ਤਿਰੰਗਾ ਅਭਿਆਨ ਤਹਿਤ ਐਮ . ਐਲ . ਐਨ . ਕਾਲਜ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦਾ ਸੰਦੇਸ਼ ਦਿੱਤਾ
ਯਮੁਨਾਨਗਰ, 18 ਅਗਸਤ (ਗੁਰਦਿਆਲ ਸਿੰਘ ਨਿਮਰ)- ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੀਆਂ ਐਨ. ਐਸ.
ਯਮੁਨਾਨਗਰ, 18 ਅਗਸਤ (ਗੁਰਦਿਆਲ ਸਿੰਘ ਨਿਮਰ)- ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੀਆਂ ਐਨ. ਐਸ. ਐਸ. ਇਕਾਈਆਂ ਨੇ ‘ਹਰ ਘਰ ਤਿਰੰਗਾ ਅਭਿਆਨ’ ਤਹਿਤ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਦੇਸ਼ ਭਗਤੀ, ਰਾਸ਼ਟਰੀ ਏਕਤਾ ਅਤੇ ਰਾਸ਼ਟਰਵਾਦ ਦਾ ਸੰਦੇਸ਼ ਦਿੱਤਾ। ਇਸ ਮੌਕੇ ਐਨ. ਐਸ. ਐਸ. ਅਧਿਕਾਰੀਆਂ ਡਾ. ਰਾਹੁਲ ਸਿੰਘ, ਡਾ. ਉਮੰਗ ਬਰੇਜਾ ਅਤੇ ਡਾ. ਅੰਕੁਰ ਦੀ ਅਗਵਾਈ ਹੇਠ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਵਿਚ ਤਿਰੰਗੇ ਨਾਲ ਸੈਲਫੀ, ਮਾਈ ਭਾਰਤ ਪੋਰਟਲ ‘ਤੇ ‘ਤਿਰੰਗੇ ਦਾ ਕੁਇਜ਼’, ‘ਤਿਰੰਗਾ ਯਾਤਰਾ’, ‘ਵੰਦੇ ਮਾਤਰਮ’ ਦਾ ਸਮੂਹਿਕ ਗਾਇਨ ਅਤੇ ਕਾਲਜ ਕੈਂਪਸ ਦੀ ਸਜਾਵਟ ਸ਼ਾਮਲ ਸੀ। ਪ੍ਰੋਗਰਾਮਾਂ ਵਿਚ ਵਿਦਿਆਰਥੀਆਂ ਅਤੇ ਵਲੰਟੀਅਰਾਂ ਦੀ ਉਤਸ਼ਾਹੀ ਭਾਗੀਦਾਰੀ ਨੇ ਦੇਸ਼ ਭਗਤੀ, ਅਨੁਸ਼ਾਸਨ, ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਵਲੰਟੀਅਰਾਂ ਅਤੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਪ੍ਰਸ਼ੰਸਾ ਕਰਦੇ ਹੋਏ ਕਾਲਜ ਦੇ ਕਾਰਜਕਾਰੀ ਪ੍ਰਿੰ. ਡਾ. ਮਨੋਹਰ ਗੋਇਲ ਨੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਵਿਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਮਾਣ ਬਾਰੇ ਜਾਗਰੂਕਤਾ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੇ ਹਨ।