17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਅਗਰਵਾਲ ਮਹਿਲਾ ਸਮਿਤੀ ਵਲੋਂ ਕੈਂਸਰ ਟੀਕਾਕਰਨ ਬਾਰੇ ਜਾਗਰੂਕਤਾ ਪ੍ਰੋਗਰਾਮ <br/>

Ad Position 21
No active advertisement
ਅਗਰਵਾਲ ਮਹਿਲਾ ਸਮਿਤੀ ਵਲੋਂ ਰਿਗਵੇਦਾ ਇੰਟਰਨੈਸ਼ਨਲ ਸਕੂਲ ਦਮਕੋਰਾ ਰੋਡ, ਟੋਹਾਣਾ ਵਿਖੇ ਕੈਂਸਰ ਟੀਕਾਕਰਨ ਬਾਰੇ ਜਾਗਰੂਕਤਾ ਪ੍ਰੋਗਰਾਮ ਦੌਰਾਨ ਸੰਜੀਵਨੀ ਹਸਪਤਾਲ ਟੋਹਾਣਾ ਡਾ. ਕੁਸਮ ਗੁਪਤਾ ਜਾਣਕਾਰੀ ਦਿੰਦੇ ਹੋਏ | ਤਸਵੀਰ : ਮਨਜੀਤ ਸਿੰਘ ਟੋਹਾਣਾ <br/> 20-02-2026
ਟੋਹਾਣਾ/ਜਾਖ਼ਲ, 19 ਫਰਵਰੀ (ਮਨਜੀਤ ਸਿੰਘ)-ਅਗਰਵਾਲ ਮਹਿਲਾ ਸਮਿਤੀ ਵਲੋਂ ਰਿਗਵੇਦਾ ਇੰਟਰਨੈਸ਼ਨਲ ਸਕੂਲ ਦਮਕੋਰਾ ਰੋਡ, ਟੋਹਾਣਾ ਵਿਖੇ ਕੈਂਸਰ ਟੀਕਾਕਰਨ ਬਾਰੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਅੱਠਵੀਂ, ਨੌਵੀਂ ਤੇ ਗਿਆਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਕੈਂਸਰ ਦੀ ਰੋਕਥਾਮ ਅਤੇ ਟੀਕਾਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸੰਜੀਵਨੀ ਹਸਪਤਾਲ ਟੋਹਾਣਾ ਤੋਂ ਅÏਰਤ ਰੋਗਾਂ ਦੇ ਮਾਹਿਰ ਡਾਕਟਰ ਡਾ. ਕੁਸੁਮ ਗੁਪਤਾ ਤੇ ਉਨ੍ਹਾਂ ਦੀ ਟੀਮ ਨੇ ਦੱਸਿਆ ਕਿ ਸਮੇਂ ਸਿਰ ਟੀਕਾਕਰਨ, ਖ਼ਾਸ ਕਰਕੇ ਸਰਵਾਈਕਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ, ਇਨ੍ਹਾਂ ਨੂੰ ਰੋਕਿਆ ਜਾ ਸਕਦਾ ਹੈ | ਸਰਲ ਅਤੇ ਸੌਖੀ ਭਾਸ਼ਾ ਵਿਚ ਉਨ੍ਹਾਂ ਨੇ ਸਿਹਤ ਪ੍ਰਤੀ ਸੁਚੇਤ ਰਹਿਣ ਲਈ ਉਤਸ਼ਾਹਿਤ ਕੀਤਾ | ਡਾ. ਗੁਪਤਾ ਨੇ ਕਿਹਾ ਕਿ ਕਿਸ਼ੋਰ ਅਵਸਥਾ ਦੌਰਾਨ ਸਹੀ ਜਾਣਕਾਰੀ ਅਤੇ ਟੀਕਾਕਰਨ ਭਵਿੱਖ ਲਈ ਇੱਕ ਮਜ਼ਬੂਤ ਸੁਰੱਖਿਆ ਢਾਲ ਦਾ ਕੰਮ ਕਰਦੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਸਿਹਤ ਦੇ ਨਾਲ-ਨਾਲ ਆਪਣੇ ਪਰਿਵਾਰਾਂ ਅਤੇ ਸਮਾਜ ਵਿਚ ਜਾਗਰੂਕਤਾ ਫੈਲਾਉਣ ਲਈ ਉਤਸ਼ਾਹਿਤ ਕੀਤਾ | ਵਿਦਿਆਰਥੀਆਂ ਨੇ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸਵਾਲ ਪੁੱਛੇ, ਜਿਨ੍ਹਾਂ ਦੇ ਜਵਾਬ ਡਾਕਟਰਾਂ ਦੀ ਟੀਮ ਨੇ ਦਿੱਤੇ | ਅੰਤ ਵਿਚ ਅਗਰਵਾਲ ਮਹਿਲਾ ਸਮਿਤੀ ਨੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ | ਪ੍ਰੋਗਰਾਮ ਦੌਰਾਨ ਪਿ੍ੰਸੀਪਲ ਰਾਜਨ ਦੂਬੇ ਨੇ ਡਾ. ਕੁਸੁਮ ਗੁਪਤਾ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦੀਆਂ ਕੁੜੀਆਂ ਕੱਲ੍ਹ ਦੇ ਮਜ਼ਬੂਤ ਸਮਾਜ ਦੀ ਨੀਂਹ ਹਨ ਅਤੇ ਸਿਹਤ ਪ੍ਰਤੀ ਜਾਗਰੂਕ ਹੋਣਾ ਉਨ੍ਹਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਜਾਣਕਾਰੀ ਨੂੰ ਆਪਣੇ ਜੀਵਨ ਵਿਚ ਸ਼ਾਮਲ ਕਰਨ ਅਤੇ ਦੂਜਿਆਂ ਨਾਲ ਸਾਂਝਾ ਕਰਨ | ਸਕੂਲ ਦੇ ਚੇਅਰਮੈਨ ਪ੍ਰਦੀਪ ਕੁਮਾਰ ਮੜੀਆ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਜਿਹੇ ਸਮਾਜਿਕ ਅਤੇ ਸਿਹਤ ਨਾਲ ਸਬੰਧਿਤ ਪ੍ਰੋਗਰਾਮ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਸਕੂਲ ਪ੍ਰਬੰਧਨ ਭਵਿੱਖ ਵਿਚ ਵੀ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕਰਦਾ ਰਹੇਗਾ ਤਾਂ ਜੋ ਵਿਦਿਆਰਥੀ ਇੱਕ ਸਿਹਤਮੰਦ, ਸੁਰੱਖਿਅਤ ਅਤੇ ਜਾਗਰੂਕ ਸਮਾਜ ਬਣਾਉਣ ਵਿਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾ ਸਕਣ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਫਾਰ ਗਰਲਜ਼ ਵਿਖੇ ਦੋ ਦਿਨਾਂ ਵਰਕਸ਼ਾਪ ਕਰਵਾਈ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ 'ਚ ਸਕਿੱਲ ਡਿਵੈੱਲਪਮੈਂਟ ਸੈਂਟਰ ਦਾ ਉਦਘਾਟਨ <br/>
Ad Position 24