18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਫਾਈ ਕਾਮਿਆਂ ਦੀ ਹੜਤਾਲ ਜਾਰੀ , ਸ਼ਹਿਰ ’ ਚ ਥਾਂ - ਥਾਂ ਲੱਗੇ ਕੂੜੇ ਦੇ ਢੇਰ , ਮਹਾਂਮਾਰੀ ਫੈਲਣ ਦਾ ਖਦਸ਼ਾ ਹਰਿਆਣਾ ਪ੍ਰਦੇਸ਼ ਵਪਾਰ ਮੰਡਲ ਨੇ ਵਿਗੜਦੀ ਸਫਾਈ ਵਿਵਸਥਾ ’ਤੇ ਚਿੰਤਾ ਪ੍ਰਗਟਾਈ

ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)- ਮੰਗਾਂ ਦੀ ਪੂਰਤੀ ਲਈ ਸਫਾਈ ਕਾਮਿਆਂ ਦੀ ਹੜਤਾਲ ਕਾਰਨ ਸ਼ਹਿਰ ’ਚ ਥਾਂ-ਥਾਂ ਕੂੜੇ ਦੇ ਢੇਰ ਲੱਗ ਗਈ ਹਨ ਜਿਸ ਨਾਲ ਸ਼ਹਿਰ ਵਿੱਚ ਮਹਾਂਮਾਰੀ ਫੈਲਣ ਦਾ ਖਸ਼ਦਾ ਪੈਦਾ ਹੋ ਗਿਆ ਹੈ। ਹਰਿਆਣਾ ਪ੍ਰਦੇਸ਼ ਵਪਾਰ ਮੰਡਲ ਨੇ ਸ਼ਹਿਰ ਦੀ ਵਿਗੜੀ ਸਫਾਈ ਵਿਵਸਥਾ ’ਤੇ ਚਿੰਤਾ ਪ੍ਰਗਟਾਈ ਹੈ।

Ad Position 21
No active advertisement
ਅਜੀਤ ਡੈਸਕ 18-08-2026
ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)- ਮੰਗਾਂ ਦੀ ਪੂਰਤੀ ਲਈ ਸਫਾਈ ਕਾਮਿਆਂ ਦੀ ਹੜਤਾਲ ਕਾਰਨ ਸ਼ਹਿਰ ’ਚ ਥਾਂ-ਥਾਂ ਕੂੜੇ ਦੇ ਢੇਰ ਲੱਗ ਗਈ ਹਨ ਜਿਸ ਨਾਲ ਸ਼ਹਿਰ ਵਿੱਚ ਮਹਾਂਮਾਰੀ ਫੈਲਣ ਦਾ ਖਸ਼ਦਾ ਪੈਦਾ ਹੋ ਗਿਆ ਹੈ। ਹਰਿਆਣਾ ਪ੍ਰਦੇਸ਼ ਵਪਾਰ ਮੰਡਲ ਨੇ ਸ਼ਹਿਰ ਦੀ ਵਿਗੜੀ ਸਫਾਈ ਵਿਵਸਥਾ ’ਤੇ ਚਿੰਤਾ ਪ੍ਰਗਟਾਈ ਹੈ। ਨਗਰ ਨਿਗਮ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਕੀਤੀ ਗਈ ਹੜਤਾਲ ਕਾਰਨ ਸ਼ਹਿਰ ਵਿੱਚ ਥਾਂ-ਥਾਂ ਕੂੜੇ ਦੇ ਢੇਰ ਲੱਗ ਗਏ ਹਨ। ਹਰਿਆਣਾ ਵਪਾਰ ਮੰਡਲ ਦੇ ਆਗੂਆਂ ਨੇ ਕਿਹਾ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਅਸਫਲਤਾ ਕਾਰਨ ਇਹ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਜ਼ਿੱਦ ਅਤੇ ਪ੍ਰਸ਼ਾਸਨ ਦੀ ਅਸਫਲਤਾ ਕਾਰਨ ਸ਼ਹਿਰ ਕੂੜੇ ਦਾ ਢੇਰ ਬਣ ਗਿਆ ਹੈ। ਸ਼ਹਿਰ ਵਿੱਚ ਹਰ ਥਾਂ-ਥਾਂ ਕੂੜੇ ਦੇ ਢੇਰਾਂ ਤੋਂ ਨਿਕਲ ਰਹੀ ਬਦਬੂ ਨੇ ਲੋਕਾਂ ਦਾ ਜੀਣਾ ਔਖਾ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੂੜੇ ਦੇ ਢੇਰਾਂ ਕਾਰਨ ਸ਼ਹਿਰ ਵਿੱਚ ਮਹਾਂਮਾਰੀ ਫੈਲਣ ਦਾ ਖਦਸ਼ਾ ਹੈ। ਪਰ ਪ੍ਰਸ਼ਾਸਨ ਅਤੇ ਸਰਕਾਰ ਸ਼ਾਇਦ ਮਹਾਂਮਾਰੀ ਦੇ ਆਉਣ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਸਮੱਸਿਆ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਲਦੀ ਹੀ ਠੋਸ ਕਦਮ ਨਹੀਂ ਚੁੱਕੇ ਜਾਂਦੇ ਹਨ ਤਾਂ ਵਪਾਰੀ ਜਲਦੀ ਹੀ ਇੱਕ ਮੀਟਿੰਗ ਕਰਕੇ ਅੰਦੋਲਨ ਦੀ ਰਣਨੀਤੀ ਤਿਆਰ ਕਰਨਗੇ। ਇਸ ਮੌਕੇ ਸੂਬਾ ਵਪਾਰ ਬੋਰਡ ਦੇ ਸ਼ਹਿਰੀ ਪ੍ਰਧਾਨ ਕੀਰਤੀ ਗਰਗ, ਜ਼ਿਲ੍ਹਾ ਸਰਪ੍ਰਸਤ ਕ੍ਰਿਸ਼ਨ ਗੁਪਤਾ, ਮੀਤ ਪ੍ਰਧਾਨ ਪ੍ਰੇਮ ਗੁਪਤਾ, ਖਜ਼ਾਨਚੀ ਭੀਮ ਸਿੰਗਲਾ ਸਮੇਤ ਕਈ ਵਪਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅੰਬਾਲਾ ’ ਚ ਧਰਨਾ ਦੇ ਰਹੀ ਸਿੱਖ ਸੰਗਤ ’ ਤੇ ਲਾਠੀਚਾਰਜ ਦੀ ਨਿਖੇਧੀ 25 ਅਗਸਤ ਨੂੰ ਸਿੱਖ ਸੰਗਤ ਦੀ ਮੌਜੂਦਗੀ ’ਚ ਉਲੀਕੀ ਜ... ਅਗਲੀ ਖ਼ਬਰ ਖਾਈ ਸਕੂਲ ਦੀਆਂ ਮੰਗਾਂ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ - ਵਿਧਾਇਕ ਜਰਨੈਲ ਸਿੰਘ ਇਕ ਰੁੱਖ ਲਗਾਇਆ, ਵਾਤਾਵਰਨ ਸੁਰੱਖਿਆ...
Ad Position 24