20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਟੋਹਾਣਾ ਸ਼ਹਿਰ ’ ਚ ਗੰਦਗੀ ਦੇ ਢੇਰ

ਟੋਹਾਣਾ, 18 ਅਗਸਤ (ਮਨਜੀਤ ਸਿੰਘ)- ਪਿਛਲੇ ਕਈ ਦਿਨਾਂ ਤੋਂ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਕਾਰਨ ਟੋਹਾਣਾ ਸ਼ਹਿਰ ਦੀ ਸਫਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਸ਼ਹਿਰ ਦੇ ਮੁੱਖ ਰਸਤਿਆਂ ਸਮੇਤ ਕਈ ਥਾਵਾਂ ’ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ, ਜਦਕਿ ਘਰਾਂ ਤੋਂ ਕੂੜਾ ਚੁੱਕਣ ਦੀ ਵਿਵਸਥਾ ਵੀ ਠੱਪ ਹੋਣ ਕਾਰਨ ਵਪਾਰੀਆਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 19-08-2026
ਟੋਹਾਣਾ, 18 ਅਗਸਤ (ਮਨਜੀਤ ਸਿੰਘ)- ਪਿਛਲੇ ਕਈ ਦਿਨਾਂ ਤੋਂ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਕਾਰਨ ਟੋਹਾਣਾ ਸ਼ਹਿਰ ਦੀ ਸਫਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਸ਼ਹਿਰ ਦੇ ਮੁੱਖ ਰਸਤਿਆਂ ਸਮੇਤ ਕਈ ਥਾਵਾਂ ’ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ, ਜਦਕਿ ਘਰਾਂ ਤੋਂ ਕੂੜਾ ਚੁੱਕਣ ਦੀ ਵਿਵਸਥਾ ਵੀ ਠੱਪ ਹੋਣ ਕਾਰਨ ਵਪਾਰੀਆਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਵਿੱਚ ਥਾਂ-ਥਾਂ ਫੈਲੀ ਗੰਦਗੀ ਕਾਰਨ ਬਦਬੂ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਮੱਖੀਆਂ ਤੇ ਮੱਛਰਾਂ ਦੀ ਭਰਮਾਰ ਹੋਣ ਲੱਗੀ ਹੈ। ਲੋਕਾਂ ਵਿੱਚ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ। ਜੇਕਰ ਸਫਾਈ ਵਿਵਸਥਾ ਜਲਦ ਠੀਕ ਨਾ ਕੀਤੀ ਗਈ ਤਾਂ ਹਾਲਾਤ ਹੋਰ ਗੰਭੀਰ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਪੈਦਾ ਹੋਈ ਸਥਿਤੀ ਨਾਲ ਸ਼ਹਿਰ ਦੀ ਦਿੱਖ ਵੀ ਖਰਾਬ ਹੋ ਰਹੀ ਹੈ ਅਤੇ ਦੁਕਾਨਦਾਰਾਂ ਦੇ ਕਾਰੋਬਾਰ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਹੜਤਾਲ ਕਰ ਰਹੇ ਸਫਾਈ ਕਰਮਚਾਰੀਆਂ ਵੱਲੋਂ ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਵਾਲੇ ਠੇਕੇਦਾਰ ਦੇ ਵਾਹਨਾਂ ਨੂੰ ਵੀ ਕੂੜਾ ਚੁੱਕਣ ਤੋਂ ਰੋਕਿਆ ਜਾ ਰਿਹਾ ਹੈ, ਜਿਸ ਕਾਰਨ ਸਮੱਸਿਆ ਹੋਰ ਵਧ ਗਈ ਹੈ। ਇਸ ਸਬੰਧੀ ਹਰਿਆਣਾ ਪ੍ਰਦੇਸ਼ ਵਪਾਰ ਮੰਡਲ ਟੋਹਾਣਾ ਵੱਲੋਂ ਸਰਕਾਰ ਨੂੰ ਐਸ.ਡੀ.ਐਮ. ਟੋਹਾਣਾ ਰਾਹੀਂ ਮੰਗ ਪੱਤਰ ਸੌਂਪ ਕੇ ਸ਼ਹਿਰ ਦੀ ਸਫਾਈ ਵਿਵਸਥਾ ਤੁਰੰਤ ਦਰੁਸਤ ਕਰਵਾਉਣ ਦੀ ਮੰਗ ਕੀਤੀ ਗਈ ਹੈ। ਵਪਾਰ ਮੰਡਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਵਪਾਰ ਮੰਡਲ ਟੋਹਾਣਾ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਕੋਹਿਨੂਰ ਸਕੂਲ ਬੱਸ ਦੇ ਡਰਾਈਵਰ ਨੂੰ ਬੱਚਿਆਂ ਨਾਲ ਬੱਸ ਓਵਰਲੋਡ ਕਰਨ ਲਈ 5 ਹਜ਼ਾਰ ਦਾ ਜੁਰਮਾਨਾ ਲਗਾਇਆ ਬੱਚਿਆਂ ਦੀ ਸੁਰੱਖ... ਅਗਲੀ ਖ਼ਬਰ ਪਨਿਹਾਰੀ ਵਿਖੇ ਪੀਰ ਬਾਬਾ ਸ਼ਾਹਬੂਸ਼ਾਹ ਦੇ ਮਜ਼ਾਰ ’ਤੇ ਕਰਵਾਇਆ ਸਾਲਾਨਾ ਧਾਰਮਿਕ ਮੇਲਾ
Ad Position 24