17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਹਰਿਗੋਬਿੰਦ ਐਨਕਲੇਵ ਵਿਖੇ 'ਸਾਲਾਨਾ ਖੇਡ ਦਿਵਸ' ਮਨਾਇਆ <br/>

Ad Position 21
No active advertisement
ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਹਰਿਗੋਬਿੰਦ ਐਨਕਲੇਵ ਵਿਖੇ ਸਾਲਾਨਾ ਖੇਡ ਦਿਵਸ ਮੌਕੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਬਲਬੀਰ ਸਿੰਘ ਵਿਵੇਕ ਵਿਹਾਰ, ਸਕੂਲ ਮੁਖੀ ਮੈਡਮ ਹਰਪ੍ਰੀਤ ਕੌਰ ਤੇ ਹੋਰ | ਅਜੀਤ ਤਸਵੀਰ <br/> 20-02-2026
ਨਵੀਂ ਦਿੱਲੀ, 19 ਫਰਵਰੀ (ਜਗਤਾਰ ਸਿੰਘ)-ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਹਰਿਗੋਬਿੰਦ ਐਨਕਲੇਵ ਵਿਖੇ Tਸਲਾਨਾ ਖੇਡ ਦਿਵਸU ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਬੜੀ ਦਿਲਚਸਪੀ ਨਾਲ ਹਿੱਸਾ ਲਿਆ ¢ ਇਸ ਮੌਕੇ ਟਰਟਲ ਰੇਸ, ਥ੍ਰੀ ਲੈਗਡ ਰੇਸ, ਹਰਡਲ ਰੇਸ ਤੇ ਰਿਲੇ ਰੇਸ ਆਦਿ ਦੇ ਮੁਕਾਬਲੇ ਕਰਵਾਏ ਗਏ ਅਤੇ ਨਾਲ ਹੀ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ ਗਈ ¢ ਇਸ ਮੌਕੇ ਰਾਜ ਪੱਧਰ ਅਤੇ ਕੌਮੀ ਪੱਧਰ 'ਤੇ ਖੇਡਾਂ 'ਚ ਜੇਤੂ ਰਹਿ ਕੇ ਸਕੂਲ ਦਾ ਨਾਂ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ¢ ਇਨ੍ਹਾਂ ਵਿਦਿਆਰਥੀਆਂ ਵਿਚ ਸਟੇਟ ਪੱਧਰ 'ਤੇ ਗਤਕਾ ਮੁਕਾਬਲੇ ਵਿਚ ਗੋਲਡ ਮੈਡਲ ਹਾਸਲ ਕਰਨ ਵਾਲੀ ਦਸਵੀਂ ਜਮਾਤ ਦੀ ਵਿਦਿਆਰਥਣ ਮਹਿਪ੍ਰੀਤ ਕੌਰ, ਦਿੱਲੀ ਓਲੰਪਿਕ ਤੇ ਸਟੇਟ ਪੱਧਰ 'ਤੇ ਜਿਮਨਾਸਟਿਕ ਵਿਚ ਗੋਲਡ ਤੇ ਬਰੌਂਜ਼ ਮੈਡਲ ਹਾਸਲ ਕਰਨ ਵਾਲੇ ਪੰਜਵੀਂ ਜਮਾਤ ਤੋਂ ਸੁਹਾਨ ਵਰਮਾ, ਨਿਸ਼ਾਨੇਬਾਜ਼ੀ ਵਿਚ ਗੋਲਡ ਮੈਡਲ ਹਾਸਲ ਕਰਨ ਵਾਲੇ ਨੌਵੀਂ ਜਮਾਤ ਤੋਂ ਚੰਦਰ ਪ੍ਰਭਾ ਅਤੇ ਤੀਰਅੰਦਾਜ਼ੀ ਵਿਚ ਬਰੌਂਜ਼ ਮੈਡਲ ਹਾਸਲ ਕਰਨ ਵਾਲੀ ਨੌਵੀਂ ਜਮਾਤ ਦੀ ਵਿਦਿਆਰਥਣ ਦਿ੍ਸ਼ਟੀ ਸੂਰੀ ਸ਼ਾਮਲ ਹਨ¢ ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਵਿਵੇਕ ਵਿਹਾਰ ਦਾ ਸਕੂਲ ਮੁਖੀ ਮੈਡਮ ਹਰਪ੍ਰੀਤ ਕੌਰ ਵੱਲੋਂ ਸਵਾਗਤ ਕੀਤਾ ਗਿਆ¢ ਚੇਅਰਮੈਨ ਬਲਬੀਰ ਸਿੰਘ ਵਿਵੇਕ ਵਿਹਾਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਦੱਸਦਿਆਂ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ 'ਚ ਸਕਿੱਲ ਡਿਵੈੱਲਪਮੈਂਟ ਸੈਂਟਰ ਦਾ ਉਦਘਾਟਨ <br/> ਅਗਲੀ ਖ਼ਬਰ ਸਰਨਾ ਨੇ ਜਤਾਇਆ ਖ਼ਦਸ਼ਾ—ਗਿਆਨੀ ਰਘਬੀਰ ਸਿੰਘ ਵਲੋਂ ਲਾਏ ਇਲਜ਼ਾਮਾਂ ਪਿੱਛੇ ਹੋ ਸਕਦੀ ਵੱਡੀ ਸਾਜਿਸ਼! <br/>
Ad Position 24