ਸੀ . ਜੇ . ਐਮ . ਵਲੋਂ ਨਸ਼ਾ ਛੁਡਾਊ ਕੇਂਦਰ ਦਾ ਅਚਨਚੇਤ ਨਿਰੀਖਣ
ਸਿਰਸਾ, 6 ਅਗਸਤ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸੰਤੋਸ਼ ਬਗੋਤੀਆ ਨੇ ਸਿਵਲ ਹਸਪਤਾਲ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਉੱਥੇ ਮੌਜੂਦ ਨਸ਼ਾ ਪੀੜਤਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੀੜਤਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਅਤੇ ਉੱਥੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਪੁੱਛਗਿੱਛ ਕੀਤੀ।
ਸਿਰਸਾ, 6 ਅਗਸਤ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸੰਤੋਸ਼ ਬਗੋਤੀਆ ਨੇ ਸਿਵਲ ਹਸਪਤਾਲ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਉੱਥੇ ਮੌਜੂਦ ਨਸ਼ਾ ਪੀੜਤਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੀੜਤਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਅਤੇ ਉੱਥੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਪੁੱਛਗਿੱਛ ਕੀਤੀ। ਸਕੱਤਰ ਸੰਤੋਸ਼ ਬਗੋਤੀਆ ਨੇ ਕਿਹਾ ਕਿ ਜੇਕਰ ਮੌਜੂਦ ਕਿਸੇ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਥਾਰਟੀ ਔਰਤਾਂ, ਬੱਚਿਆਂ, ਬਜ਼ੁਰਗਾਂ, ਅਪਾਹਜਾਂ, ਤਿੰਨ ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਲੋਕਾਂ ਅਤੇ ਮਾਨਸਿਕ ਤੌਰ ’ਤੇ ਬਿਮਾਰ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰ ਸਕਦੀ ਹੈ। ਉਨ੍ਹਾਂ ਨੇ ਉਨ੍ਹਾਂ ਨੂੰ ਹੈਲਪਲਾਈਨ ਨੰਬਰ 15100 ਬਾਰੇ ਵੀ ਜਾਣਕਾਰੀ ਦਿੱਤੀ। ਮਨੋਵਿਗਿਆਨੀ ਡਾ. ਪੰਕਜ ਸ਼ਰਮਾ ਅਤੇ ਸਟਾਫ਼ ਮੈਂਬਰ ਇਸ ਮੌਕੇ ’ਤੇ ਮੌਜੂਦ ਸਨ।