06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਦਿੱਲੀ ਕਮੇਟੀ ਮੈਂਬਰ ਖੰਨਾ ਨੇ ਚੋਣਾਂ ਸੰਬੰਧੀ ਮਾਮਲੇ ’ਚ ਜਿੱਤੀ ਅਦਾਲਤੀ ਲੜਾਈ

ਨਵੀਂ ਦਿੱਲੀ,4 ਅਗਸਤ(ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਚੋਣ ਹਲਕਾ ਮਾਲਵੀਆ ਨਗਰ ਤੋਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਖੰਨਾ ਨੇ, ਆਪਣੀ ਚੋਣ ਨਾਲ ਸੰਬੰਧਿਤ ਅਦਾਲਤੀ ਲੜਾਈ ਜਿੱਤ ਲਈ ਹੈ। ਦੱਸਣਯੋਗ ਹੈ ਕਿ ਦਿੱਲੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਖੰਨਾ ਅਤੇ ਪਿਛਲੀਆਂ ਗੁਰਦੁਆਰਾ ਚੋਣਾਂ ਵਿਚ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਓਂਕਾਰ ਸਿੰਘ ਰਾਜਾ ਵਿਚਕਾਰ ਇਹ ਮਾਮਲਾ ਅਦਾਲਤ ਵਿਚ ਚਲ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 05-08-2026
ਨਵੀਂ ਦਿੱਲੀ,4 ਅਗਸਤ(ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਚੋਣ ਹਲਕਾ ਮਾਲਵੀਆ ਨਗਰ ਤੋਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਖੰਨਾ ਨੇ, ਆਪਣੀ ਚੋਣ ਨਾਲ ਸੰਬੰਧਿਤ ਅਦਾਲਤੀ ਲੜਾਈ ਜਿੱਤ ਲਈ ਹੈ। ਦੱਸਣਯੋਗ ਹੈ ਕਿ ਦਿੱਲੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਖੰਨਾ ਅਤੇ ਪਿਛਲੀਆਂ ਗੁਰਦੁਆਰਾ ਚੋਣਾਂ ਵਿਚ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਓਂਕਾਰ ਸਿੰਘ ਰਾਜਾ ਵਿਚਕਾਰ ਇਹ ਮਾਮਲਾ ਅਦਾਲਤ ਵਿਚ ਚਲ ਰਿਹਾ ਸੀ। ਗੁਰਪ੍ਰੀਤ ਸਿੰਘ ਖੰਨਾ ਨੇ ਦੱਸਿਆ ਕਿ ਕੋਰਟ ਨੇ ,ਵਿਰੋਧੀ ਉਮੀਦਵਾਰ ਓਂਕਾਰ ਸਿੰਘ ਰਾਜਾ ਵੱਲੋਂ ਦਾਇਰ ਕੀਤੇ ਮਾਮਲੇ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਪੈਰਵੀ ਉਨ੍ਹਾਂ ਦੇ ਵਕੀਲ ਐਡਵੋਕੇਟ ਹਰਪ੍ਰੀਤ ਸਿੰਘ ਗਾਂਧੀ ਅਤੇ ਐਡਵੋਕੇਟ ਯੋਗੇਸ਼ ਗੁਪਤਾ ਵੱਲੋਂ ਬਹੁਤ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤੀ ਗਈ । ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿਵਾਇਆ ਕਿ ਸੰਗਤਾਂ ਦੀ ਭਲਾਈ ਸਬੰਧੀ ਕਾਰਜ ਪਹਿਲਾਂ ਵਾਂਗ ਹੀ ਲਗਾਤਾਰ ਜਾਰੀ ਰੱਖੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸਕੂਲੀ ਬੱਚਿਆਂ ਨੇ ਆਜ਼ਾਦੀ ਦਿਵਸ ਸਮਾਰੋਹ ਨੂੰ ਲੈ ਕੇ ਸੱਭਿਆਚਾਰਕ ਪ੍ਰੋਗਰਾਮਾਂ ਲਈ ਕੀਤੀ ਰਿਹਰਸਲ ਅਗਲੀ ਖ਼ਬਰ ਰਾਜੌਰੀ ਗਾਰਡਨ ਗੁਰਦੁਆਰਾ ਕਮੇਟੀ ਵਲੋਂ ਮੈਡੀਏਸ਼ਨ ਸੈੱਲ ਦੀ ਸ਼ੁਰੂਆਤ
Ad Position 24
No active advertisement