ਹੈਰੋਇਨ ਜ਼ਬਤ ਕਰਨ ਦੇ ਮਾਮਲੇ ’ ਚ ਮੁੱਖ ਮੁਲਜ਼ਮ ਗ੍ਰਿਫ਼ਤਾਰ
ਟੋਹਾਣਾ, 24 ਅਗਸਤ (ਮਨਜੀਤ ਸਿੰਘ)- ਆਰੀਆ ਸਮਾਜ ਮੰਦਰ ਟੋਹਾਣਾ ਵਿਖੇ ਹਰਿਆਣਾ ਵਪਾਰ ਮੰਡਲ ਟੋਹਾਣਾ ਵੱਲੋਂ ਸਫਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਅਤੇ ਇਸ ਕਾਰਨ ਸ਼ਹਿਰ ਵਿੱਚ ਪੈਦਾ ਹੋਈ ਗੰਭੀਰ ਸਫਾਈ ਸਮੱਸਿਆ ਨੂੰ ਲੈ ਕੇ ਸਰਵ ਪਾਰਟੀ ਅਹਿਮ ਬੈਠਕ ਕੀਤੀ ਗਈ। ਬੈਠਕ ਦੌਰਾਨ ਸ਼ਹਿਰ ਵਿੱਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਕਾਰਨ ਲੋਕਾਂ, ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਟੋਹਾਣਾ, 24 ਅਗਸਤ (ਮਨਜੀਤ ਸਿੰਘ)- ਆਰੀਆ ਸਮਾਜ ਮੰਦਰ ਟੋਹਾਣਾ ਵਿਖੇ ਹਰਿਆਣਾ ਵਪਾਰ ਮੰਡਲ ਟੋਹਾਣਾ ਵੱਲੋਂ ਸਫਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਅਤੇ ਇਸ ਕਾਰਨ ਸ਼ਹਿਰ ਵਿੱਚ ਪੈਦਾ ਹੋਈ ਗੰਭੀਰ ਸਫਾਈ ਸਮੱਸਿਆ ਨੂੰ ਲੈ ਕੇ ਸਰਵ ਪਾਰਟੀ ਅਹਿਮ ਬੈਠਕ ਕੀਤੀ ਗਈ। ਬੈਠਕ ਦੌਰਾਨ ਸ਼ਹਿਰ ਵਿੱਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਕਾਰਨ ਲੋਕਾਂ, ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਬੈਠਕ ਵਿੱਚ ਹਾਜ਼ਰ ਵੱਖ-ਵੱਖ ਸਮਾਜਿਕ, ਵਪਾਰਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਵੱਲ ਸਰਕਾਰ ਵੱਲੋਂ ਲੋੜੀਂਦਾ ਧਿਆਨ ਨਾ ਦਿੱਤੇ ਜਾਣ ਕਾਰਨ ਹੜਤਾਲ ਲੰਮੀ ਖਿੱਚ ਰਹੀ ਹੈ, ਜਿਸ ਦਾ ਸਿੱਧਾ ਅਸਰ ਸ਼ਹਿਰ ਦੀ ਸਫਾਈ ਵਿਵਸਥਾ ’ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੂੜਾ ਇਕੱਠਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖਤਰਾ ਵੀ ਬਣਿਆ ਹੋਇਆ ਹੈ ਅਤੇ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਹਰਿਆਣਾ ਵਪਾਰ ਮੰਡਲ ਟੋਹਾਣਾ ਦੇ ਪ੍ਰਧਾਨ ਰਾਜਿੰਦਰ ਠੁਕਰਾਲ ਨੇ ਕਿਹਾ ਕਿ ਸ਼ਹਿਰ ਦੇ ਵਪਾਰੀ ਅਤੇ ਆਮ ਲੋਕ ਸਫਾਈ ਵਿਵਸਥਾ ਵਿਗੜਨ ਕਾਰਨ ਭਾਰੀ ਪਰੇਸ਼ਾਨੀ ਝੱਲ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੱਢਿਆ ਜਾਵੇ ਅਤੇ ਹੜਤਾਲ ਖਤਮ ਕਰਵਾ ਕੇ ਸ਼ਹਿਰ ਦੀ ਸਫਾਈ ਵਿਵਸਥਾ ਬਹਾਲ ਕੀਤੀ ਜਾਵੇ। ਇਸ ਮੌਕੇ ਜੋਨੀ ਮਹਿਤਾ, ਮਾਸਟਰ ਰਣਜੀਤ ਸਿੰਘ ਢਿੱਲੋਂ (ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ), ਸਮਾਜ ਸੇਵੀ ਡਾ. ਸ਼ਿਵ ਸਚਦੇਵਾ, ਸੀਨੀਅਰ ਸਿਟੀਜ਼ਨ ਆਗੂ ਗੋਪਾਲ ਦੱਤ ਸ਼ਰਮਾ, ਨਿਤਿਨ ਮਹਿਤਾ, ਮਹੇਸ਼ ਸ਼ਰਮਾ, ਕ੍ਰਿਸ਼ਨ ਗੋਇਲ, ਰਾਜੇਸ਼ ਵਰਮਾ, ਬਲਵੀਰ ਸ਼ਰਮਾ, ਨਗਰ ਪਰਿਸ਼ਦ ਦੇ ਚੇਅਰਮੈਨ ਨਰੇਸ਼ ਬਾਂਸਲ ਅਤੇ ਰਾਮ ਕੁਮਾਰ ਸੈਣੀ ਸਮੇਤ ਹੋਰ ਆਗੂ ਹਾਜ਼ਰ ਸਨ। ਬੈਠਕ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਸਰਕਾਰੀ ਤੰਤਰ ਨੂੰ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਤੋਂ ਜਲਦ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਹੜਤਾਲ ਕਾਰਨ ਸ਼ਹਿਰ ਵਿੱਚ ਸਫਾਈ ਦਾ ਮਸਲਾ ਗੰਭੀਰ ਹੁੰਦਾ ਜਾ ਰਿਹਾ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੀ ਦੇਰੀ ਲੋਕਾਂ ਲਈ ਹੋਰ ਮੁਸ਼ਕਲਾਂ ਪੈਦਾ ਕਰ ਸਕਦੀ ਹੈ। ਨਗਰ ਪਰਿਸ਼ਦ ਦੇ ਚੇਅਰਮੈਨ ਨਰੇਸ਼ ਬਾਂਸਲ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਆਪਣੀਆਂ ਮੰਗਾਂ ਐੱਸ.ਡੀ.ਐੱਮ. ਰਾਹੀਂ ਸਰਕਾਰ ਤੱਕ ਪਹੁੰਚਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਐੱਸ.ਡੀ.ਐੱਮ. ਰਾਹੀਂ ਆਪਣਾ ਮੰਗ ਪੱਤਰ ਸਰਕਾਰ ਤੱਕ ਭੇਜਣ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ ਜਾ ਸਕਣ। ਨਰੇਸ਼ ਬਾਂਸਲ ਨੇ ਵੀ ਸਰਕਾਰ ਨੂੰ ਅਪੀਲ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ’ਤੇ ਤੁਰੰਤ ਵਿਚਾਰ ਕਰਕੇ ਉਨ੍ਹਾਂ ਦੀ ਹੜਤਾਲ ਖਤਮ ਕਰਵਾਈ ਜਾਵੇ, ਤਾਂ ਜੋ ਟੋਹਾਣਾ ਸ਼ਹਿਰ ਦੀ ਸਫਾਈ ਵਿਵਸਥਾ ਮੁੜ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਲੋਕਾਂ ਨੂੰ ਕੂੜੇ-ਕਰਕਟ ਕਾਰਨ ਆ ਰਹੀਆਂ ਪਰੇਸ਼ਾਨੀਆਂ ਤੋਂ ਰਾਹਤ ਮਿਲ ਸਕੇ।