19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਉੱਤੇ ਲਾਠੀਚਾਰਜ ਦੀ ਕਾਰਵਾਈ ਜਾਇਜ਼ ਨਹੀਂ - ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ

ਨਵੀਂ ਦਿੱਲੀ,18 ਅਗਸਤ (ਜਗਤਾਰ ਸਿੰਘ)-ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਵੱਲੋਂ ,ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤਾਂ ਉੱਤੇ ਪੁਲਿਸ ਦੁਆਰਾ ਕੀਤੀ ਗਈ ਲਾਠੀਚਾਰਜ ਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ । ਸੰਸਥਾ ਦੇ ਜਨਰਲ ਸਕੱਤਰ ਗੁਣਜੀਤ ਸਿੰਘ ਬਖ਼ਸ਼ੀ ਨੇ ਜਦੋਂ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚੱਲ ਰਹੀ ਸੀ, ਉਸ ਸਮੇਂ ਪੁਲਿਸ ਵੱਲੋਂ ਬਲ ਪ੍ਰਯੋਗ ਕਰਨਾ ਬਿਲਕੁਲ ਵੀ ਜਾਇਜ਼ ਨਹੀਂ ਸੀ ਅਤੇ ਸਰਕਾਰ ਨੂੰ ਟਕਰਾਅ ਦੀ ਥਾਂ ਗੱਲਬਾਤ ਰਾਹੀਂ ਮਾਮਲਾ ਸੁਲਝਾਉਣਾ ਚਾਹੀਦਾ ਸੀ।

Ad Position 21
No active advertisement
ਅਜੀਤ ਡੈਸਕ 19-08-2026
ਨਵੀਂ ਦਿੱਲੀ,18 ਅਗਸਤ (ਜਗਤਾਰ ਸਿੰਘ)-ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਵੱਲੋਂ ,ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤਾਂ ਉੱਤੇ ਪੁਲਿਸ ਦੁਆਰਾ ਕੀਤੀ ਗਈ ਲਾਠੀਚਾਰਜ ਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ । ਸੰਸਥਾ ਦੇ ਜਨਰਲ ਸਕੱਤਰ ਗੁਣਜੀਤ ਸਿੰਘ ਬਖ਼ਸ਼ੀ ਨੇ ਜਦੋਂ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚੱਲ ਰਹੀ ਸੀ, ਉਸ ਸਮੇਂ ਪੁਲਿਸ ਵੱਲੋਂ ਬਲ ਪ੍ਰਯੋਗ ਕਰਨਾ ਬਿਲਕੁਲ ਵੀ ਜਾਇਜ਼ ਨਹੀਂ ਸੀ ਅਤੇ ਸਰਕਾਰ ਨੂੰ ਟਕਰਾਅ ਦੀ ਥਾਂ ਗੱਲਬਾਤ ਰਾਹੀਂ ਮਾਮਲਾ ਸੁਲਝਾਉਣਾ ਚਾਹੀਦਾ ਸੀ।ਉਨ੍ਹਾਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੀ ਸੰਗਤ ਉੱਤੇ ਪੁਲਿਸ ਵੱਲੋਂ ਤਾਕਤ ਦੀ ਵਰਤੋਂ ਕਰਨਾ ਬਹੁਤ ਗ਼ਲਤ ਹੈ । ਉਨ੍ਹਾਂ ਖ਼ਦਸ਼ਾ ਜਤਾਇਆ ਕਿ ਹੋ ਸਕਦਾ ਹੈ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੋਵੇ, ਇਸ ਲਈ ਇਸ ਘਟਨਾ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਬਿਲਕੁਲ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਸੀ,ਪਰ ਹੈਰਾਨੀ ਦੀ ਗੱਲ ਹੈ ਕਿ ਅਚਾਨਕ ਹੀ ਪੁਲਿਸ ਵੱਲੋਂ ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲੇ ਦੀ ਵਰਤੋਂ ਸ਼ੁਰੂ ਕਰ ਦਿੱਤੀ ਗਈ । ਸ. ਬਖ਼ਸ਼ੀ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦਾ ਵੱਜਿਆ ਬਿਗਲ ਗ਼ਲਤ ਹਰਕਤ ’ਤੇ ਹੋਵੇਗੀ ਨਾਮਜ਼ਦਗੀ ਰੱਦ ਅਗਲੀ ਖ਼ਬਰ ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਹਰਿਆਣਾ ਨੇ ਆਜ਼ਾਦੀ ਦਿਵਸ ਮਨਾਇਆ ਦੇਸ਼ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਤੋਂ ਮੁਕ...
Ad Position 24