19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਆਜ਼ਾਦੀ ਦਾ ਦਿਵਸ ਮਨਾਉਂਦੇ ਹੋਏ ਰਾਸ਼ਟਰੀ ਸਵੈ-ਸੇਵਕ ਸੰਘ ਦੇ ਵਰਕਰ ਅਤੇ ਸੀਨੀਆ ਆਗੂ। ਸੰਗਤ ਭਵਨ ਵਿਖੇ ਆਜ਼ਾਦੀ ਦਿਵਸ ਮਨਾਇਆ

ਨਵੀਂ ਦਿੱਲੀ, 18 ਅਗਸਤ (ਡਾ. ਬਲਵਿੰਦਰ ਸਿੰਘ ਸੋਢੀ)-ਸੰਗਤ ਭਵਨ ਨਵੀਂ ਦਿੱਲੀ ਵਿਖੇ ਆਜ਼ਾਦੀ ਦਿਵਸ ਪੂਰੇ ਜੋਸ਼ ਨਾਲ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 19-08-2026
ਨਵੀਂ ਦਿੱਲੀ, 18 ਅਗਸਤ (ਡਾ. ਬਲਵਿੰਦਰ ਸਿੰਘ ਸੋਢੀ)-ਸੰਗਤ ਭਵਨ ਨਵੀਂ ਦਿੱਲੀ ਵਿਖੇ ਆਜ਼ਾਦੀ ਦਿਵਸ ਪੂਰੇ ਜੋਸ਼ ਨਾਲ ਮਨਾਇਆ ਗਿਆ। ਰਾਸ਼ਟਰੀ ਸਵੈਸੇਵਕ ਸੰਘ ਦੇ ਸੀਨੀਅਰ ਪ੍ਰਚਾਰਕ ਅਵਿਨਾਸ਼ ਜਾਇਸਵਾਲ, ਦਿੱਲੀ ਐਨ. ਸੀ. ਆਰ. ਦੇ ਪ੍ਰਧਾਨ ਹਰਭਜਨ ਸਿੰਘ ਦਿਉਲ ਨੇ ਦੀਪ ਰੌਸ਼ਨ ਕਰਕੇ ਇਸ ਪ੍ਰੋਗਰਾਮ ਦਾ ਉਦਘਾਟਨ ਕੀਤਾ। ਸੰਗਤ ਉਧੋਸ਼ ਪੱਤਰਿਕਾ ਦੇ ਅਹੁਦੇਦਾਰ ਵੀ ਇਸ ਮੌਕੇ ’ਤੇ ਹਾਜ਼ਰ ਸਨ। ਸਥਾਨਕ ਕੌਂਸਲਰ ਕਮਲ ਬਾਗੜੀ ਨੇ ਝੰਡਾ ਲਹਿਰਾਇਆ। ਹਰਭਜਨ ਦਿਉਲ ਨੇ ਇਸ ਮੌਕੇ ’ਤੇ ਬੋਲਦਿਆਂ ਆਜ਼ਾਦੀ ਦੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਇਹ ਵੀ ਕਿਹਾ ਕਿ ਆਜ਼ਾਦੀ ਦੇ ਪ੍ਰਤੀ ਸ਼ਹੀਦ ਹੋਏ ਵੀਰਾਂ ਨੂੰ ਕਦੇ ਵੀ ਨਹੀਂ ਭੁਲਾਉਣਾ ਚਾਹੀਦਾ ਅਤੇ ਉਨ੍ਹਾਂ ਦੀ ਕੁਰਬਾਨੀ ਸਭ ਤੋਂ ਵੱਡੀ ਹੈ। ਦਿੱਲੀ ਪ੍ਰਦੇਸ਼ ਦੇ ਮਹਾਂਮੰਤਰੀ ਬੀਬੀ ਸਤਵੀਰ ਕੌਰ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਮਾਤਾ ਪਿਤਾ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜ਼ਰੂਰ ਜਾਣੂ ਕਰਵਾਉਣ। ਓਮ ਸਪਰਾ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਅਖੰਡਤਾ ਦੇ ਲਈ ਬੇਸ਼ੱਕ ਸਾਨੂੰ ਕਿੰਨੀ ਵੱਡੀ ਕੁਰਬਾਨੀ ਕਰਨੀ ਪਵੇ ਤਾਂ ਅਸੀਂ ਪਿੱਛੇ ਲਹੀਂ ਹਟਾਂਗੇ। ਅਵਿਨਾਸ ਜਾਇਸਵਾਲ ਨੇ ਕਿਹਾ ਕਿ ਸੁਤੰਤਰਤਾ ਸੰਗਰਾਮ ਨੂੰ ਹਿੰਦੁਸਤਾਨੀਆਂ ਦੀ ਆਨ, ਬਾਨ, ਸ਼ਾਨ ਦੱਸਦੇ ਹੋਏ ਇਹ ਵੀ ਕਿਹਾ ਕਿ ਸੁਤੰਤਰਤਾ ਬਾਅਦ ਸਾਡੀ ਹੋਰ ਵੀ ਜ਼ਿੰਮੇਵਾਰੀ ਵਧ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਾਸਨ ਨੇ ਦਲੀਪ ਸਿੰਘ ਮਠਾਢੂ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਕੰਮ ਲਈ ਕੀਤਾ ਸਨਮਾਨਿਤ ਅਗਲੀ ਖ਼ਬਰ ਮਰੀਜ਼ ਡਾਕਟਰਾਂ ਦੀ ਟੀਮ ਨਾਲ। ਰੋਬੋਟ ਦੀ ਮਦਦ ਨਾਲ 64 ਸਾਲਾ ਮਰੀਜ਼ ਦੀ ਕੀਤੀ ਸਫ਼ਲ ਸਰਜਰੀ
Ad Position 24