11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਦਿੱਲੀ ਭਾਜਪਾ ਪ੍ਰਧਾਨ ਮਲਹੋਤਰਾ ਨੇ ਅੱਗ ਹਾਦਸੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 24-06-2026

ਨਵੀਂ ਦਿੱਲੀ,23ਜੂਨ (ਜਗਤਾਰ ਸਿੰਘ)-ਦਿੱਲੀ ਗੇਟ ਇਲਾਕੇ ’ਚ ਸਥਿਤ ਬਾਲਮੀਕੀ ਬਸਤੀ ਵਿਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ ਕਾਰਨ ਕਈ ਪਰਿਵਾਰਾਂ ਦੇ ਘਰਾਂ ਅਤੇ ਦੁਕਾਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਇਸ ਦੁਖਦਾਈ ਘਟਨਾ ਤੋਂ ਬਾਅਦ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਹਰਸ਼ ਮਲਹੋਤਰਾ, ਸੰਸਦ ਮੈਂਬਰ ਪ੍ਰਵੀਨ ਖੰਡੇਲਵਾਲ, ਚਾਂਦਨੀ ਚੌਕ ਜ਼ਿਲ੍ਹਾ ਪ੍ਰਧਾਨ ਅਰਵਿੰਦ ਗਰਗ ਅਤੇ ਦਿੱਲੀ ਭਾਜਪਾ ਦਫ਼ਤਰ ਦੇ ਸਹਿ-ਮੁਖੀ ਅਮਿਤ ਗੁਪਤਾ ਘਟਨਾ ਸਥਾਨ ‘ਤੇ ਪਹੁੰਚੇ ਅਤੇ ਪ੍ਰਭਾਵਿਤ ਪਰਿਵਾਰਾਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ ਕਰਕੇ ਰਾਹਤ ਕਾਰਜਾਂ ਵਿਚ ਸਹਿਯੋਗ ਕੀਤਾ । ਦਿੱਲੀ ਪ੍ਰਦੇਸ਼ ਪ੍ਰਧਾਨ ਨੇ ਕਿਹਾ ਕਿ ਭਾਜਪਾ ਉਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਜਿਨ੍ਹਾਂ ਨੇ ਇਸ ਮੰਦਭਾਗੀ ਅੱਗ ਵਿਚ ਆਪਣੇ ਘਰ ਅਤੇ ਸਮਾਨ ਗੁਆ ਦਿੱਤਾ ਹੈ । ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨੇ ਕਈ ਪਰਿਵਾਰਾਂ ਦੇ ਘਰਾਂ ਅਤੇ ਦੁਕਾਨਾਂ ਨੂੰ ਪ੍ਰਭਾਵਿਤ ਕੀਤਾ ਹੈ, ਪਰ ਸੰਕਟ ਦੇ ਇਸ ਸਮੇਂ ਵਿਚ, ਭਾਜਪਾ ਵਰਕਰ ਅਤੇ ਸਰਕਾਰ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਨ । ਉਨ੍ਹਾਂ ਕਿਹਾ ਕਿ ਸਥਾਨਕ ਵਰਕਰ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ, ਕੱਪੜੇ ਅਤੇ ਜ਼ਰੂਰੀ ਚੀਜ਼ਾਂ ਪ੍ਰਦਾਨ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਹਰ ਸੰਭਵ ਸਹਾਇਤਾ ਜਾਰੀ ਰਹੇਗੀ ।

Ad Position 22
No active advertisement
ਪਿਛਲੀ ਖ਼ਬਰ ਛੋਟਾਬਾਂਸ ਵਿਚ ਨਾਜਾਇਜ਼ ਕਬਜ਼ਿਆਂ ’ਤੇ ਸ਼ਿਕੰਜਾ ਕੱਸਦੇ ਹੋਏ ਨਗਰ ਨਿਗਮ ਨੇ ਖਾਲੀ ਜ਼ਮੀਨ ’ਤੇ ਵਾੜ ਲਗਾਉਣੀ ਸ਼ੁਰੂ ਕੀਤੀ... ਅਗਲੀ ਖ਼ਬਰ ਹੁਣ ਟਰੈਫ਼ਿਕ ਚਾਲਾਨਾਂ ਦਾ ਨਿਪਟਾਰਾ ਕਰਨ ਲਈ ਲੱਗਣਗੀਆਂ ਵਿਸ਼ੇਸ਼ ਟਰੈਫ਼ਿਕ ਅਦਾਲਤਾਂ
Ad Position 24