17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼ਹੀਦ ਮਦਨ ਲਾਲ ਢੀਂਗਰਾ ਨੂੰ ਸ਼ਹੀਦੀ ਦਿਵਸ ’ ਤੇ ਸ਼ਰਧਾਂਜਲੀਆਂ ਭੇਟ

ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)- ਮਹਾਨ ਇਨਕਲਾਬੀ ਸ਼ਹੀਦ ਮਦਨ ਲਾਲ ਧੀਂਗੜਾ ਦੇ ਸ਼ਹੀਦੀ ਦਿਵਸ ਮੌਕੇ ਪਤਵੰਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਦਿੱਲੀ ਪੁਲ ’ਤੇ ਸ਼ਹੀਦ ਮਦਨ ਲਾਲ ਧੀਂਗੜਾ ਚੌਕ ’ਚ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਸ਼ਹਿਰ ਦੇ ਪਤਵੰਤੇ ਲੋਕਾਂ ਤੋਂ ਇਲਾਵਾ ਵਿਦਿਆਰਥੀਆਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 18-08-2026
ਸਿਰਸਾ, 17 ਅਗਸਤ (ਭੁਪਿੰਦਰ ਪੰਨੀਵਾਲੀਆ)- ਮਹਾਨ ਇਨਕਲਾਬੀ ਸ਼ਹੀਦ ਮਦਨ ਲਾਲ ਧੀਂਗੜਾ ਦੇ ਸ਼ਹੀਦੀ ਦਿਵਸ ਮੌਕੇ ਪਤਵੰਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਦਿੱਲੀ ਪੁਲ ’ਤੇ ਸ਼ਹੀਦ ਮਦਨ ਲਾਲ ਧੀਂਗੜਾ ਚੌਕ ’ਚ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਸ਼ਹਿਰ ਦੇ ਪਤਵੰਤੇ ਲੋਕਾਂ ਤੋਂ ਇਲਾਵਾ ਵਿਦਿਆਰਥੀਆਂ ਨੇ ਹਿੱਸਾ ਲਿਆ। ਸਮਾਗਮ ਦੌਰਾਨ ਸ਼ਹਿਰ ਦੇ ਵੱਖ-ਵੱਖ ਰਾਜਨੀਤਿਕ, ਸਮਾਜਿਕ, ਵਿਦਿਅਕ ਅਤੇ ਧਾਰਮਿਕ ਸੰਗਠਨਾਂ ਦੇ ਪਤਵੰਤਿਆਂ ਨੇ ਸ਼ਹੀਦ ਮਦਨ ਲਾਲ ਧੀਂਗੜਾ ਦੇ ਬੁੱਤ ’ਤੇ ਹਾਰ ਪਾ ਕੇ ਅਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਸ਼ਹੀਦ ਮਦਨਲਾਲ ਧੀਂਗੜਾ ਦੇ ਬੁੱਤ ’ਤੇ ਹਾਰ ਪਾਉਣ ਤੋਂ ਬਾਅਦ ਗੁਰੂ ਨਾਨਕ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਦੀ ਪੇਸ਼ਕਾਰੀ ਕੀਤੀ। ਸ਼ਹੀਦਾਂ ਨੂੰ ਰਾਸ਼ਟਰੀ ਗੀਤ ਨਾਲ ਸ਼ਰਧਾਂਜਲੀ ਦਿੱਤੀ ਗਈ। ਬੱਚਿਆਂ ਦੇ ਦੇਸ਼ ਭਗਤੀ ਦੇ ਪ੍ਰਦਰਸ਼ਨ ਨੇ ਮੌਜੂਦ ਲੋਕਾਂ ਵਿੱਚ ਦੇਸ਼ ਭਗਤੀ ਅਤੇ ਕੁਰਬਾਨੀ ਦੀ ਭਾਵਨਾ ਪੈਦਾ ਕੀਤੀ। ਇਸ ਮੌਕੇ ਬੋਲਦਿਆਂ ਸਿਟੀਜ਼ਨਜ਼ ਕੌਂਸਲ ਦੇ ਪ੍ਰਧਾਨ ਜਗਦੀਸ਼ ਚੋਪੜਾ ਨੇ ਕਿਹਾ ਕਿ ਦੇਸ਼ ਸ਼ਹੀਦ ਮਦਨਲਾਲ ਧੀਂਗੜਾ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲ ਸਕਦਾ। ਉਨ੍ਹਾਂ ਕਿਹਾ ਕਿ ਮਦਨ ਲਾਲ ਧੀਂਗੜਾ ਨੇ ਸਿਰਫ਼ 25 ਸਾਲ ਦੀ ਉਮਰ ਵਿੱਚ ਮਾਤ ਭੂਮੀ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਨੇ ਸ਼ਹੀਦ ਮਦਨ ਲਾਲ ਧੀਂਗੜਾ ਦੀ ਜੀਵਨੀ ’ਤੇ ਵਿਸਥਾਰ ਨਾਲ ਰੋਸ਼ਨੀ ਪਾਉਂਦਿਆਂ ਦੱਸਿਆ ਕਿ ਉਹ ਭਾਰਤੀ ਆਜ਼ਾਦੀ ਸੰਗਰਾਮ ਦੇ ਮਹਾਨ ਇਨਕਲਾਬੀਆਂ ਵਿੱਚੋਂ ਇੱਕ ਹਨ। ਉਨ੍ਹਾਂ ਦਾ ਜਨਮ 18 ਸਤੰਬਰ, 1883 ਨੂੰ ਅੰਮ੍ਰਿਤਸਰ ਵਿੱਚ ਹੋਇਆ ਸੀ। ਉਹ ਉੱਚ ਸਿੱਖਿਆ ਲਈ ਇੰਗਲੈਂਡ ਗਏ ਸਨ ਜਿੱਥੇ ਉਹ ਭਾਰਤੀ ਆਜ਼ਾਦੀ ਅੰਦੋਲਨ ਅਤੇ ਇਨਕਲਾਬੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋਏ।
Ad Position 22
No active advertisement
ਪਿਛਲੀ ਖ਼ਬਰ ਸੰਤ ਪੰਡਿਤ ਨਿਸ਼ਚਲ ਸਿੰਘ ਅਤੇ ਸੰਤ ਤਰਲੋਚਨ ਸਿੰਘ ਨਮਿਤ ਬਰਸੀ ਸਮਾਗਮ ਅੱਜ ਤੋਂ ਅਗਲੀ ਖ਼ਬਰ ਚੀਕਾ ਦੇ ਸ . ਕਰਮ ਸਿੰਘ ਗਰੇਵਾਲ ਪਬਲਿਕ ਸਕੂਲ ਵਿਖੇ 80 ਵਾਂ ਆਜ਼ਾਦੀ ਦਿਵਸ ਮਨਾਇਆ
Ad Position 24