25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

‘ਰੋਲ ਮਾਡਲ’ ਵਾਲੇ ਬਿਆਨ ’ਤੇ ਸਿੱਖ ਸੰਗਤ ਵਲੋਂ ਦੀਪਿੰਦਰ ਹੁੱਡਾ ਖ਼ਿਲਾਫ਼ ਪ੍ਰਦਰਸ਼ਨ

ਡੱਬਵਾਲੀ, 24 ਅਗਸਤ (ਇਕਬਾਲ ਸਿੰਘ ਸ਼ਾਂਤ)- ਅੱਜ ਦੇਰ ਸ਼ਾਮ ਸਿਲਵਰ ਜੁਬਲੀ ਚੌਂਕ ਵਿਖੇ ਸਿੱਖ ਸੰਗਤਾਂ ਵੱਲੋਂ ਇਕੱਠੇ ਹੋ ਕੇ ਕਾਂਗਰਸ ਆਗੂ ਅਤੇ ਸੰਸਦ ਮੈਂਬਰ ਦੀਪਿੰਦਰ ਹੁੱਡਾ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸੰਗਤਾਂ ਨੇ ਹੱਥਾਂ ਵਿੱਚ ਬੈਨਰ ਫੜ ਕੇ ਨਾਅਰੇਬਾਜ਼ੀ ਕੀਤੀ ਅਤੇ 1984 ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸ ਆਗੂ ਸੱਜਣ ਕੁਮਾਰ ਸੰਬੰਧੀ ਦਿੱਤੇ ਗਏ ਬਿਆਨ ‘ਤੇ ਭਾਰੀ ਰੋਸ ਜ਼ਾਹਰ ਕੀਤਾ।

Ad Position 21
No active advertisement
ਅਜੀਤ ਡੈਸਕ 25-08-2026
ਡੱਬਵਾਲੀ, 24 ਅਗਸਤ (ਇਕਬਾਲ ਸਿੰਘ ਸ਼ਾਂਤ)- ਅੱਜ ਦੇਰ ਸ਼ਾਮ ਸਿਲਵਰ ਜੁਬਲੀ ਚੌਂਕ ਵਿਖੇ ਸਿੱਖ ਸੰਗਤਾਂ ਵੱਲੋਂ ਇਕੱਠੇ ਹੋ ਕੇ ਕਾਂਗਰਸ ਆਗੂ ਅਤੇ ਸੰਸਦ ਮੈਂਬਰ ਦੀਪਿੰਦਰ ਹੁੱਡਾ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸੰਗਤਾਂ ਨੇ ਹੱਥਾਂ ਵਿੱਚ ਬੈਨਰ ਫੜ ਕੇ ਨਾਅਰੇਬਾਜ਼ੀ ਕੀਤੀ ਅਤੇ 1984 ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸ ਆਗੂ ਸੱਜਣ ਕੁਮਾਰ ਸੰਬੰਧੀ ਦਿੱਤੇ ਗਏ ਬਿਆਨ ‘ਤੇ ਭਾਰੀ ਰੋਸ ਜ਼ਾਹਰ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਿੱਖਾਂ ਦੇ ਕਾਤਲ ਨੂੰ ‘ਰੋਲ ਮਾਡਲ’ ਦੱਸਣਾ ਸਿੱਖ ਹਿਰਦਿਆਂ ਨੂੰ ਵਲੂੰਧਰਨ ਵਾਲੀ ਕਾਰਵਾਈ ਹੈ, ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗ੍ਰੰਥੀ ਸੁਖਬੀਰ ਸਿੰਘ ਜੋਗੇਵਾਲਾ, ਗਿਆਨੀ ਗਿਆਨ ਸਿੰਘ, ਜਜਪਾ ਦੇ ਕੌਮੀ ਸਕੱਤਰ ਸਰਬਜੀਤ ਸਿੰਘ ਮਸੀਤਾਂ, ਇੰਚਾਰਜ ਜਸਵੰਤ ਸਿੰਘ, ਸੁਰਿੰਦਰ ਕਲਸੀ, ਨਰਿੰਦਰ ਬਰਾੜ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕੇਮਟੀ ਦੇ ਮੈਂਬਰ ਦੇ ਜਗਤਾਰ ਸਿੰਘ ਮਿਠੜੀ, ਰਾਗੀ ਸਿੰਘ ਬੇਅੰਤ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਦਪਿੰਦਰ ਹੁੱਡਾ ਦਾ ਪੁਤਲਾ ਫ਼ੂਕਿਆ ਅਗਲੀ ਖ਼ਬਰ ਉਪ ਕੁਲਪਤੀ ਵਿਜੇ ਕੁਮਾਰ ਵਲੋਂ ਵਿਦਿਆਰਥੀ ਮਨਦੀਪ ਸਿੰਘ ਦੇ ਉੱਦਮ ਦੀ ਸ਼ਲਾਘਾ
Ad Position 24