ਸ਼ਹੀਦ ਚੌਕ ਦੇ ਨਵੀਨੀਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਧਰਨਾ ਤੀਜੇ ਦਿਨ ਵੀ ਜਾਰੀ
ਟੋਹਾਣਾ, 5 ਅਗਸਤ (ਮਨਜੀਤ ਸਿੰਘ)- ਸ਼ਹੀਦ ਚੌਂਕ ਟੋਹਾਣਾ ਦੇ ਨਵੀਨੀਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਅਤੇ ਵੱਖ-ਵੱਖ ਜਨਤਕ ਜਥੇਬੰਦੀਆਂ ਵੱਲੋਂ ਚੱਲ ਰਿਹਾ ਅਣਮਿੱਥੇ ਸਮੇਂ ਦਾ ਧਰਨਾ ਬੁੱਧਵਾਰ ਨੂੰ ਤੀਜੇ ਦਿਨ ਵੀ ਜਾਰੀ ਰਿਹਾ। ਧਰਨੇ ਦੀ ਪ੍ਰਧਾਨਗੀ ਭਾਰਤੀ ਕਿਸਾਨ ਯੂਨੀਅਨ (ਨੈਨ) ਹਰਿਆਣਾ ਦੇ ਜ਼ਿਲ੍ਹਾ ਪ੍ਰਧਾਨ ਲਾਭ ਸਿੰਘ ਹਰੀ ਨੇ ਕੀਤੀ।
ਸ
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਿਜਲੀ ਨਿਗਮ ਦੇ ਨਿੱਜੀਕਰਨ ਦੇ ਵਿਰੁੱਧ ਟੋਹਾਣਾ ਬਿਜਲੀ ਘਰ ਵਿੱਚ ਚੱਲ ਰਹੇ ਬਿਜਲੀ ਮੁਲਾਜ਼ਮਾਂ ਦੇ ਸੰਘਰਸ਼ ਦਾ ਸਮਰਥਨ ਕਰਦੇ ਹੋਏ। ਤਸਵੀਰ : ਮਨਜੀਤ ਸਿੰਘ ਟੋਹਾਣਾ
06-08-2026
ਟੋਹਾਣਾ, 5 ਅਗਸਤ (ਮਨਜੀਤ ਸਿੰਘ)- ਸ਼ਹੀਦ ਚੌਂਕ ਟੋਹਾਣਾ ਦੇ ਨਵੀਨੀਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਅਤੇ ਵੱਖ-ਵੱਖ ਜਨਤਕ ਜਥੇਬੰਦੀਆਂ ਵੱਲੋਂ ਚੱਲ ਰਿਹਾ ਅਣਮਿੱਥੇ ਸਮੇਂ ਦਾ ਧਰਨਾ ਬੁੱਧਵਾਰ ਨੂੰ ਤੀਜੇ ਦਿਨ ਵੀ ਜਾਰੀ ਰਿਹਾ। ਧਰਨੇ ਦੀ ਪ੍ਰਧਾਨਗੀ ਭਾਰਤੀ ਕਿਸਾਨ ਯੂਨੀਅਨ (ਨੈਨ) ਹਰਿਆਣਾ ਦੇ ਜ਼ਿਲ੍ਹਾ ਪ੍ਰਧਾਨ ਲਾਭ ਸਿੰਘ ਹਰੀ ਨੇ ਕੀਤੀ। ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ (ਨੈਨ) ਦੇ ਰਾਸ਼ਟਰੀ ਪ੍ਰਧਾਨ ਚੌਧਰੀ ਜੋਗਿੰਦਰ ਸਿੰਘ, ਸਮਾਜਿਕ ਜਥੇਬੰਦੀਆਂ ਅਤੇ ਵਕੀਲ ਭਾਈਚਾਰੇ ਨੇ ਆਪਣਾ ਸਮਰਥਨ ਦਿੱਤਾ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸ਼ਹੀਦ ਚੌਂਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਨਹੀਂ ਹੁੰਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਧਰਨੇ ਦੌਰਾਨ ਸਬੰਧਤ ਵਿਭਾਗ ਦੇ ਅਧਿਕਾਰੀ ਵੀ ਮੌਕੇ ‘ਤੇ ਪੁੱਜੇ ਅਤੇ ਆਪਣਾ ਪੱਖ ਰੱਖਿਆ। ਇਸ ਤੋਂ ਬਾਅਦ ਧਰਨਾ ਕਮੇਟੀ ਨੇ ਫ਼ੈਸਲਾ ਕੀਤਾ ਕਿ ਵੀਰਵਾਰ ਸਵੇਰੇ ਧਰਨਾਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਨਗਰ ਪਰਿਸ਼ਦ ਦੇ ਅਧਿਕਾਰੀਆਂ ਨੂੰ ਆਪਣਾ ਫ਼ੈਸਲਾ ਦੱਸਿਆ ਜਾਵੇਗਾ। ਇਸ ਤੋਂ ਬਾਅਦ ਹੋਣ ਵਾਲੀ ਹਰ ਗੱਲਬਾਤ ਧਰਨਾ ਸਥਾਨ ‘ਤੇ ਹੀ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਜੇਕਰ ਗੱਲਬਾਤ ਦਾ ਕੋਈ ਢੁੱਕਵਾਂ ਨਤੀਜਾ ਨਾ ਨਿਕਲਿਆ ਤਾਂ ਧਰਨਾ ਪਹਿਲਾਂ ਵਾਂਗ ਜਾਰੀ ਰਹੇਗਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਬਿਜਲੀ ਨਿਗਮ ਦੇ ਨਿੱਜੀਕਰਨ ਦੇ ਵਿਰੋਧ ਵਿੱਚ ਚੱਲ ਰਹੇ ਬਿਜਲੀ ਮੁਲਾਜ਼ਮਾਂ ਦੇ ਸੰਘਰਸ਼ ਨੂੰ ਵੀ ਪੂਰਾ ਸਮਰਥਨ ਦਿੱਤਾ। ਉਨ੍ਹਾਂ 11 ਤੋਂ 13 ਅਗਸਤ ਤੱਕ ਹੋਣ ਵਾਲੀ ਹੜਤਾਲ ਦੀ ਵੀ ਹਮਾਇਤ ਕਰਦਿਆਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਧਰਨੇ ਨੂੰ ਸਹਿਯੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਆਗੂਆਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਹ ਸੰਘਰਸ਼ ਆਪਣੀ ਮੰਜ਼ਿਲ ਤੱਕ ਜ਼ਰੂਰ ਪਹੁੰਚੇਗਾ। ਇਸ ਮੌਕੇ ਰਣਜੀਤ ਸਿੰਘ ਢਿੱਲੋਂ, ਜਗਤਾਰ ਸਿੰਘ, ਮਨਜੀਤ ਸਿੰਘ, ਬਲਵਾਨ ਸਿੰਘ, ਮੁੰਸ਼ੀ ਰਾਮ, ਸੱਤ ਪ੍ਰਕਾਸ਼, ਧੀਰਜ ਗਾਬਾ, ਗੁਰਦਿਆਲ ਸਿੰਘ ਢੇਰ, ਸੇਵਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ, ਸਮਾਜਿਕ ਕਾਰਕੁਨਾਂ ਅਤੇ ਹੋਰ ਸਾਥੀਆਂ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ।