ਅੰਬਾਲਾ ’ ਚ ਸਿੱਖ ਸੰਗਤ ’ ਤੇ ਬੇਰਹਿਮੀ ਨਾਲ ਲਾਠੀਚਾਰਜ ਤੋਂ ਬਾਅਦ ਰੋਸ ਪੈਦਾ ਹੋਣਾ ਸ਼ੁਰੂ ਪੰਜੋਖਰਾ ਸਾਹਿਬ ਮਾਮਲੇ ’ਚ ਨੌਜਵਾਨਾਂ ਦੀ ਗ੍ਰਿਫ਼ਤਾਰੀ, ਅੰਬਾਲਾ ’ਚ ਲਾਠੀਚਾਰਜ ਅਤੇ ਕੇਸ ਦਰਜ ਕਰਨ ਦੇ ਵਿਰੋਧ ’ਚ 25 ਅਗਸਤ ਨੂੰ ਸੰਗਤ ਹੋਵੇਗੀ ਇਕੱਠੀ
ਕਰਨਾਲ, 18 ਅਗਸਤ (ਗੁਰਮੀਤ ਸਿੰਘ ਸੱਗੂ)-ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਪਾਤਿਸ਼ਾਹੀ ਅੱਠਵੀਂ ਨਾਲ ਸੰਬੰਧਿਤ ਮਾਮਲੇ ਨੂੰ ਲੈ ਕੇ ਅੰਬਾਲਾ ਵਿਖੇ ਸਿੱਖ ਸੰਗਤ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਸਥਿਤੀ ਹੋਰ ਗੰਭੀਰ ਹੋ ਗਈ ਹੈ। ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇ.
ਮ
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ। ਤਸਵੀਰ : ਗੁਰਮੀਤ ਸਿੰਘ ਸੱਗੂ
18-08-2026
ਕਰਨਾਲ, 18 ਅਗਸਤ (ਗੁਰਮੀਤ ਸਿੰਘ ਸੱਗੂ)-ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਪਾਤਿਸ਼ਾਹੀ ਅੱਠਵੀਂ ਨਾਲ ਸੰਬੰਧਿਤ ਮਾਮਲੇ ਨੂੰ ਲੈ ਕੇ ਅੰਬਾਲਾ ਵਿਖੇ ਸਿੱਖ ਸੰਗਤ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਸਥਿਤੀ ਹੋਰ ਗੰਭੀਰ ਹੋ ਗਈ ਹੈ। ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਅਤੇ ਕਿਸਾਨ ਜਥੇਬੰਦੀਆਂ ਦੇ ਨਾਲ ਅੰਬਾਲਾ ਵਿਖੇ ਜੀ. ਟੀ. ਰੋਡ ‘ਤੇ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ‘ਤੇ 13 ਅਗਸਤ ਦੀ ਰਾਤ ਨੂੰ ਬੇਰਹਿਮੀ ਨਾਲ ਲਾਠੀਆਂ ਵਰ੍ਹਾਉਣ, ਅੱਥਰੂ ਗੈਸ ਦੇ ਗੋਲੇ ਛੱਡਣ ਅਤੇ ਪਲਾਸਟਿਕ ਦੀਆਂ ਗੋਲੀਆਂ ਚਲਾਉਣ ਤੋਂ ਬਾਅਦ ਸਿੱਖ ਸੰਗਤਾਂ ’ਚ ਡੂੰਘਾ ਰੋਸ ਪੈਦਾ ਹੋ ਗਿਆ ਹੈ। ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਹੇਠ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ ਹਰਿਆਣਾ ਕਮੇਟੀ ਦੇ ਮੈਂਬਰ ਸਾਹਿਬਾਨ, ਨਿਹੰਗ ਜਥੇਬੰਦੀਆਂ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕ ਐਮਰਜੈਂਸੀ ਮੀਟਿੰਗ ਹੋਈ। ਕਰੀਬ 4 ਘੰਟੇ ਚੱਲੀ ਇਸ ਮੀਟਿੰਗ ਵਿਚ ਸਰਬਸੰਮਤੀ ਨਾਲ 25 ਅਗਸਤ ਨੂੰ ਪਿੱਪਲੀ ’ਚ ਵਿਸ਼ਾਲ ਰੋਸ ਪ੍ਰਦਰਸ਼ਨ ਦੇ ਰੂਪ ਵਿਚ ਸਿੱਖ ਸੰਗਤ ਨੂੰ ਇਕੱਠਾ ਕਰਨ ਦਾ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੇ 13 ਅਗਸਤ ਦੀ ਰਾਤ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ‘ਤੇ ਜਮ ਕੇ ਲਾਠੀਆਂ ਵਰ੍ਹਾਈਆਂ। ਸੁਰੱਖਿਆ ਬਲਾਂ ਦੇ ਜਵਾਨਾਂ ਨੇ ਇਕ ਸਾਜ਼ਿਸ਼ ਤਹਿਤ ਨਾ ਸਿਰਫ਼ ਸਿੱਖ ਸੰਗਤ ‘ਤੇ ਲਾਠੀਆਂ ਵਰ੍ਹਾਈਆਂ, ਸਗੋਂ ਪਲਾਸਟਿਕ ਦੀਆਂ ਗੋਲੀਆਂ ਵੀ ਚਲਾਈਆਂ। ਸਿੱਖ ਸੰਗਤ ਸਿਰਫ਼ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਕਰਵਾਉਣ ਅਤੇ ਇਸ ਵਿਵਾਦ ਦੀ ਜੜ੍ਹ ਰਹੇ ਗੁਰਸਿਮਰਨ ਸਿੰਘ ਮੰਡ ਅਤੇ ਉਸ ਦੇ ਪੁੱਤਰ ਵਿਰੁੱਧ ਧਾਰਾ 307 ਤਹਿਤ ਕੇਸ ਦਰਜ ਕਰਨ ਦੀ ਮੰਗ ਕਰ ਰਹੀ ਸੀ। ਜਦੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਓ. ਐੱਸ. ਡੀ. ਵਲੋਂ ਫੋਨ ਰਾਹੀਂ ਸੂਚਨਾ ਦਿੱਤੀ ਗਈ ਕਿ ਸੰਗਤ ਦੀਆਂ ਮੰਗਾਂ ਜਲਦ ਹੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਇਹ ਸੂਚਨਾ ਮਿਲਣ ਤੋਂ ਬਾਅਦ ਸੰਗਤ ਨੇ ਪ੍ਰਦਰਸ਼ਨ ਖ਼ਤਮ ਕਰਨ ਸੰਬੰਧੀ ਵਿਚਾਰ-ਵਟਾਂਦਰਾ ਸ਼ੁਰੂ ਕੀਤਾ ਪਰ ਇਸੇ ਦੌਰਾਨ ਕਰੀਬ 7 ਤੋਂ 8 ਮਿੰਟ ਦੇ ਅੰਦਰ ਹੀ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਸਿੱਖ ਸੰਗਤ ’ਤੇ ਲਾਠੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ। ਜਥੇਦਾਰ ਝੀਂੜਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੇ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਇਸ ਘਟਨਾਕ੍ਰਮ ਨੂੰ ਅੰਜਾਮ ਦਿੱਤਾ ਹੈ। ਇੰਨਾ ਹੀ ਨਹੀਂ ਪੁਲਿਸ ਪ੍ਰਸ਼ਾਸਨ ਵਲੋਂ ਦੋ ਵੱਖ-ਵੱਖ ਥਾਵਾਂ ‘ਤੇ ਸਿੱਖ ਸੰਗਤ ਵਿਰੁੱਧ ਮਾਮਲੇ ਵੀ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਪੰਜੋਖਰਾ ਸਾਹਿਬ ਮਾਮਲੇ ‘ਚ ਨੌਜਵਾਨਾਂ ਨੂੰ ਰਿਹਾਅ ਕਰਵਾਉਣ 13 ਅਗਸਤ ਦੇ ਲਾਠੀਚਾਰਜ ਤੋਂ ਬਾਅਦ ਦਰਜ ਕੀਤੇ ਗਏ ਕੇਸ ਰੱਦ ਕਰਵਾਉਣ ਅਤੇ ਗੁਰਸਿਮਰਨ ਸਿੰਘ ਮੰਡ ਤੇ ਉਸ ਦੇ ਪੁੱਤਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ 25 ਅਗਸਤ ਨੂੰ ਪਿਪਲੀ ਅਨਾਜ ਮੰਡੀ ਵਿਚ ਵਿਸ਼ਾਲ ਰੂਪ ਵਿਚ ਸੰਗਤ ਨੂੰ ਇਕੱਠਾ ਕਰਨ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਤੋਂ ਸਿੱਖ ਸੰਗਤ ਨੂੰ ਇਸ ਮਾਮਲੇ ’ਚ ਹਰਿਆਣਾ ਦੀ ਸੰਗਤ ਦਾ ਸਾਥ ਦੇਣ ਲਈ ਹਰਿਆਣਾ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮਾਮਲੇ ‘ਚ ਹੁਕਮ ਜਾਰੀ ਕਰਨ ਤਾਂ ਜੋ ਪੰਜਾਬ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤ ਇੱਥੇ ਪਹੁੰਚ ਸਕੇ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ, ਜੂਨੀਅਰ ਮੀਤ ਪ੍ਰਧਾਨ ਗੁਰਬੀਰ ਸਿੰਘ ਤਲਾਕੌਰ, ਜਨਰਲ ਸਕੱਤਰ ਅੰਗਰੇਜ਼ ਸਿੰਘ ਰਾਣੀਆ, ਸੰਯੁਕਤ ਸਕੱਤਰ ਬਲਵਿੰਦਰ ਸਿੰਘ ਭਿੰਡਰ, ਕਾਰਜਕਾਰੀ ਕਮੇਟੀ ਮੈਂਬਰ ਕਰਨੈਲ ਸਿੰਘ ਨਿੰਮਨਾਬਾਦ, ਪਲਵਿੰਦਰ ਸਿੰਘ, ਕੁਲਦੀਪ ਸਿੰਘ ਮੁਲਤਾਨੀ, ਰੁਪਿੰਦਰ ਸਿੰਘ ਪੰਜੋਖਰਾ ਸਾਹਿਬ, ਮੈਂਬਰ ਗੁਰਨਾਮ ਸਿੰਘ ਲਾਡੀ ਡਬਰੀ, ਹਰਮਨਪ੍ਰੀਤ ਸਿੰਘ, ਇੰਦਰਜੀਤ ਸਿੰਘ, ਗੁਰਜੀਤ ਸਿੰਘ ਧਮੌਲੀ, ਗੁਰਤੇਜ ਸਿੰਘ, ਜੋਗਾ ਸਿੰਘ ਯਮੁਨਾਨਗਰ, ਬਲਦੇਵ ਸਿੰਘ ਕਾਇਮਪੁਰ, ਦੀਦਾਰ ਸਿੰਘ ਨਲਵੀ, ਬੀਬੀ ਜਸਬੀਰ ਕੌਰ ਮਸਾਣਾ, ਬੀਬੀ ਕਪੂਰ ਕੌਰ, ਮੋਹਨਜੀਤ ਸਿੰਘ ਪਾਣੀਪਤ, ਕਾਕਾ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਰਹੇ।