18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਬਲਜਿੰਦਰ ਸਿੰਘ ਠਰਵੀ ਨੂੰ ਫਰੀਦਾਬਾਦ ਜ਼ਿਲ੍ਹੇ ਦਾ ਆਬਜ਼ਰਵਰ ਨਿਯੁਕਤ ਕੀਤਾ ?

ਟੋਹਾਣਾ, 17 ਅਗਸਤ (ਮਨਜੀਤ ਸਿੰਘ)- ਕਾਂਗਰਸ ਪਾਰਟੀ ਵੱਲੋਂ ‘ਸੰਗਠਨ ਸਿਰਜਣ ਮੁਹਿੰਮ’ ਤਹਿਤ ਹਰਿਆਣਾ ਦੇ 6 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਲਈ ਕੇਂਦਰੀ ਨਿਗਰਾਨ ਅਤੇ ਸੂਬਾਈ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। ਇਸੇ ਤਹਿਤ ਟੋਹਾਣਾ ਹਲਕੇ ਨਾਲ ਸਬੰਧਤ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਬਲਜਿੰਦਰ ਸਿੰਘ ਠਰਵੀ ਨੂੰ ਫਰੀਦਾਬਾਦ ਜ਼ਿਲ੍ਹੇ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 18-08-2026
ਟੋਹਾਣਾ, 17 ਅਗਸਤ (ਮਨਜੀਤ ਸਿੰਘ)- ਕਾਂਗਰਸ ਪਾਰਟੀ ਵੱਲੋਂ ‘ਸੰਗਠਨ ਸਿਰਜਣ ਮੁਹਿੰਮ’ ਤਹਿਤ ਹਰਿਆਣਾ ਦੇ 6 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਲਈ ਕੇਂਦਰੀ ਨਿਗਰਾਨ ਅਤੇ ਸੂਬਾਈ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ। ਇਸੇ ਤਹਿਤ ਟੋਹਾਣਾ ਹਲਕੇ ਨਾਲ ਸਬੰਧਤ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਬਲਜਿੰਦਰ ਸਿੰਘ ਠਰਵੀ ਨੂੰ ਫਰੀਦਾਬਾਦ ਜ਼ਿਲ੍ਹੇ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਬਲਜਿੰਦਰ ਸਿੰਘ ਠਰਵੀ ਨੇ ਕਾਂਗਰਸ ਪਾਰਟੀ ਦੀ ਕੌਮੀ ਲੀਡਰਸ਼ਿਪ, ਸੂਬਾ ਇੰਚਾਰਜ ਸੰਜੇ ਦੱਤ, ਸੂਬਾ ਪ੍ਰਧਾਨ ਰਾਓ ਨਰਿੰਦਰ ਸਿੰਘ, ਕੌਮੀ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਅਤੇ ਸਿਰਸਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਕੁਮਾਰੀ ਸ਼ੈਲਜਾ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ‘ਸੰਗਠਨ ਸਿਰਜਣ ਮੁਹਿੰਮ’ ਤਹਿਤ ਬਲਜਿੰਦਰ ਸਿੰਘ ਠਰਵੀ ਨੂੰ ਸੋਨੀਪਤ ਜ਼ਿਲ੍ਹੇ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਤਹਿਤ ਉਨ੍ਹਾਂ ਨੂੰ ਸਿਰਸਾ ਜ਼ਿਲ੍ਹੇ ਦਾ ਇੰਚਾਰਜ ਵੀ ਲਾਇਆ ਗਿਆ ਸੀ। ਇਨ੍ਹਾਂ ਜ਼ਿੰਮੇਵਾਰੀਆਂ ਦੌਰਾਨ ਉਨ੍ਹਾਂ ਵੱਲੋਂ ਪਾਰਟੀ ਦੀਆਂ ਉਮੀਦਾਂ ਮੁਤਾਬਕ ਕੰਮ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਰਕ ਵਲੋਂ ਸੁਖਬੀਰ ’ ਤੇ ਹੋਏ ਹਮਲੇ ਦੀ ਨਿਖੇਧੀ ਅਗਲੀ ਖ਼ਬਰ ਸੁਭਾਸ਼ ਬਰਾਲਾ ਨੇ ਚਿਤੈਨ ਵਿੱਚ ਅੰਤਰਰਾਸ਼ਟਰੀ ਮੁੱਕੇਬਾਜ਼ੀ ਫਾਈਟ ਨਾਈਟ ’ ਚ ਕੀਤੀ ਸ਼ਿਰਕਤ ਰਾਸ਼ਟਰਮੰਡਲ ਖੇਡਾਂ ’ਚ ਭਾਰਤੀ ਅਤੇ...
Ad Position 24