08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਬੜਖਾਲਸਾ ਰਾਈ ਸੋਨੀਪਤ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ <br/>

Ad Position 21
No active advertisement
ਅਜੀਤ ਡੈਸਕ 15-04-2026
ਕਰਨਾਲ, 14 ਅਪ੍ਰੈਲ (ਗੁਰਮੀਤ ਸਿੰਘ ਸੱਗੂ )-ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਸਿੱਖ ਮਿਸ਼ਨ ਹਰਿਆਣਾ ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਅਤੇ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਬੜਖਾਲਸਾ ਰਾਈ ਸੋਨੀਪਤ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ | ਉਕਤ ਜਾਣਕਾਰੀ ਦਿੰਦਿਆਂ ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਤੋਂ ਪੰਜ ਪਿਆਰੇ ਸਾਹਿਬਾਨ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕਰਕੇ ਅੰਮਿ੍ਤ ਅਭਿਲਾਖੀਆਂ ਨੂੰ ਛਕਾਇਆ, ਜਿਸ ਦੌਰਾਨ 90 ਪ੍ਰਾਣੀ ਗੁਰੂ ਵਾਲੇ ਬਣੇ | ਉਨ੍ਹਾਂ ਕਿਹਾ ਕਿ ਅੰਮਿ੍ਤ ਸੰਚਾਰ ਮੌਕੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਅੰਮਿ੍ਤ ਛਕਣ ਵਾਲੇ ਅੰਮਿ੍ਤ ਅਭਿਲਾਖੀਆਂ ਨੂੰ ਭੇਟਾ ਰਹਿਤ ਮੁਫ਼ਤ ਕਕਾਰ ਦਿੱਤੇ ਗਏ | ਇਸ ਮੌਕੇ ਉਨ੍ਹਾਂ ਨੇ ਸੰਗਤਾਂ ਨੂੰ ਵੱਧ ਤੋਂ ਵੱਧ ਗੁਰੂ ਵਾਲੇ ਬਣਨ 'ਤੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਐਪੈਕਸ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕੇਂਦਰ ਅਤੇ ਰਾਜ ਸਰਕਾਰਾਂ ਬਾਬਾ ਸਾਹਿਬ ਦੇ ਦਿਖਾਏ ਰਸਤੇ 'ਤੇ ਚੱਲ ਰਹੀਆਂ ਹਨ-ਸੁਭਾਸ਼ ਬਰਾਲਾ <br/>
Ad Position 24