19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਰਾਈਸ ਮਿੱਲਰਜ਼ ਐਸੋਸੀਏਸ਼ਨ ਨੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੂੰ ਸੌਂਪਿਆ ਮੰਗ ਪੱਤਰ

ਟੋਹਾਣਾ, 18 ਅਗਸਤ (ਮਨਜੀਤ ਸਿੰਘ) - ਫਤਿਹਾਬਾਦ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਮੰਗਲਵਾਰ ਨੂੰ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨਾਲ ਮੁਲਾਕਾਤ ਕਰਕੇ ਰਾਈਸ ਮਿਲਿੰਗ ਸਨਅਤ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਵਫ਼ਦ ਨੇ ਸੀ.

Ad Position 21
No active advertisement
ਫਤਿਹਾਬਾਦ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਅਹੁਦੇਦਾਰ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨਾਲ ਮੁਲਾਕਾਤ ਕਰਕੇ ਰਾਈਸ ਮਿਲਿੰਗ ਸਨਅਤ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਦੇ ਹੋਏ। ਤਸਵੀਰ : ਮਨਜੀਤ ਸਿੰਘ ਟੋਹਾਣਾ 19-08-2026
ਟੋਹਾਣਾ, 18 ਅਗਸਤ (ਮਨਜੀਤ ਸਿੰਘ) - ਫਤਿਹਾਬਾਦ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਮੰਗਲਵਾਰ ਨੂੰ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨਾਲ ਮੁਲਾਕਾਤ ਕਰਕੇ ਰਾਈਸ ਮਿਲਿੰਗ ਸਨਅਤ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਵਫ਼ਦ ਨੇ ਸੀ.ਐੱਮ.ਆਰ. ਦੀ ਮਨਜ਼ੂਰੀ ਅਤੇ ਚੁਕਾਈ ਵਿੱਚ ਆ ਰਹੀਆਂ ਮੁਸ਼ਕਲਾਂ ਸਮੇਤ ਹੋਰ ਮਸਲਿਆਂ ਤੋਂ ਮੈਂਬਰ ਪਾਰਲੀਮੈਂਟ ਨੂੰ ਜਾਣੂ ਕਰਵਾਉਂਦਿਆਂ ਇਨ੍ਹਾਂ ਦੇ ਜਲਦ ਹੱਲ ਦੀ ਮੰਗ ਕੀਤੀ। ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਵਪਾਰੀ ਅਤੇ ਕਿਸਾਨ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀਆਂ ਮੰਗਾਂ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਈਸ ਮਿਲਿੰਗ ਖੇਤੀਬਾੜੀ ਆਧਾਰਿਤ ਅਰਥਚਾਰੇ ਦੀ ਅਹਿਮ ਕੜੀ ਹੈ ਅਤੇ ਮਿਲਰਜ਼ ਨੂੰ ਦਰਪੇਸ਼ ਵਿਹਾਰਕ ਮੁਸ਼ਕਲਾਂ ਦਾ ਹੱਲ ਹੋਣ ਨਾਲ ਕਿਸਾਨਾਂ ਨੂੰ ਵੀ ਇਸ ਦਾ ਲਾਭ ਮਿਲੇਗਾ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਕੇ.ਐੱਮ.ਐੱਸ. 2025-26 ਦੌਰਾਨ ਹਰਿਆਣਾ ਦੇ ਕਰੀਬ 1,400 ਰਾਈਸ ਮਿਲਰਜ਼ ਨੂੰ 62.12 ਲੱਖ ਮੀਟ੍ਰਿਕ ਟਨ ਝੋਨਾ ਅਲਾਟ ਕੀਤਾ ਗਿਆ ਸੀ। ਇਸ ਦੇ ਬਦਲੇ 41.62 ਲੱਖ ਮੀਟ੍ਰਿਕ ਟਨ ਸੀ.ਐੱਮ.ਆਰ. ਐੱਫ.ਸੀ.ਆਈ. ਨੂੰ ਦਿੱਤਾ ਜਾਣਾ ਸੀ। ਇਸ ਵਿੱਚੋਂ 34.68 ਲੱਖ ਮੀਟ੍ਰਿਕ ਟਨ ਸੀ.ਐੱਮ.ਆਰ. ਦੀ ਸਪਲਾਈ ਕੀਤੀ ਜਾ ਚੁੱਕੀ ਹੈ, ਜਦਕਿ ਕਰੀਬ 6.94 ਲੱਖ ਮੀਟ੍ਰਿਕ ਟਨ ਸੀ.ਐੱਮ.ਆਰ. ਅਜੇ ਬਕਾਇਆ ਹੈ। ਵਫ਼ਦ ਨੇ ਸੀ.ਐੱਮ.ਆਰ. ਦੀ ਮਨਜ਼ੂਰੀ ਅਤੇ ਚੁਕਾਈ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਮੰਗ ਕੀਤੀ। ਸੁਭਾਸ਼ ਬਰਾਲਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਦਾ ਮਕਸਦ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ ਅਤੇ ਆਮ ਲੋਕਾਂ ਦੇ ਹਿੱਤਾਂ ਵਿੱਚ ਸੰਤੁਲਨ ਕਾਇਮ ਕਰਦਿਆਂ ਖੇਤੀਬਾੜੀ ਅਤੇ ਅਰਥਚਾਰੇ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ, ਭੰਡਾਰਨ ਅਤੇ ਪ੍ਰੋਸੈਸਿੰਗ ਦੀ ਪੂਰੀ ਵਿਵਸਥਾ ਵਿੱਚ ਰਾਈਸ ਮਿਲਰਜ਼ ਦੀ ਅਹਿਮ ਭੂਮਿਕਾ ਹੈ। ਇਸ ਲਈ ਮਿਲਰਜ਼ ਨੂੰ ਆ ਰਹੀਆਂ ਵਿਹਾਰਕ ਮੁਸ਼ਕਲਾਂ ਦਾ ਹੱਲ ਕਰਨਾ ਜ਼ਰੂਰੀ ਹੈ। ਉਨ੍ਹਾਂ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਮੰਗ ਪੱਤਰ ਵਿੱਚ ਰੱਖੀਆਂ ਮੰਗਾਂ ਨੂੰ ਢੁਕਵੇਂ ਪੱਧਰ ’ਤੇ ਉਠਾਇਆ ਜਾਵੇਗਾ ਅਤੇ ਵਪਾਰੀ ਹਿੱਤ ਵਿੱਚ ਹੱਲ ਦੀਆਂ ਸੰਭਾਵਨਾਵਾਂ ਸਬੰਧੀ ਕੇਂਦਰ ਅਤੇ ਸੂਬਾ ਸਰਕਾਰ ਦੇ ਸਬੰਧਤ ਵਿਭਾਗਾਂ ਨਾਲ ਗੱਲਬਾਤ ਕੀਤੀ ਜਾਵੇਗੀ। ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਦਾ ਧੰਨਵਾਦ ਕਰਦਿਆਂ ਉਮੀਦ ਪ੍ਰਗਟਾਈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ’ਤੇ ਹਾਂ-ਪੱਖੀ ਵਿਚਾਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਰਾਊਜ਼ ਐਵੇਨਿਊ ਕੋਰਟ: ਸਾਬਕਾ ਮੰਤਰੀ ਸੌਰਵ ਭਾਰਦਵਾਜ ਵਿਰੁੱਧ ਦਾਇਰ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ ਅਗਲੀ ਖ਼ਬਰ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਵਲੋਂ ਪਿੰਡ ਕਾਲਵਨ ਢਾਣੀ ਕਮਾਲਵਾਲਾ ਨੂੰ ਪਾਣੀ ਦਾ ਟੈਂਕਰ ਭੇਟ ਸੰਸਦ ਮੈਂਬਰ ਨੇ ਕਿਹਾ ਕ...
Ad Position 24