ਖੇਡਾਂ ਵਤਨ ਪੰਜਾਬ ਦੇ ਬਲਾਕ ਪੱਧਰੀ ਮੁਕਾਬਲੇ ਜਲੰਧਰ ’ ਚ 7 ਸਤੰਬਰ ਤੋਂ ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਨੂੰ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ
ਜਲੰਧਰ, 27 ਅਗਸਤ (ਡਾ. ਜਤਿੰਦਰ ਸਾਬੀ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ਵਿੱਚ 7 ਸਤੰਬਰ 2026 ਤੋਂ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ।
ਜਲੰਧਰ, 27 ਅਗਸਤ (ਡਾ. ਜਤਿੰਦਰ ਸਾਬੀ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ਵਿੱਚ 7 ਸਤੰਬਰ 2026 ਤੋਂ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ । ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਤੋਂ 12 ਸਤੰਬਰ ਤੱਕ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਕਬੱਡੀ, ਅਥਲੈਟਿਕਸ, ਖੋ-ਖੋ, ਵਾਲੀਬਾਲ, ਫੁੱਟਬਾਲ ਦੇ ਮੁਕਾਬਲੇ ਹੋਣਗੇ । ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਕਬੱਡੀ, ਅਥਲੈਟਿਕਸ, ਖੋ-ਖੋ, ਵਾਲੀਬਾਲ, ਫੁੱਟਬਾਲ, ਬਾਕਸਿੰਗ, ਜਿਮਨਾਸਟਿਕ, ਟੈਨਿਸ, ਟੇਬਲ ਟੈਨਿਸ, ਬੈਡਮਿੰਟਨ, ਜੂਡੋ, ਰੈਸਲਿੰਗ ਸਮੇਤ 28 ਖੇਡਾਂ ਦੇ ਮੁਕਾਬਲੇ ਹੋਣਗੇ । ਸ੍ਰੀ ਵਾਲੀਆ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ’ਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਭਾਗ ਲੈ ਸਕਦੇ ਹਨ, ਜਿਸ ਦੇ ਲਈ ਵਿਭਾਗ ਦੇ ਪੋਰਟਲ ’ਤੇ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ । ਇਸ ਤੋਂ ਇਲਾਵਾ ਖੇਡਾਂ ਦੌਰਾਨ ਮੌਕੇ ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਲ੍ਹਿਾ ਖੇਡ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ ਅਤੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।