19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਡਿਪਟੀ ਕਮਿਸ਼ਨਰ ਵਲੋਂ ਬਾਲ ਸੁਰੱਖਿਆ ਮਾਮਲਿਆਂ ਅਤੇ ਪੁਨਰਵਾਸ ਬਾਰੇ ਨਿਰਦੇਸ਼ ਜਾਰੀ

ਸਿਰਸਾ, 18 ਅਗਸਤ (ਭੁਪਿੰਦਰ ਪੰਨੀਵਾਲੀਆ)- ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਬਾਲ ਸੁਰੱਖਿਆ ਮਾਮਲਿਆਂ ਬਾਰੇ ਸਮੀਖਿਆ ਮੀਟਿੰਗ ਹੋਈ। ਮੀਟਿੰਗ ਵਿੱਚ ਬਾਲ ਸੁਰੱਖਿਆ, ਸਿੱਖਿਆ, ਸਿਹਤ, ਪੁਨਰਵਾਸ, ਕਾਨੂੰਨੀ ਸਹਾਇਤਾ ਅਤੇ ਬਾਲ ਸੁਰੱਖਿਆ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੀ ਵਿਆਪਕ ਸਮੀਖਿਆ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 19-08-2026
ਸਿਰਸਾ, 18 ਅਗਸਤ (ਭੁਪਿੰਦਰ ਪੰਨੀਵਾਲੀਆ)- ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਬਾਲ ਸੁਰੱਖਿਆ ਮਾਮਲਿਆਂ ਬਾਰੇ ਸਮੀਖਿਆ ਮੀਟਿੰਗ ਹੋਈ। ਮੀਟਿੰਗ ਵਿੱਚ ਬਾਲ ਸੁਰੱਖਿਆ, ਸਿੱਖਿਆ, ਸਿਹਤ, ਪੁਨਰਵਾਸ, ਕਾਨੂੰਨੀ ਸਹਾਇਤਾ ਅਤੇ ਬਾਲ ਸੁਰੱਖਿਆ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੀ ਵਿਆਪਕ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਸ਼ਹਿਰ ਦੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਵਿੱਚ ਸਕੂਲ ਜਾਣ ਤੋਂ ਵਾਂਝੇ ਬੱਚਿਆਂ ਦਾ ਸਰਵੇਖਣ ਕਰਨ ਅਤੇ ਉਨ੍ਹਾਂ ਨੂੰ ਸਕੂਲਾਂ ਵਿੱਚ ਦਾਖਲ ਕਰਨ ਲਈ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ 17 ਬੱਚਿਆਂ ਦਾ ਦਾਖਲਾ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰੇਕ ਸਕੂਲ ਵਿੱਚ ਸੁਝਾਅ ਬਕਸੇ ਲਗਾਏ ਗਏ ਹਨ ਅਤੇ ਸਕੂਲ ਪੱਧਰ ’ਤੇ ਪੋਕਸੋ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ ਅਤੇ ਕਈ ਸਕੂਲਾਂ ਵਿੱਚ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ। ਮੀਟਿੰਗ ਵਿੱਚ ਸਿਰਸਾ ਅਤੇ ਡੱਬਵਾਲੀ ਵਿੱਚ ਪੁਲੀਸ ਵਿਭਾਗ ਦੁਆਰਾ ਦਰਜ ਕੀਤੀਆਂ ਗਈਆਂ ਐਫਆਈਆਰ, ਸ਼ਿਕਾਇਤਾਂ ’ਤੇ ਕੀਤੀ ਗਈ ਕਾਰਵਾਈ, ਪੋਕਸੋ ਮਾਮਲਿਆਂ ਵਿੱਚ ਪ੍ਰਗਤੀ ਅਤੇ ਕਾਨੂੰਨੀ ਸਹਾਇਤਾ ਨਾਲ ਸਬੰਧਤ ਮਾਮਲਿਆਂ ’ਤੇ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਇੱਕ ਦੂਜੇ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਅਤੇ ਬਾਲ ਸੁਰੱਖਿਆ ਨਾਲ ਸਬੰਧਤ ਹਰ ਮਾਮਲੇ ਵਿੱਚ ਬੱਚਿਆਂ ਦੇ ਹਿੱਤਾਂ ਅਤੇ ਸੁਰੱਖਿਆ ਨੂੰ ਪਹਿਲ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਬਲਾਕ ਅਤੇ ਪਿੰਡ ਪੱਧਰ ’ਤੇ ਬਾਲ ਸੁਰੱਖਿਆ ਨਾਲ ਸਬੰਧਤ ਮੁੱਦਿਆਂ ’ਤੇ ਨਿਯਮਤ ਚਰਚਾ ਕਰਨ ਅਤੇ ਜਾਗਰੂਕਤਾ ਗਤੀਵਿਧੀਆਂ ਵਧਾਉਣ ’ਤੇ ਵੀ ਜ਼ੋਰ ਦਿੱਤਾ। ਮੀਟਿੰਗ ’ਚ ਡੀਐਸਪੀ ਰਾਜੇਸ਼ ਕੁਮਾਰ, ਡੀਐਸਪੀ ਲਲਿਤ ਕੁਮਾਰ, ਡਿਪਟੀ ਸੀਐਮਓ ਡਾ. ਭਰਤ, ਚੇਅਰਮੈਨ ਸੀਡਬਲਯੂਸੀ ਡਾ. ਮਦਨਲਾਲ, ਮੈਂਬਰ ਨਿਧੀ ਮਹਿਤਾ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸੁਭਾਸ਼ ਫੁਟੇਲਾ, ਭਾਈ ਕਨ੍ਹਈਆ ਆਸ਼ਰਮ ਦੇ ਡਾਇਰੈਕਟਰ ਪਦਮਸ਼੍ਰੀ ਗੁਰਵਿੰਦਰ ਸਿੰਘ, ਡੀਡੀਏ ਅਮਿਤ ਮਹਿਤਾ, ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਡਾ. ਗੁਰਪ੍ਰੀਤ ਕੌਰ, ਸੁਰੱਖਿਆ ਅਧਿਕਾਰੀ ਅੰਜਨਾ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਸਰਕਾਰ ਜਨਤਕ ਅਦਾਰਿਆਂ ਨੂੰ ਕਮਜ਼ੋਰ ਕਰਕੇ ਨਿੱਜੀਕਰਨ ਵੱਲ ਧੱਕ ਰਹੀ ਹੈ : ਸ਼ੈਲਜਾ ਅਗਲੀ ਖ਼ਬਰ ਰਾਣੀਆਂ ਵਿਧਾਨ ਸਭਾ ਹਲਕੇ ’ ਚ ਐਸ . ਆਈ . ਆਰ . ਪ੍ਰਕਿਰਿਆ ਸੰਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
Ad Position 24