18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਮਾਧਾਨ ਕੈਂਪ ’ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ : ਪਿਊਸ਼ ਗੁਪਤਾ

ਯਮੁਨਾਨਗਰ, 17 ਅਗਸਤ (ਗੁਰਦਿਆਲ ਸਿੰਘ ਨਿਮਰ)-ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ ਨੇ ਕਿਹਾ ਕਿ ਸਮਾਧਾਨ ਕੈਂਪ ਵਿਚ ਆਉਣ ਵਾਲੇ ਹਰੇਕ ਬਿਨੈਕਾਰ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਭਾਵੇਂ ਕਿਸੇ ਵੀ ਸਮੱਸਿਆ ਦਾ ਹੱਲ ਦਸਤਾਵੇਜ਼ਾਂ ਜਾਂ ਹੋਰ ਜਾਂਚ ‘ਤੇ ਆਧਾਰਿਤ ਹੋਵੇ ਤਾਂ ਵੀ ਇਸ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ।

Ad Position 21
No active advertisement
ਅਜੀਤ ਡੈਸਕ 18-08-2026
ਯਮੁਨਾਨਗਰ, 17 ਅਗਸਤ (ਗੁਰਦਿਆਲ ਸਿੰਘ ਨਿਮਰ)-ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ ਨੇ ਕਿਹਾ ਕਿ ਸਮਾਧਾਨ ਕੈਂਪ ਵਿਚ ਆਉਣ ਵਾਲੇ ਹਰੇਕ ਬਿਨੈਕਾਰ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਭਾਵੇਂ ਕਿਸੇ ਵੀ ਸਮੱਸਿਆ ਦਾ ਹੱਲ ਦਸਤਾਵੇਜ਼ਾਂ ਜਾਂ ਹੋਰ ਜਾਂਚ ‘ਤੇ ਆਧਾਰਿਤ ਹੋਵੇ ਤਾਂ ਵੀ ਇਸ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ। ਸਿਟੀ ਮੈਜਿਸਟ੍ਰੇਟ ਨੇ ਕਿਹਾ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਜਨਤਕ ਸਮੱਸਿਆਵਾਂ ਦੇ ਜਲਦ ਹੱਲ ਲਈ ਲਗਾਏ ਜਾ ਰਹੇ ਸਮਾਧਾਨ ਕੈਂਪਾਂ ‘ਚ ਬਦਲਾਅ ਕੀਤੇ ਗਏ ਹਨ। ਇਹ ਕੈਂਪ ਹੁਣ ਹਫ਼ਤੇ ‘ਚ ਦੋ ਵਾਰ ਸੋਮਵਾਰ ਅਤੇ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਲਗਾਏ ਜਾ ਰਹੇ ਹਨ। ਪਹਿਲਾਂ ਵਾਂਗ, ਕੈਂਪ ਜ਼ਿਲ੍ਹਾ ਅਤੇ ਸਬ-ਡਵੀਜ਼ਨ ਦੋਵਾਂ ਪੱਧਰਾਂ ‘ਤੇ ਹੀ ਲਗਾਏ ਜਾ ਰਹੇ ਹਨ। ਅੱਜ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ ‘ਚ ਸਿਟੀ ਮੈਜਿਸਟ੍ਰੇਟ ਗੁਪਤਾ ਦੀ ਪ੍ਰਧਾਨਗੀ ਹੇਠ ਲਗਾਏ ਗਏ ਸਮਾਧਾਨ ਕੈਂਪ ‘ਚ 9 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਕਾਰਜਕਾਰੀ ਡੀ. ਆਈ. ਓ. ਪਾਰਸ, ਡਿਪਟੀ ਕਮਿਸ਼ਨਰ ਦਫ਼ਤਰ ਦੇ ਸੁਪਰਡੈਂਟ ਅਨੂਪ ਕੁਮਾਰ, ਸਮਾਧਾਨ ਕੈਂਪ ਦੇ ਵਿਸ਼ੇਸ਼ ਮੈਂਬਰ ਖਰਤੀ ਲਾਲ ਬੱਤਰਾ ਤੇ ਜਗਦੀਸ਼ ਬੱਬਰ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਦਸਮੇਸ਼ ਸਕੂਲ ਦੇ ਗਤਕਾ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਵਿੱਚ ਜਿੱਤੇ 13 ਗੋਲਡ ਅਤੇ 2 ਸਿਲਵਰ ਮੈਡਲ ਕਾਲਾਂਵਾਲੀ/ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)-ਗਤਕਾ ਐਸੋਸੀਏਸ਼ਨ ਸਿਰਸਾ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਗਤਕਾ ਚੈਂਪੀਅਨਸ਼ਿਪ ’ਚ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਚੋਰਮਾਰ ਖੇੜਾ ਦੇ ਗਤਕਾ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 13 ਗੋਲਡ ਮੈਡਲ ਅਤੇ 2 ਸਿਲਵਰ ਮੈਡਲ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਸਕੂਲ ਦੇ ਵੱਖ-ਵੱਖ ਉਮਰ ਵਰਗਾਂ ਦੇ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ। ਖਿਡਾਰੀਆਂ ਨੇ ਵੱਖ-ਵੱਖ ਗਤਕਾ ਮੁਕਾਬਲਿਆਂ ਵਿੱਚ ਆਪਣੀ ਖੇਡ ਕਾਬਲੀਅਤ, ਦ੍ਰਿੜ੍ਹਤਾ, ਅਨੁਸ਼ਾਸਨ ਅਤੇ ਸ਼ਾਨਦਾਰ ਤਕਨੀਕ ਦਾ ਪ੍ਰਦਰਸ਼ਨ ਕਰਦਿਆਂ ਕਈ ਮੁਕਾਬਲਿਆਂ ਵਿੱਚ ਪਹਿਲੇ ਅਤੇ ਦੂਜੇ ਸਥਾਨ ਹਾਸਲ ਕੀਤੇ। ਸਕੂਲ ਦੇ ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਗੁਰਦੁਆਰਾ ਸਾਹਿਬ ਚੋਰਮਾਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਪਾਲ ਸਿੰਘ ਜੀ, ਸਕੂਲ ਡਾਇਰੈਕਟਰ ਡਾ. ਗੁਰਪ੍ਰੀਤ ਕੌਰ ਅਤੇ ਸਕੂਲ ਪ੍ਰਿੰਸੀਪਲ ਨੇ ਸਮੂਹ ਗਤਕਾ ਖਿਡਾਰੀਆਂ, ਕੋਚ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਿੱਖ ਮਾਰਸ਼ਲ ਆਰਟ ਗਤਕਾ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗਤਕਾ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਰੀਰਕ ਤੰਦਰੁਸਤੀ ਅਤੇ ਸਿੱਖ ਵਿਰਸੇ ਨਾਲ ਜੁੜਾਅ ਪੈਦਾ ਕਰਨ ਦਾ ਮਹੱਤਵਪੂਰਨ ਸਾਧਨ ਹੈ। ਸਕੂਲ ਪ੍ਰਬੰਧਨ ਨੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਵਧੀਆ ਮੌਕੇ ਪ੍ਰਦਾਨ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ। 13 ਗੋਲਡ ਅਤੇ 2 ਸਿਲਵਰ ਮੈਡਲਾਂ ਦੀ ਇਹ ਪ੍ਰਾਪਤੀ ਦਸ਼ਮੇਸ਼ ਸਕੂਲ ਦੇ ਖਿਡਾਰੀਆਂ ਦੀ ਮਿਹਨਤ, ਕੋਚਿੰਗ ਅਤੇ ਸਕੂਲ ਪ੍ਰਬੰਧਨ ਦੇ ਖੇਡਾਂ ਪ੍ਰਤੀ ਸਮਰਪਣ ਦਾ ਪ੍ਰਮਾਣ ਹੈ।
Ad Position 22
No active advertisement
ਪਿਛਲੀ ਖ਼ਬਰ ਖਾਈ ਸਕੂਲ ਦੀਆਂ ਮੰਗਾਂ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ - ਵਿਧਾਇਕ ਜਰਨੈਲ ਸਿੰਘ ਇਕ ਰੁੱਖ ਲਗਾਇਆ, ਵਾਤਾਵਰਨ ਸੁਰੱਖਿਆ... ਅਗਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਹੋਰਨਾਂ ਸ਼ਖ਼ਸੀਅਤਾਂ ਦਾ ਸਨਮਾਨ
Ad Position 24