12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਟੋਹਾਣਾ ’ਚ ਭਾਜਪਾ ਵਲੋਂ ਤਿਰੰਗਾ ਯਾਤਰਾ, ਸ਼ਹੀਦਾਂ ਨੂੰ ਕੀਤਾ ਨਮਨ

ਟੋਹਾਣਾ, 11 ਅਗਸਤ (ਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਟੋਹਾਣਾ ਵਿਧਾਨ ਸਭਾ ਵੱਲੋਂ ਦੇਸ਼ ਦੇ ਵੀਰ ਸ਼ਹੀਦਾਂ ਨੂੰ ਸਮਰਪਿਤ ਸ਼ਾਨਦਾਰ ਤਿਰੰਗਾ ਯਾਤਰਾ ਕੱਢੀ ਗਈ। ਯਾਤਰਾ ਵਿੱਚ ਹਰਿਆਣਾ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਦਵਿੰਦਰ ਸਿੰਘ ਬਬਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 12-08-2026
ਟੋਹਾਣਾ, 11 ਅਗਸਤ (ਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਟੋਹਾਣਾ ਵਿਧਾਨ ਸਭਾ ਵੱਲੋਂ ਦੇਸ਼ ਦੇ ਵੀਰ ਸ਼ਹੀਦਾਂ ਨੂੰ ਸਮਰਪਿਤ ਸ਼ਾਨਦਾਰ ਤਿਰੰਗਾ ਯਾਤਰਾ ਕੱਢੀ ਗਈ। ਯਾਤਰਾ ਵਿੱਚ ਹਰਿਆਣਾ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਦਵਿੰਦਰ ਸਿੰਘ ਬਬਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਹੱਥਾਂ ਵਿੱਚ ਤਿਰੰਗੇ ਝੰਡੇ ਫੜ ਕੇ ਸੈਂਕੜੇ ਭਾਜਪਾ ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਦੇਸ਼ ਭਗਤੀ ਦੇ ਨਾਅਰਿਆਂ ਨਾਲ ਯਾਤਰਾ ਵਿੱਚ ਹਿੱਸਾ ਲਿਆ। ਤਿਰੰਗਾ ਯਾਤਰਾ ਦਾ ਆਰੰਭ ਡਾ. ਭੀਮ ਰਾਓ ਅੰਬੇਡਕਰ ਚੌਕ ਤੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ’ਤੇ ਫੁੱਲ ਭੇਟ ਕਰਕੇ ਕੀਤਾ ਗਿਆ। ਯਾਤਰਾ ਦੌਰਾਨ ਟੋਹਾਣਾ ਦੇ ਵੱਖ-ਵੱਖ ਸਥਾਨਾਂ ’ਤੇ ਸਥਾਨਕ ਵਸਨੀਕਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਯਾਤਰਾ ਦਾ ਸਵਾਗਤ ਕੀਤਾ ਗਿਆ। ਯਾਤਰਾ ਦਾ ਸਮਾਪਨ ਸ਼ਹੀਦ ਚੌਕ ਵਿਖੇ ਹੋਇਆ, ਜਿੱਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਪ੍ਰਤਿਮਾਵਾਂ ’ਤੇ ਫੁੱਲਮਾਲਾਵਾਂ ਭੇਟ ਕਰਕੇ ਸ਼ਰਧਾਪੂਰਵਕ ਨਮਨ ਕੀਤਾ ਗਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਦਵਿੰਦਰ ਸਿੰਘ ਬਬਲੀ ਨੇ ਕਿਹਾ ਕਿ ਇਹ ਤਿਰੰਗਾ ਯਾਤਰਾ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸਮਰਪਿਤ ਹੈ, ਜਿਨ੍ਹਾਂ ਨੇ ਭਾਰਤ ਮਾਤਾ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਤਿਆਗ ਅਤੇ ਬਲਿਦਾਨ ਦੇਸ਼ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ‘ਹਰ ਘਰ ਤਿਰੰਗਾ’ ਦੇ ਸੱਦੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਤਿਰੰਗਾ ਸਿਰਫ਼ ਇੱਕ ਝੰਡਾ ਨਹੀਂ, ਸਗੋਂ ਦੇਸ਼ ਦੀ ਆਨ, ਬਾਨ ਅਤੇ ਸ਼ਾਨ ਦਾ ਪ੍ਰਤੀਕ ਹੈ। ਉਨ੍ਹਾਂ ਲੋਕਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਆਪਣੇ ਘਰਾਂ ’ਤੇ ਤਿਰੰਗਾ ਲਹਿਰਾ ਕੇ ਦੇਸ਼ ਪ੍ਰਤੀ ਸਨਮਾਨ ਅਤੇ ਮਾਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਦਾ ਮਕਸਦ ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲੈਣਾ ਹੈ। ਇਸ ਮੌਕੇ ਜ਼ਿਲ੍ਹਾ ਮਹਾਮੰਤਰੀ ਵਿਕਾਸ ਲਲੌਦਾ, ਚੇਅਰਮੈਨ ਨਰੇਸ਼ ਬਾਂਸਲ, ਓਬੀਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਬਲਦੇਵ ਸੈਣੀ, ਜ਼ਿਲ੍ਹਾ ਉਪ ਪ੍ਰਧਾਨ ਸੰਜੇ ਰੇਵੜੀ, ਜ਼ਿਲ੍ਹਾ ਸਕੱਤਰ ਸੰਕੇਤ ਗਰਗ, ਰਾਮਦੇਵ ਭਾਰਦਵਾਜ, ਅਗਰਵਾਲ ਸਭਾ ਪ੍ਰਧਾਨ ਰਮੇਸ਼ ਗੋਇਲ, ਮਹਿਲਾ ਮੋਰਚਾ ਪ੍ਰਧਾਨ ਸਵੀਟੀ ਮਹਿਤਾ, ਅਨੀਤਾ ਮਹਿਤਾ, ਸ਼ਹਿਰੀ ਮੰਡਲ ਪ੍ਰਧਾਨ ਰਮਨ ਮੜੀਆ, ਦਿਹਾਤੀ ਮੰਡਲ ਪ੍ਰਧਾਨ ਪ੍ਰਵੀਨ ਗਿੱਲ, ਸਨਿਆਣਾ ਮੰਡਲ ਪ੍ਰਧਾਨ ਵਿਨੋਦ ਖਿਚੜ, ਜਾਖਲ ਮੰਡਲ ਪ੍ਰਧਾਨ ਕਿਰਨ ਸ਼ਰਮਾ, ਕੌਂਸਲਰ ਜੋਨੀ ਮਹਿਤਾ, ਕੌਂਸਲਰ ਪ੍ਰਤੀਨਿਧੀ ਨੰਦ ਲਾਲ, ਅਮਿਤ ਭਾਟੀਆ, ਸਤੀਸ਼ ਪੁਰੀ, ਰਾਕੇਸ਼ ਮਸਤੂ, ਨਰੇਸ਼ ਭਾਟੀਆ, ਅਵਨੀਸ਼ ਵਾਲੀਆ, ਰਮੇਸ਼ ਮਹਿਤਾ, ਸਨੀ ਮਹਿਤਾ, ਕੇਸ਼ਵ ਬਾਂਸਲ, ਸਨੀ ਚੌਹਾਨ, ਸਰਪੰਚ ਰਮੇਸ਼ ਬੁਡਾਨੀਆ, ਸੁਖਵਿੰਦਰ ਢਿੱਲੋਂ, ਸੂਖਾ ਭੱਟੂ, ਬਿੱਟੂ ਦੀਵਾਨਾ, ਕ੍ਰਿਸ਼ਨ ਜਮਾਲਪੁਰ, ਸੁਰਿੰਦਰ ਸੈਣੀ, ਅਵਤਾਰ ਤਲਵਾੜਾ, ਅਵਤਾਰ ਮਿਓਂਦ ਕਲਾਂ, ਬਿੰਦੀ ਸਿਧਾਨੀ, ਮਨਜੀਤ ਸਿੰਘ ਅਤੇ ਡਾ. ਸ਼ਿਆਮ ਸਮੇਤ ਸੈਂਕੜੇ ਭਾਜਪਾ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦੀ ਸਾਂਭ ਸੰਭਾਲ ਲਈ ‘ਗੁਰਬਾਜ਼ 1313 ਫਾਊਂਡੇਸ਼ਨ’ ਨੇ ਲਗਾਏ ਬੂਟੇ ਅਗਲੀ ਖ਼ਬਰ ਅਭੈ ਚੌਟਾਲਾ ਦੀ ਚਿਤਾਵਨੀ ਮਗਰੋਂ ਚੌਟਾਲਾ ’ਚ ਪੁਲਿਸ ਕਾਰਵਾਈ ਤੇਜ਼
Ad Position 24