ਵਿਰਕ ਵਲੋਂ ਸੁਖਬੀਰ ’ ਤੇ ਹੋਏ ਹਮਲੇ ਦੀ ਨਿਖੇਧੀ
ਕਰਨਾਲ, 17 ਅਗਸਤ (ਗੁਰਮੀਤ ਸਿੰਘ ਸੱਗੂ)-ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਵਲੋਂ ਨਾਂਦੇੜ ਮਹਾਰਾਸਟਰ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਥਕ ਪਾਰਟੀ ਦੇ ਆਗੂ ‘ਤੇ ਕੀਤਾ ਗਿਆ ਇਹ ਕਾਇਰਾਨਾ ਹਮਲਾ ਲੋਕਤੰਤਰ ਅਤੇ ਪੰਥਕ ਕਦਰਾਂ-ਕੀਮਤਾਂ ‘ਤੇ ਸਿੱਧਾ ਵਾਰ ਹੈ।
ਰ
ਰਘੂਜੀਤ ਸਿੰਘ ਵਿਰਕ ਅਤੇ ਸੁਖਵਿੰਦਰ ਸਿੰਘ।
18-08-2026
ਕਰਨਾਲ, 17 ਅਗਸਤ (ਗੁਰਮੀਤ ਸਿੰਘ ਸੱਗੂ)-ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਵਲੋਂ ਨਾਂਦੇੜ ਮਹਾਰਾਸਟਰ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਥਕ ਪਾਰਟੀ ਦੇ ਆਗੂ ‘ਤੇ ਕੀਤਾ ਗਿਆ ਇਹ ਕਾਇਰਾਨਾ ਹਮਲਾ ਲੋਕਤੰਤਰ ਅਤੇ ਪੰਥਕ ਕਦਰਾਂ-ਕੀਮਤਾਂ ‘ਤੇ ਸਿੱਧਾ ਵਾਰ ਹੈ। ਉਨ੍ਹਾਂ ਨੇ ਮਹਾਰਾਸ਼ਟਰ ਸਰਕਾਰ ਤੋਂ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਸਜਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਵਿੱਤਰ ਅਸਥਾਨ ‘ਤੇ ਹਿੰਸਕ ਕਾਰਵਾਈ ਗੁਰਦੁਆਰਾ ਸਾਹਿਬ ਦੀ ਮਰਿਆਦਾ ਤੇ ਪਵਿੱਤਰਤਾ ਦੀ ਤੌਹੀਨ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ‘ਤੇ ਵਰ੍ਹਦੇ ਹੋਏ ਕਿਹਾ ਕਿ ਵਿਰੋਧੀ ਧਿਰਾਂ ਦੇ ਆਗੂ ਵਾਰ-ਵਾਰ ਭੜਕਾਊ ਬਿਆਨ ਦੇ ਕੇ ਸਿੱਖਾਂ ਦੀ ਆਪਸ ‘ਚ ਭਰਾ-ਮਾਰੂ ਜੰਗ ਕਰਵਾਉਣਾ ਚਾਹੁੰਦੇ ਹਨ ਅਤੇ ਇਨ੍ਹਾਂ ਵਲੋਂ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।