ਚਾਈਨਾ ਡੋਰ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਹੋਇਆ ਜ਼ਖ਼ਮੀ
ਨਵੀਂ ਦਿੱਲੀ, 11 ਅਗਸਤ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਵਿਚ ਚਾਈਨਾ ਡੋਰ ’ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾਈ ਹੋਈ ਹੈ ਪ੍ਰੰਤੂ ਫਿਰ ਵੀ ਚੋਰੀ ਛਿਪੇ ਇਸ ਦੀ ਵਿਕਰੀ ਹੋ ਰਹੀ ਹੈ।
ਨਵੀਂ ਦਿੱਲੀ, 11 ਅਗਸਤ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਵਿਚ ਚਾਈਨਾ ਡੋਰ ’ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾਈ ਹੋਈ ਹੈ ਪ੍ਰੰਤੂ ਫਿਰ ਵੀ ਚੋਰੀ ਛਿਪੇ ਇਸ ਦੀ ਵਿਕਰੀ ਹੋ ਰਹੀ ਹੈ। ਦਿੱਲੀ ਪੁਲਿਸ ਵਲੋਂ ਕਈ ਚਾਈਨਾ ਡੋਰ ਦੇ ਮਾਮਲੇ ਫੜੇ ਗਏ ਹਨ ਅਤੇ ਕਾਫੀ ਮਾਤਰਾ ਵਿਚ ਚਾਈਨਾ ਡੋਰ ਦੇ ਗੱਟੂ ਵੀ ਬਰਾਮਦ ਕੀਤੇ ਗਏ ਹਨ, ਪ੍ਰੰਤੂ ਫਿਰ ਵੀ ਇਸ ਦੀ ਵਿਕਰੀ ਨਹੀਂ ਰੁਕ ਰਹੀ। ਚਾਈਨਾ ਡੋਰ ਦੇ ਨਾਲ ਇਕ ਅਜਿਹਾ ਹੀ ਹਾਦਸਾ ਵਾਪਰਿਆ ਹੈ ਕਿ ਇਕ ਵਿਅਕਤੀ ਜੋ ਆਪਣੇ ਮੋਟਰਸਾਈਕਲ ’ਤੇ ਉੱਤਮ ਨਗਰ ਤੋਂ ਮੁਡਕਾ ਵੱਲ ਜਾ ਰਿਹਾ ਸੀ ਅਤੇ ਜਦੋਂ ਉਹ ਸ਼ਿਵ ਨਗਰ ਦੇ ਨਾਲੇ ਕੋਲ ਪੁੱਜਾ ਤਾਂ ਉਸ ਦੇ ਗਲੇ ਵਿਚ ਚਾਈਨਾ ਡੋਰ ਲੱਗਣ ’ਤੇ ਉਸ ਦੇ ਗਲ ਵਿਚ ਕੱਟ ਲੱਗ ਗਿਆ ਅਤੇ ਉਹ ਜ਼ਖ਼ਮੀ ਹੋ ਗਿਆ। ਇਸ ਵਿਅਕਤੀ ਨੇ ਇਸ ਦੀ ਸ਼ਿਕਾਇਤ ਪੁਲਿਸ ਕੋਲ ਕੀਤੀ ਹੈ ਅਤੇ ਉੱਤਮ ਨਗਰ ਥਾਣੇ ਦੀ ਪੁਲਿਸ ਨੇ ਅਣਪਛਾਤੇ ਪ੍ਰਤੀ ਮਾਮਲਾ ਦਰਜ ਕੀਤਾ ਹੈ। ਇਹ ਜ਼ਖ਼ਮੀ ਹੋਇਆ ਵਿਅਕਤੀ ਆਪਣਾ ਇਲਾਜ ਦੀਨ ਦਿਆਲ ਉਪਾਧਿਆਏ ਹਸਪਤਾਲ ਵਿਚ ਕਰਾ ਰਿਹਾ ਹੈ।