17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਰਨਾ ਨੇ ਜਤਾਇਆ ਖ਼ਦਸ਼ਾ—ਗਿਆਨੀ ਰਘਬੀਰ ਸਿੰਘ ਵਲੋਂ ਲਾਏ ਇਲਜ਼ਾਮਾਂ ਪਿੱਛੇ ਹੋ ਸਕਦੀ ਵੱਡੀ ਸਾਜਿਸ਼! <br/>

Ad Position 21
No active advertisement
ਅਜੀਤ ਡੈਸਕ 20-02-2026
ਨਵੀਂ ਦਿੱਲੀ, 19 ਫਰਵਰੀ (ਜਗਤਾਰ ਸਿੰਘ)- ਸ਼੍ਰੀ ਹਰਿਮੰਦਰ ਸਾਹਿਬ ਦੇ ਹੈ?ਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਗਏ ਇਲਜ਼ਾਮਾਂ 'ਤੇ ਪ੍ਰਤੀਕਿਰਿਆ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਜੇਕਰ ਦੋਸ਼ ਸੱਚੇ ਹਨ ਤਾਂ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਕਰਨੀ ਬਣਦੀ ਹੈ ਪਰ ਜੇਕਰ ਦੋਸ਼ ਬੇਬੁਨਿਆਦ ਹਨ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗਿਆਨੀ ਰਘਬੀਰ ਸਿੰਘ 'ਤੇ ਕਾਰਵਾਈ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਝਿਜਕ ਨਹੀਂ ਕਰਨੀ ਚਾਹੀਦੀ ¢ ਸਰਨਾ ਨੇ ਇਹ ਖ਼ਦਸ਼ਾ ਵੀ ਜਤਾਇਆ ਕਿ ਗਿਆਨੀ ਰਘਬੀਰ ਸਿੰਘ ਪ੍ਰੈਸ ਕਾਨਫ਼ਰੰਸ ਦੌਰਾਨ ਜੋ ਪਰਚਾ ਪੜ੍ਹ ਕੇ ਕਈ ਸ਼ਖ਼ਸੀਅਤਾਂ 'ਤੇ ਇਲਜ਼ਾਮ ਲਗਾ ਰਹੇ ਸਨ, ਉਸ ਨਾਲ ਇਹ ਇੱਕ ਵੱਡੀ ਸਾਜਿਸ਼ ਜਾਪਦੀ ਹੈ ¢ ਉਨ੍ਹਾਂ ਕਿਹਾ ਕਿ ਜੇਕਰ ਇਹ ਸਾਜ਼ਸ਼ ਹੈ ਤਾਂ ਇਸ ਨੂੰ ਕੋਈ ਵੀ ਸਿੱਖ ਬਰਦਾਸ਼ਤ ਨਹੀਂ ਕਰੇਗਾ ¢ ਸਰਨਾ ਨੇ ਇਹ ਸਵਾਲ ਵੀ ਚੁੱਕਿਆ ਕਿ ਧਾਰਮਿਕ ਅਹੁਦੇ 'ਤੇ ਤਾਇਨਾਤ ਰਹਿ ਕੇ ਇਸ ਤਰ੍ਹਾਂ ਦੀ ਇਲਜ਼ਾਮਬਾਜੀ ਕਰਨ ਤੋਂ ਚੰਗਾ ਹੁੰਦਾ ਕਿ ਆਪਣੇ ਅਹੁਦੇ ਦੇ ਅਧਿਕਾਰਾਂ ਦੀ ਵਰਤੋਂ ਕਰਕੇ ਇਸ 'ਤੇ ਕਾਰਵਾਈ ਕਰਦੇ ¢ ਕਿਉਂਕਿ ਇਹ ਇੱਕ ਸਿਆਸਤ ਦਾ ਹਿੱਸਾ ਲੱਗ ਰਿਹਾ ਹੈ ਅਤੇ ਇੰਝ ਜਾਪਦਾ ਹੈ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਸੋਚੀ ਸਮਝੀ ਸਾਜ਼ਸ਼ ਤਹਿਤ ਇਹ ਇਲਜ਼ਾਮ ਲਾਏ ਗਏ ਹਨ¢ ਸਰਨਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ ਤੁਰੰਤ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਕੇ ਤੁਰੰਤ ਅਗਲੇਰੀ ਕਾਰਵਾਈ ਕੀਤੀ ਜਾਵੇ, ਕਿਉਂਕਿ ਜੇਕਰ ਇਹ ਕੇਸ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਵਰਤੀ ਗਈ ਤਾਂ ਸੰਗਤ ਵਿਚ ਕਈ ਤਰ੍ਹਾਂ ਦੇ ਭਰਮ ਪੈਦਾ ਹੋਣਗੇ ¢

Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਹਰਿਗੋਬਿੰਦ ਐਨਕਲੇਵ ਵਿਖੇ 'ਸਾਲਾਨਾ ਖੇਡ ਦਿਵਸ' ਮਨਾਇਆ <br/> ਅਗਲੀ ਖ਼ਬਰ ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ ਭਾਰਤ ਸਰਕਾਰ-ਰਾਮ ਸਿੰਘ <br/>
Ad Position 24