ਮਿਲੇ ਸਕੇ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਸ਼ਵ ਪੱਧਰ 'ਤੇ ਦੇਸ਼ ਦੀ ਸਾਖ ਨੂੰ ਉੱਚਾ ਕੀਤਾ ਹੈ | ਅੱਜ ਕੋਈ ਵੀ ਭਾਰਤੀ ਨਾਗਰਿਕ ਕਿਸੇ ਵੀ ਦੇਸ਼ 'ਚ ਸਨਮਾਨ ਨਾਲ ਯਾਤਰਾ ਕਰਦਾ ਹੈ ਜਦਕਿ ਕਾਂਗਰਸ ਦੇ ਸ਼ਾਸਨ ਦੌਰਾਨ ਪ੍ਰਧਾਨ ਮੰਤਰੀ ਨੂੰ ਵੀ ਵਿਦੇਸ਼ਾਂ 'ਚ ਸਤਿਕਾਰ ਨਹੀਂ ਦਿੱਤਾ ਜਾਂਦਾ ਸੀ | ਉਨ੍ਹਾਂ ਕਿਹਾ ਕਿ ਧਾਨਕ ਭਾਈਚਾਰਾ ਦੇਸ਼ ਦੀ ਆਬਾਦੀ ਦਾ ਲਗਭਗ 8 ਪ੍ਰਤੀਸ਼ਤ ਹੈ ਪਰ ਅੱਜ ਤੱਕ ਕੋਈ ਵੀ ਆਗੂ ਰਾਜ ਸਭਾ 'ਚ ਨਹੀਂ ਪਹੁੰਚ ਸਕਿਆ |
Ad Position 22
No active advertisement
ਪਿਛਲੀ ਖ਼ਬਰ ਟੋਹਾਣਾ ਨੂੰ ਜ਼ਿਲ੍ਹਾ ਬਣਾਉਣ ਦੀ ਮੁਹਿੰਮ ਐਡਵੋਕੇਟ ਚੈਂਬਰ ਟੋਹਾਣਾ ਤੋਂ ਵੀ ਹੋਈ ਸ਼ੁਰੂ ਅਗਲੀ ਖ਼ਬਰ ਪੁਲਿਸ ਨੇ ਕਰਵਾਈ ਕਰਦੇ ਹੋਏ ਅÏਰਤ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ ਦੋ ਨੂੰ ਕੀਤਾ ਗਿ੍ਫ਼ਤਾਰ
Ad Position 24