ਜਥੇ . ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅੰਬਾਲਾ ’ ਚ ਸਿੱਖਾਂ ’ ਤੇ ਹਰਿਆਣਾ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੀ ਨਿਖੇਧੀ ਅੰਬਾਲਾ ਮਾਮਲਾ ਸੁਲਝਾਉਣ ਲਈ ਸਰਕਾਰ ਨੂੰ ਟਕਰਾਅ ਛੱਡ ਕੇ ਸਿੱਖ ਆਗੂਆਂ ਨਾਲ ਗੱਲਬਾਤ ਕਰਨ ਲਈ ਆਖਿਆ
ਕਰਨਾਲ, 18 ਅਗਸਤ (ਗੁਰਮੀਤ ਸਿੰਘ ਸੱਗੂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਪੁਲਿਸ ਵਲੋਂ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ਉੱਤੇ ਲਾਠੀਚਾਰਜ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।
ਜ
ਜਥੇ. ਗਿਆਨੀ ਕੁਲਦੀਪ ਸਿੰਘ ਗੜਗੱਜ।
18-08-2026
ਕਰਨਾਲ, 18 ਅਗਸਤ (ਗੁਰਮੀਤ ਸਿੰਘ ਸੱਗੂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਪੁਲਿਸ ਵਲੋਂ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ਉੱਤੇ ਲਾਠੀਚਾਰਜ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਇਕ ਪਾਸੇ ਹਰਿਆਣਾ ਸਰਕਾਰ ਸਿੱਖ ਸੰਗਤ ਨਾਲ ਗੱਲਬਾਤ ਕਰ ਰਹੀ ਸੀ ਅਤੇ ਦੂਜੇ ਪਾਸੇ ਅਚਾਨਕ ਉਨ੍ਹਾਂ ਉੱਤੇ ਹਮਲਾ ਕਰਨਾ ਬੇਹੱਦ ਮੰਦਭਾਗਾ ਹੈ ਅਤੇ ਇਹ ਨਿਆਂਪੂਰਨ ਕਾਰਵਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਤੋਂ ਇਲਾਵਾ ਕਈ ਮੈਂਬਰ ਤੇ ਮੁਲਾਜ਼ਮ, ਸਿੱਖ ਸੰਗਤਾਂ ਅਤੇ ਪੁਲਿਸ ਜਵਾਨ ਵੀ ਫੱਟੜ ਹੋਏ ਹਨ। ਜਥੇ. ਗੜਗੱਜ ਨੇ ਜਗਦੀਸ਼ ਸਿੰਘ ਝੀਂਡਾ ਨਾਲ ਫ਼ੋਨ ਉੱਤੇ ਗੱਲਬਾਤ ਕਰਕੇ ਉਨ੍ਹਾਂ ਦੀ ਅਤੇ ਫੱਟੜ ਸਿੱਖਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਿਲ ਕੀਤੀ। ਜਥੇ. ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਜੇਕਰ ਸਰਕਾਰ ਚਾਹੁੰਦੀ ਤਾਂ ਇਹ ਮਾਮਲਾ ਸੂਝ-ਬੂਝ ਨਾਲ ਗੱਲਬਾਤ ਰਾਹੀਂ ਹੀ ਹੱਲ ਹੋ ਜਾਣਾ ਸੀ। ਜਦੋਂ ਆਪਸ ਵਿਚ ਗੱਲਬਾਤ ਚੱਲ ਰਹੀ ਸੀ ਤਾਂ ਇਸ ਤਰ੍ਹਾਂ ਅਚਾਨਕ ਸਰਕਾਰ ਦੀ ਤਰਫ਼ੋਂ ਸਿੱਖਾਂ ਉੱਤੇ ਬਲ ਦੀ ਵਰਤੋਂ ਕਰਨਾ ਗ਼ਲਤ ਸੀ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਅਜਿਹਾ ਕਿਉਂ ਹੋਇਆ। ਉਨ੍ਹਾਂ ਸਵਾਲ ਕੀਤਾ ਕਿ ਕਿਤੇ ਜਾਣ ਬੁੱਝ ਕੇ ਸ਼ਾਂਤਮਈ ਧਰਨੇ ਪ੍ਰਦਰਸ਼ਨ ਨੂੰ ਬਦਨਾਮ ਕਰਨ ਅਤੇ ਪੁਲਿਸ ਨੂੰ ਉਕਸਾਉਣ ਲਈ ਰਾਤ ਦੇ ਸਮੇਂ ਸਿੱਖ ਵਿਰੋਧੀ ਸ਼ਕਤੀਆਂ ਵਲੋਂ ਧਰਨੇ ‘ਚ ਸ਼ਰਾਰਤੀ ਅਨਸਰਾਂ ਦੀ ਘੁਸਪੈਠ ਕਰਵਾ ਕੇ ਗ਼ਲਤ ਕਾਰਵਾਈਆਂ ਤਾਂ ਨਹੀਂ ਕੀਤੀਆਂ ਗਈਆਂ। ਜਥੇ. ਗੜਗੱਜ ਨੇ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੇ ਸਮਾਂ ਰਹਿੰਦਿਆਂ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਅੱਠਵੇਂ ਪਾਤਿਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤ ਉੱਤੇ ਗੱਡੀ ਚੜ੍ਹਾਉਣ ਵਾਲੇ ਦੋਸ਼ੀਆਂ ਵਿਰੁੱਧ ਸਿੱਖ ਭਾਵਨਾਵਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਹੁੰਦੀ ਤਾਂ ਇਸ ਸਥਿਤੀ ਤੋਂ ਬਚਿਆ ਜਾ ਸਕਦਾ ਸੀ। ਜਥੇ. ਗੜਗੱਜ ਨੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਗ੍ਰਿਫ਼ਤਾਰ ਕੀਤੇ ਨੌਜਵਾਨ ਤੁਰੰਤ ਰਿਹਾਅ ਕਰਨੇ ਚਾਹੀਦੇ ਹਨ ਅਤੇ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਸੰਗਤ ਉੱਤੇ ਗੱਡੀ ਚੜ੍ਹਾ ਕੇ ਫੱਟੜ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਸਰਕਾਰ ਨੂੰ ਸੂਬੇ ਦੇ ਸਿੱਖ ਆਗੂਆਂ ਨਾਲ ਗੱਲਬਾਤ ਰਾਹੀਂ ਸਮੁੱਚਾ ਮਾਮਲਾ ਹੱਲ ਕਰਨਾ ਚਾਹੀਦਾ ਹੈ ਨਾ ਕਿ ਟਕਰਾਅ ਦੀ ਸਥਿਤੀ ਪੈਦਾ ਕਰਨੀ ਚਾਹੀਦੀ ਹੈ।