11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪਿੰਡ ਜਲਾਲਆਣਾ ਵਿਖੇ ਲਾਇਆ ਜਾ ਰਿਹਾ ਹੈ ਪੰਜਾਬੀ ਸਿਖਲਾਈ ਕੈਂਪ

Ad Position 21
No active advertisement
ਅਜੀਤ ਡੈਸਕ 24-06-2026

ਕਾਲਾਂਵਾਲੀ/ਸਿਰਸਾ, 23 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਜਲਾਲਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਦੇ ਪ੍ਰਚਾਰ-ਪ੍ਰਸਾਰ ਲਈ ਲਾਏ ਜਾ ਰਹੇ 10 ਦਿਨਾਂ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਵੱਡੀ ਗਿਣਤੀ ‘ਚ ਭਾਗ ਲੈ ਰਹੇ ਹਨ। ਇਸ ਕੈਂਪ ਦੌਰਾਨ ਬੱਚਿਆਂ ਨੂੰ ਗੁਰਮੁਖੀ ਅੱਖਰਾਂ ਦੀ ਪਛਾਣ, ਸਹੀ ਉਚਾਰਨ, ਪੜ੍ਹਨ-ਲਿਖਣ ਦੀ ਮੁੱਢਲੀ ਸਿੱਖਿਆ ਅਤੇ ਪੰਜਾਬੀ ਭਾਸ਼ਾ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਕੈਂਪ ਵਿੱਚ ਬੱਚਿਆਂ ਨੂੰ ਭਾਸ਼ਾ ਦੀ ਸਿਖਲਾਈ ਗਰੂ ਕਾਸ਼ੀ ਸਾਹਿਤ ਅਕਾਦਮੀ ਦਮਦਮਾ ਸਾਹਿਬ ਦੇ ਪ੍ਰਧਾਨ ਮਾ. ਸੁਰਿੰਦਰ ਪਾਲ ਸਿੰਘ, ਐਡਵੋਕੇਟ ਗੁਰਮੀਤ ਸਿੰਘ ਖਾਲਸਾ, ਲੈਕਚਰਾਰ ਅਮਰਜੀਤ ਸਿੰਘ ਗੁਦਰਾਣਾ, ਮੈਡਮ ਜਸਵੰਤ ਕੌਰ ਅਤੇ ਮੈਡਮ ਨਵਜੋਤ ਕੌਰ ਤਿਲੋਕੇਵਾਲਾ ਦੇ ਰਹੇ ਹਨ। ਕੈਂਪ ਸੰਚਾਲਕ ਮਾ. ਸੁਰਿੰਦਰਪਾਲ ਸਿੰਘ ਅਤੇ ਐਡਵੋਕੇਟ ਗੁਰਮੀਤ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਬੱਚਿਆਂ ਵੱਲੋਂ ਬਹੁਤ ਉਤਸ਼ਾਹ ਅਤੇ ਦਿਲਚਸਪੀ ਨਾਲ ਪੰਜਾਬੀ ਭਾਸ਼ਾ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਇਸ ਮੌਕੇ ‘ਤੇ ਕੈਂਪ ਸੰਚਾਲਕਾਂ ਨੇ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਹੈ ਅਤੇ ਗੁਰਮੁਖੀ ਸਾਡੀ ਅਮੀਰ ਵਿਰਾਸਤ ਦੀ ਪਛਾਣ ਹੈ। ਹਰਿਆਣਾ ‘ਚ ਬੱਚਿਆਂ ਨੂੰ ਸਕੂਲਾਂ ਵਿੱਚ ਪੰਜਾਬੀ ਪਹਿਲੀ ਜਮਾਤ ਤੋਂ ਪੜਾਉਣੀ ਸ਼ੁਰੂ ਕਰਵਾਈ ਜਾਣੀ ਚਾਹਿਦੀ ਹੈ। ਉਹਨਾਂ ਕਿਹਾ ਕਿ ਆਪਣੀ ਭਾਸ਼ਾ, ਸੱਭਿਆਚਾਰ ਅਤੇ ਇਤਿਹਾਸ ਨਾਲ ਬੱਚਿਆਂ ਨੂੰ ਜੋੜਨ ਲਈ ਅਜਿਹੇ ਕੈਂਪ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਬੱਚਿਆਂ ਨੂੰ ਗੁਰਮੁਖੀ ਪੜ੍ਹਨ ਅਤੇ ਲਿਖਣ ਦੇ ਨਾਲ-ਨਾਲ ਚੰਗੇ ਸੰਸਕਾਰਾਂ ਅਤੇ ਸਿੱਖ ਵਿਰਾਸਤ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਹਰਿਆਣਾ’ਚ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਅਜਿਹੇ ਵਿਸ਼ੇਸ਼ ਕੈਂਪ ਲਾਏ ਜਾਣ ਲਈ ਉਹ ਆਪਣੀਆ ਟੀਮਾਂ ਦਾ ਵਿਕਾਸ ਕਰ ਰਹੇ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਜਲਾਲਆਣਾ ਦੇ ਗ੍ਰੰਥੀ ਵਾਹਿਗੁਰੂ ਸਿੰਘ, ਪ੍ਰਬੰਧਕ ਕਮੇਟੀ ਦੇ ਮੈਂਬਰ ਬੰਤਾ ਸਿੰਘ ਬੜਿੰਗ ਅਤੇ ਮਾ. ਮੁਲਖ ਸਿੰਘ ਪਿੱਪਲੀ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਕਵਾਰਟਨ ਵਿਖੇ ਐਮ.ਪੀ. ਜਿੰਦਲ ਵਲੋਂ ਮੁਫ਼ਤ ਸਿਹਤ ਕੈਂਪ ਲਗਾਇਆ ਅਗਲੀ ਖ਼ਬਰ ਦੇਸ਼ ਵਿੱਚ ਵਧ ਰਹੀਆਂ ਅੱਗ ਦੀਆਂ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ : ਕੁਮਾਰੀ ਸ਼ੈਲਜਾ
Ad Position 24