28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ ਵਲੋਂ ਟੋਹਾਣਾ ’ ਚ ਸੱਤ ਰੋਜ਼ਾ ਰੋਸ ਧਰਨਾ ਸ਼ੁਰੂ

ਟੋਹਾਣਾ, 27 ਅਗਸਤ (ਮਨਜੀਤ ਸਿੰਘ)-ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ ਟੋਹਾਣਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰਤੀਆ ਰੋਡ ’ਤੇ ਸਥਿਤ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਯਾਦਗਾਰੀ ਗੇਟ ਵਿਖੇ ਸੱਤ ਰੋਜ਼ਾ ਰੋਸ ਧਰਨਾ ਸ਼ੁਰੂ ਕੀਤਾ ਗਿਆ ਹੈ। ਇਹ ਧਰਨਾ ਹਰ ਰੋਜ਼ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਜਾਰੀ ਰਹੇਗਾ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 28-08-2026
ਟੋਹਾਣਾ, 27 ਅਗਸਤ (ਮਨਜੀਤ ਸਿੰਘ)-ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ ਟੋਹਾਣਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰਤੀਆ ਰੋਡ ’ਤੇ ਸਥਿਤ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਯਾਦਗਾਰੀ ਗੇਟ ਵਿਖੇ ਸੱਤ ਰੋਜ਼ਾ ਰੋਸ ਧਰਨਾ ਸ਼ੁਰੂ ਕੀਤਾ ਗਿਆ ਹੈ। ਇਹ ਧਰਨਾ ਹਰ ਰੋਜ਼ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਜਾਰੀ ਰਹੇਗਾ। ਸੁਸਾਇਟੀ ਵੱਲੋਂ ਕਿਹਾ ਗਿਆ ਹੈ ਕਿ ਇੱਕ ਹਫ਼ਤੇ ਬਾਅਦ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ ਟੋਹਾਣਾ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਨੇ ਕਿਹਾ ਕਿ ਸੇਵਾ ਸੁਸਾਇਟੀ ਦੇ ਸਮੂਹ ਮੈਂਬਰ ਸਾਹਿਬਾਨ ਅਤੇ ਆਪਣੇ ਪਰਿਵਾਰ ਸਮੇਤ ਧਰਨੇ ’ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਸ਼ਾਂਤੀ, ਸਦਭਾਵਨਾ ਅਤੇ ਪਿਆਰ ਦਾ ਸੰਦੇਸ਼ ਦਿੰਦੀ ਆਈ ਹੈ ਅਤੇ ਲੋਕਾਂ ਦੇ ਝਗੜਿਆਂ ਦੇ ਹੱਲ ਲਈ ਵੀ ਅੱਗੇ ਆਉਂਦੀ ਰਹੀ ਹੈ, ਪਰ ਬੰਦੀ ਸਿੰਘਾਂ ਦੀ ਰਿਹਾਈ ਲਈ ਉਨ੍ਹਾਂ ਨੂੰ ਰੋਸ ਧਰਨਾ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਸ. ਕੁਲਵਿੰਦਰ ਸਿੰਘ ਨੇ ਕਿਹਾ ਕਿ ਸਿੱਖ ਅਦਾਲਤਾਂ ਦਾ ਸਤਿਕਾਰ ਕਰਨ ਵਾਲੇ ਅਤੇ ਕਾਨੂੰਨ ਵਿੱਚ ਵਿਸ਼ਵਾਸ ਰੱਖਣ ਵਾਲੇ ਲੋਕ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ ਹੈ ਅਤੇ ਉਹ ਆਪਣੀ ਸਜ਼ਾ ਪੂਰੀ ਕਰ ਚੁੱਕਾ ਹੈ ਤਾਂ ਉਸ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕਿਸੇ ਨੂੰ 20 ਸਾਲ ਦੀ ਸਜ਼ਾ ਮਿਲੀ ਹੋਵੇ ਤਾਂ 30-35 ਸਾਲ ਬੀਤ ਜਾਣ ਤੋਂ ਬਾਅਦ ਵੀ ਉਸ ਨੂੰ ਜੇਲ੍ਹ ਵਿੱਚ ਰੱਖਣ ਦਾ ਕੀ ਕਾਰਨ ਹੈ? ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਅਦਾਲਤਾਂ ਅਤੇ ਮੀਡੀਆ ਸਮੇਤ ਸਾਰੇ ਥੰਮ੍ਹਾਂ ਦੀ ਅਹਿਮ ਭੂਮਿਕਾ ਹੈ ਅਤੇ ਸੰਵਿਧਾਨ ਤੇ ਲੋਕਾਂ ਦੇ ਹੱਕਾਂ ਦੀ ਰਾਖੀ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਹ ਅਦਾਲਤਾਂ ਦੇ ਸਤਿਕਾਰਯੋਗ ਜੱਜਾਂ ਦਾ ਪੂਰਾ ਸਨਮਾਨ ਕਰਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਵਾਲੀ ਗੱਲ ਨਹੀਂ ਕਰਨਾ ਚਾਹੁੰਦੇ, ਪਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਇਨਸਾਫ਼ ਦੀ ਉਮੀਦ ਰੱਖਦੇ ਹਨ। ਉਨ੍ਹਾਂ ਸਰਕਾਰ ਤੋਂ ਸਵਾਲ ਕਰਦਿਆਂ ਕਿਹਾ ਕਿ ਜਦੋਂ ਕਿਸੇ ਬੰਦੀ ਸਿੰਘ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਤਾਂ ਉਸ ਨੂੰ ਰਿਹਾਅ ਨਾ ਕਰਨ ਦਾ ਕਾਰਨ ਸਰਕਾਰ ਸਪੱਸ਼ਟ ਕਰੇ। ਉਨ੍ਹਾਂ ਕਿਹਾ ਕਿ ਇਹ ਕਹਿਣਾ ਕਿ ਰਿਹਾਈ ਤੋਂ ਬਾਅਦ ਕੋਈ ਗਲਤ ਕੰਮ ਹੋ ਸਕਦਾ ਹੈ, ਕਿਸੇ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਲੰਮਾ ਸਮਾਂ ਜੇਲ੍ਹ ਵਿੱਚ ਰੱਖਣ ਦਾ ਵਾਜਬ ਕਾਰਨ ਨਹੀਂ ਹੋ ਸਕਦਾ। ਸ. ਕੁਲਵਿੰਦਰ ਸਿੰਘ ਨੇ ਭਾਰਤ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਹੱਕ, ਸੱਚ ਅਤੇ ਇਨਸਾਫ਼ ਦੇ ਅਸੂਲਾਂ ਅਨੁਸਾਰ ਫ਼ੈਸਲਾ ਲਿਆ ਜਾਵੇ ਅਤੇ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ, ਉਨ੍ਹਾਂ ਦੀ ਰਿਹਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਭਵਿੱਖ ਵਿੱਚ ਕੋਈ ਗੁਨਾਹ ਕਰਦਾ ਹੈ ਤਾਂ ਉਸ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲਣੀ ਚਾਹੀਦੀ ਹੈ, ਪਰ ਲੋਕਤੰਤਰਿਕ ਦੇਸ਼ ਵਿੱਚ ਕਾਨੂੰਨ ਅਤੇ ਇਨਸਾਫ਼ ਦੇ ਅਸੂਲਾਂ ਨੂੰ ਕਾਇਮ ਰੱਖਣਾ ਵੀ ਜ਼ਰੂਰੀ ਹੈ। ਉਨ੍ਹਾਂ ਧਰਨੇ ਵਿੱਚ ਸ਼ਾਮਲ ਸਾਰੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪਣੀ ਕੌਮ ਦੇ ਦਰਦ ਨੂੰ ਸਮਝਦਿਆਂ ਵੱਡੀ ਗਿਣਤੀ ਵਿੱਚ ਲੋਕ ਬੰਦੀ ਸਿੰਘਾਂ ਦੀ ਰਿਹਾਈ ਲਈ ਟੋਹਾਣਾ ਵਿੱਚ ਧਰਨੇ ’ਤੇ ਬੈਠੇ ਹਨ। ਉਨ੍ਹਾਂ ਮੁੜ ਸਰਕਾਰ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਹੱਕ, ਸੱਚ ਅਤੇ ਇਨਸਾਫ਼ ਨੂੰ ਪਹਿਲ ਦਿੱਤੀ ਜਾਵੇ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਿੱਖ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਕੈਂਟ ਵਿਖੇ ਇਕ ਰੋਜ਼ਾ ਗੁਰਮਤਿ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਜ਼ਿੰਦਗੀ ਸੰਸਥਾ ਨਾਲ ਜੁੜੀਆਂ ਧੀਆਂ ਨੇ ਡੀ . ਸੀ . ਤੇ ਐੱਸ . ਪੀ . ਨੂੰ ਬੰਨ੍ਹੀ ਰੱਖੜੀ ਸੁਰੱਖਿਆ ਅਤੇ ਸਤਿਕਾਰ ਦੀ ਚੁੱਕੀ...
Ad Position 24