17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਹਥਿਆਰਾਂ ਨਾਲ ਸੋਸ਼ਲ ਮੀਡੀਆ 'ਤੇ ਪਾਈਆਂ ਪੋਸਟਾਂ-ਚਾਰ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 20-02-2026
ਮਮਦੋਟ, 19 ਫਰਵਰੀ (ਸੁਖਦੇਵ ਸਿੰਘ ਸੰਗਮ)-ਨਜ਼ਦੀਕੀ ਪਿੰਡ ਗੱਟੀ ਮੱਤੜ ਦੇ ਚਾਰ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਪਲੇਟਫ਼ਾਰਮ 'ਤੇ ਹਥਿਆਰਾਂ ਨਾਲ ਪੋਸਟਾਂ ਪਾਉਣੀਆਂ ਉਦੋਂ ਮਹਿੰਗੀਆਂ ਪੈ ਗਈਆਂ ਜਦੋਂ ਥਾਣਾ ਲੱਖੋ ਕਿ ਬਹਿਰਾਮ ਦੀ ਪੁਲਿਸ ਨੇ ਨਾਮਜ਼ਦ ਕਰਦਿਆਂ ਚਾਰਾਂ ਖ਼ਿਲਾਫ਼ ਗੰਨ ਕਲਚਰ ਨੂੰ ਪ੍ਰਮੋਟ ਕਰਨ ਦਾ ਮਾਮਲਾ ਦਰਜ਼ ਕਰ ਲਿਆ | ਇਕੱਤਰ ਜਾਣਕਾਰੀ ਮੁਤਾਬਿਕ ਏ.ਐੱਸ.ਆਈ. ਮਹਿੰਦਰ ਸਿੰਘ ਥਾਣਾ ਲੱਖੋਂ ਕਿ ਬਹਿਰਾਮ ਨੂੰ ਮੁਖ਼ਬਰ ਦੁਆਰਾ ਸੂਚਨਾ ਮਿਲੀ ਕਿ ਕੁੱਝ ਲੋਕਾਂ ਦੁਆਰਾਂ ਆਪਣੇ ਸੋਸ਼ਲ ਮੀਡੀਆ ਖਾਤਿਆਂ 'ਤੇ ਹਥਿਆਰਾਂ ਨਾਲ ਫ਼ੋਟੋ ਕਰਕੇ ਪਾਈਆਂ ਗਈਆਂ ਹਨ | ਜਿਸ ਨਾਲ ਨੌਜਵਾਨ ਵਰਗ ਵਿਚ ਗੰਨ ਕਲਚਰ ਨੂੰ ਬੜ੍ਹਾਵਾ ਮਿਲਣ ਦਾ ਖ਼ਦਸ਼ਾ ਹੈ | ਸੂਚਨਾ ਦੇ ਆਧਾਰ 'ਤੇ ਪੁਲਿਸ ਵਲੋਂ ਪੜਤਾਲ ਕਰਕੇ ਕਰਨਬੀਰ ਸਿੰਘ ਉਰਫ਼ ਕਰਨੀ ਪੁੱਤਰ ਅਮਰਜੀਤ ਸਿੰਘ, ਮਨਜਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ, ਅਜੇ ਕੁਮਾਰ ਪੱੁਤਰ ਗੁਰਮੇਜ ਸਿੰਘ ਅਤੇ ਗੁਰਮੀਤ ਸਿੰਘ ਉਰਫ਼ ਮੀਤੀ ਪੁੱਤਰ ਮੁਖ਼ਤਿਆਰ ਸਿੰਘ ਵਾਸੀਆਨ ਪਿੰਡ ਗੱਟੀ ਮੱਤੜ ਦੇ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਨਾਮਜ਼ਦ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ | ਸਥਾਨਕ ਪੁਲਿਸ ਨੇ ਇਹ ਸਪਸ਼ਟ ਕੀਤਾ ਹੈ ਕਿ ਹਥਿਆਰਾਂ ਦੀ ਪ੍ਰਦਰਸ਼ਨੀ ਕਰਕੇ ਮਾਹੌਲ ਖ਼ਰਾਬ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਸੰਤ ਬਾਬਾ ਨਰਾਇਣ ਸਿੰਘ ਮੋਨੀ ਦੀ ਯਾਦ ਵਿਚ ਪਿੰਡ ਢੇਰ ਵਿਚ 17ਵਾਂ ਸਾਲਾਨਾ ਕਬੱਡੀ ਕੱਪ ਕਰਵਾਇਆ
Ad Position 24