ਪ੍ਰਭਾਕਰ ਕਲੋਨੀ ’ਚ ਕਰੰਟ ਲੱਗਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ
ਟੋਹਾਣਾ, 11 ਅਗਸਤ (ਮਨਜੀਤ ਸਿੰਘ)- ਟੋਹਾਣਾ ਦੀ ਪ੍ਰਭਾਕਰ ਕਲੋਨੀ ਵਿੱਚ ਕਰੰਟ ਲੱਗਣ ਕਾਰਨ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਨਿਤੀਸ਼ ਕੁਮਾਰ, ਵਾਸੀ ਬਿਹਾਰ ਵਜੋਂ ਹੋਈ ਹੈ।
ਟੋਹਾਣਾ, 11 ਅਗਸਤ (ਮਨਜੀਤ ਸਿੰਘ)- ਟੋਹਾਣਾ ਦੀ ਪ੍ਰਭਾਕਰ ਕਲੋਨੀ ਵਿੱਚ ਕਰੰਟ ਲੱਗਣ ਕਾਰਨ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਨਿਤੀਸ਼ ਕੁਮਾਰ, ਵਾਸੀ ਬਿਹਾਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪਰਿਵਾਰਕ ਮੈਂਬਰਾਂ ਅਤੇ ਯੂਨੀਅਨ ਨਾਲ ਜੁੜੇ ਲੋਕਾਂ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਸਬੰਧੀ ਜਾਣਕਾਰੀ ਲਈ ਅਤੇ ਪਰਿਵਾਰ ਲਈ 5 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ। ਪਰਿਵਾਰਕ ਮੈਂਬਰਾਂ ਅਤੇ ਯੂਨੀਅਨ ਮੈਂਬਰਾਂ ਨੇ ਕਿਹਾ ਕਿ ਨਿਤੀਸ਼ ਕੁਮਾਰ ਪੱਥਰ ਲਗਾ ਕੇ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। ਉਸ ਦੀ ਅਚਾਨਕ ਹੋਈ ਮੌਤ ਕਾਰਨ ਪਰਿਵਾਰ ’ਤੇ ਆਰਥਿਕ ਸੰਕਟ ਵੀ ਪੈਦਾ ਹੋ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਤੁਰੰਤ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਘਟਨਾ ਦੀ ਪੂਰੀ ਜਾਂਚ ਕਰਕੇ ਇਹ ਵੀ ਪਤਾ ਲਗਾਇਆ ਜਾਵੇ ਕਿ ਮਜ਼ਦੂਰ ਨੂੰ ਕਰੰਟ ਕਿਹੜੇ ਹਾਲਾਤਾਂ ਵਿੱਚ ਲੱਗਿਆ ਅਤੇ ਇਸ ਲਈ ਕਿਸੇ ਦੀ ਲਾਪਰਵਾਹੀ ਜ਼ਿੰਮੇਵਾਰ ਹੈ ਜਾਂ ਨਹੀਂ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।