ਸਫ਼ਾਈ ਕਰਮਚਾਰੀਆਂ ਦੀ ਹਮਾਇਤ ’ ਚ ਆਈਆਂ ਸਿਆਸੀ ਪਾਰਟੀਆਂ ਜੇਜੇਪੀ ਤੇ ਕਾਂਗਰਸ ਨੇ ਕੀਤੀ ਹੜਤਾਲੀ ਕਰਮਚਾਰੀਆਂ ਦੀ ਹਮਾਇਤ, ਥਾਂ-ਥਾਂ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਖਦਸ਼ਾ
ਸਿਰਸਾ, 19 ਅਗਸਤ (ਭੁਪਿੰਦਰ ਪੰਨੀਵਾਲੀਆ)- ਪਿਛਲੇ 13 ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਫਾਈ ਕਰਮਚਾਰੀਆਂ ਦੀ ਹਿਮਾਇਤ ’ਚ ਰਾਜਸੀ ਪਾਰਟੀਆਂ ਆ ਗਈਆਂ ਹਨ। ਜਨਨਾਇਕ ਜਨਤਾ ਪਾਰਟੀ ਤੇ ਕਾਂਗਰਸ ਨੇ ਹੜਤਾਲੀ ਕਰਮਚਾਰੀਆਂ ਦੀ ਹਿਮਾਇਤ ਦਾ ਐਲਾਨ ਕੀਤਾ ਹੈ।
ਹ
ਹੜਤਾਲੀ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਜੇਜੇਪੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਵਰਮਾ। ਤਸਵੀਰ : ਪੰਨੀਵਾਲੀਆ
20-08-2026
ਸਿਰਸਾ, 19 ਅਗਸਤ (ਭੁਪਿੰਦਰ ਪੰਨੀਵਾਲੀਆ)- ਪਿਛਲੇ 13 ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਫਾਈ ਕਰਮਚਾਰੀਆਂ ਦੀ ਹਿਮਾਇਤ ’ਚ ਰਾਜਸੀ ਪਾਰਟੀਆਂ ਆ ਗਈਆਂ ਹਨ। ਜਨਨਾਇਕ ਜਨਤਾ ਪਾਰਟੀ ਤੇ ਕਾਂਗਰਸ ਨੇ ਹੜਤਾਲੀ ਕਰਮਚਾਰੀਆਂ ਦੀ ਹਿਮਾਇਤ ਦਾ ਐਲਾਨ ਕੀਤਾ ਹੈ। ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਥਾਂ-ਥਾਂ ’ਤੇ ਕੂੜੇ ਦੇ ਢੇਰ ਲੱਗ ਗਏ ਹਨ ਜਿਸ ਤੋਂ ਸ਼ਹਿਰ ’ਚ ਬਿਮਾਰੀਆਂ ਫੈਲਣ ਦਾ ਖਦਸ਼ਾ ਪੈਦਾ ਹੋ ਗਿਆ ਹੈ। ਹੜਤਾਲ ’ਤੇ ਬੈਠੇ ਸਫਾਈ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਜਨਨਾਇਕ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਸਫਾਈ ਕਰਮਚਾਰੀਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਕਾਰਨ ਸੂਬੇ ਭਰ ਵਿੱਚ ਸਫਾਈ ਸਮੱਸਿਆ ਗੰਭੀਰ ਹੋ ਰਹੀ ਹੈ। ਸਰਕਾਰ ਨੂੰ ਤੁਰੰਤ ਸਫਾਈ ਕਰਮਚਾਰੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਸ੍ਰੀ ਵਰਮਾ ਨੇ ਕਿਹਾ ਕਿ ਮਈ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਦੌਰਾਨ ਸਰਕ ਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤੀ ਸੀ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਪਰ ਮੰਗਾਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਜੇਜੇਪੀ ਜ਼ਿਲ੍ਹਾ ਪ੍ਰਧਾਨ ਅਸ਼ੋਕ ਵਰਮਾ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਨਗਰ ਨਿਗਮ ਵਿਭਾਗ ਦੁਆਰਾ ਹਰਿਆਣਾ ਭਰ ਵਿੱਚ ਲਗਭਗ 50,000 ਖਾਲੀ ਸਫਾਈ ਕਰਮਚਾਰੀਆਂ ਦੀ ਤੁਰੰਤ ਸਥਾਈ ਭਰਤੀ ਕੀਤੀ ਜਾਏ। ਠੇਕਾ ਪ੍ਰਥਾ ਬੰਦ ਪੂਰੀ ਤਰ੍ਹਾਂ ਖਤਮ ਕਰਨਾ ਅਤੇ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ ਮੁੱਖ ਮੰਗਾਂ ਹਨ, ਜਿਨ੍ਹਾਂ ਨੂੰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਧਰ ਕਾਂਗਰਸ ਦੇ ਸੀਨੀਅਰ ਆਗੂ ਵੀਰਭਾਨ ਮਹਿਮਾ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਾਇਜ਼ ਮੰਨਦੇ ਹੋਏ ਮੰਗ ਕੀਤੀ ਕਿ ਸਰਕਾਰ ਰਾਜ ਭਰ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਹੋਣ ਵਾਲੀ ਪ੍ਰੇਸ਼ਾਨੀ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਸਰਕਾਰ ਇਸ ਅਸੁਵਿਧਾ ਪ੍ਰਤੀ ਪੂਰੀ ਤਰ੍ਹਾਂ ਉਦਾਸੀਨ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਫਾਈ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪੂਰਾ ਕਰਕੇ ਹੜਤਾਲ ਖਤਮ ਕਰਵਾਈ ਜਾਏ।