08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਐਪੈਕਸ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਫ਼ਤਿਹਾਬਾਦ, 14 ਅਪ੍ਰੈਲ (ਹਰਬੰਸ ਸਿੰਘ ਮੰਡੇਰ)- ਸਤੀਸ਼ ਕਾਲੋਨੀ ਦੇ ਐਪੈਕਸ ਕਾਨਵੈਂਟ ਸਕੂਲ ਵੱਲੋਂ ਵਿਸਾਖੀ ਦਾ ਤਿਉਹਾਰ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵਿਸਾਖੀ ਦੀ ਮਹੱਤਤਾ ਨੂੰ ਉਜਾਗਰ ਕੀਤਾ | ਰੰਗੀਨ ਰਵਾਇਤੀ ਪਹਿਰਾਵੇ 'ਚ ਸਜੇ ਵਿਦਿਆਰਥੀਆਂ ਨੇ ਆਪਣੇ ਭੰਗੜੇ ਅਤੇ ਗਿੱਧੇ ਨਾਚ ਦੇ ਪ੍ਰਦਰਸ਼ਨ ਨਾਲ ਸਾਰਿਆਂ ਦਾ ਮਨ ਮੋਹਿਆ | ਸਕੂਲ ਡਾਇਰੈਕਟਰ ਅਮਿਤ ਮੱਕੜ ਨੇ ਕਿਹਾ ਕਿ ਵਿਸਾਖੀ ਨਾ ਸਿਰਫ਼ ਇੱਕ ਵਾਢੀ ਦਾ ਤਿਉਹਾਰ ਹੈ ਬਲਕਿ ਸਖ਼ਤ ਮਿਹਨਤ, ਸਮਰਪਣ ਅਤੇ ਨਵੀਂ ਸ਼ੁਰੂਆਤ ਦਾ ਪ੍ਰਤੀਕ ਵੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਜੀਵਨ 'ਚ ਸਕਾਰਾਤਮਿਕ ਰਵੱਈਆ ਅਪਣਾਉਣ ਲਈ ਉਤਸ਼ਾਹਿਤ ਕੀਤਾ | ਪਿ੍ੰਸੀਪਲ ਨੇ ਕਿਹਾ ਕਿ ਅਜਿਹੇ ਸਭਿਆਚਾਰਕ ਪ੍ਰੋਗਰਾਮ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਟਰੈਫ਼ਿਕ ਪੁਲਿਸ ਨੇ 'ਪ੍ਰੋਜੈਕਟ ਸੰਗਮ' ਯੋਜਨਾ ਕੀਤੀ ਸ਼ੁਰੂ ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਬੜਖਾਲਸਾ ਰਾਈ ਸੋਨੀਪਤ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ <br/...
Ad Position 24