02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਸਾਬਕਾ ਕੈਬਨਿਟ ਮੰਤਰੀ ਕੰਵਰਪਾਲ ਗੁਰਜਰ ਨਾਲ ਸ਼ਿਸ਼ਟਾਚਾਰ ਮੁਲਾਕਾਤ

ਯਮੁਨਾਨਗਰ, 1 ਸਤੰਬਰ (ਗੁਰਦਿਆਲ ਸਿੰਘ ਨਿਮਰ)-ਕੇਂਦਰੀ ਊਰਜਾ ਅਤੇ ਸ਼ਹਿਰੀ ਵਿਕਾਸ ਮੰਤਰੀ ਮਨੋਹਰ ਲਾਲ ਖੱਟਰ ਜਗਾਧਰੀ ਪੁੱਜੇ, ਜਿਥੇ ਉਨ੍ਹਾਂ ਨੇ ਹਰਿਆਣਾ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੰਵਰਪਾਲ ਗੁਰਜਰ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਮੀਟਿੰਗ ਦੌਰਾਨ, ਦੋਵਾਂ ਸੀਨੀਅਰ ਆਗੂਆਂ ਨੇ ਸੁਹਿਰਦ ਮਾਹੌਲ ਵਿਚ ਵੱਖ-ਵੱਖ ਸਮਕਾਲੀ, ਜਨਹਿੱਤ ਅਤੇ ਵਿਕਾਸ ਮੁੱਦਿਆਂ ‘ਤੇ ਚਰਚਾ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਯਮੁਨਾਨਗਰ, 1 ਸਤੰਬਰ (ਗੁਰਦਿਆਲ ਸਿੰਘ ਨਿਮਰ)-ਕੇਂਦਰੀ ਊਰਜਾ ਅਤੇ ਸ਼ਹਿਰੀ ਵਿਕਾਸ ਮੰਤਰੀ ਮਨੋਹਰ ਲਾਲ ਖੱਟਰ ਜਗਾਧਰੀ ਪੁੱਜੇ, ਜਿਥੇ ਉਨ੍ਹਾਂ ਨੇ ਹਰਿਆਣਾ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੰਵਰਪਾਲ ਗੁਰਜਰ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਮੀਟਿੰਗ ਦੌਰਾਨ, ਦੋਵਾਂ ਸੀਨੀਅਰ ਆਗੂਆਂ ਨੇ ਸੁਹਿਰਦ ਮਾਹੌਲ ਵਿਚ ਵੱਖ-ਵੱਖ ਸਮਕਾਲੀ, ਜਨਹਿੱਤ ਅਤੇ ਵਿਕਾਸ ਮੁੱਦਿਆਂ ‘ਤੇ ਚਰਚਾ ਕੀਤੀ। ਹਵਾਈ ਜਹਾਜ਼ ਰਾਹੀਂ ਜਗਾਧਰੀ ਪਹੁੰਚਣ ‘ਤੇ, ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਦਾ ਸਾਬਕਾ ਕੈਬਨਿਟ ਮੰਤਰੀ ਕੰਵਰਪਾਲ ਗੁਰਜਰ, ਐਚ. ਆਰ. ਈ. ਸੀ. ਚੇਅਰਮੈਨ ਐਡਵੋਕੇਟ ਮੁਕੇਸ਼ ਗਰਗ, ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ, ਮੁੱਖ ਮੰਤਰੀ ਦੇ ਵਿਸ਼ੇਸ਼ ਅਧਿਕਾਰੀ ਭੂਪਾਲ ਸਿੰਘ ਖਦਰੀ, ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਚਲ ਚੌਧਰੀ, ਸੂਬਾ ਸਕੱਤਰ ਮਦਨ ਚੌਹਾਨ, ਚੇਅਰਪਰਸਨ ਬੰਤੋ ਕਟਾਰੀਆ ਅਤੇ ਪਾਰਟੀ ਵਰਕਰਾਂ ਨੇ ਗੁਲਦਸਤਾ ਅਤੇ ਸ਼ਾਲ ਭੇਟ ਕਰਕੇ ਕੇਂਦਰੀ ਮੰਤਰੀ ਖੱਟਰ ਦਾ ਉਚੇਚੇ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਖੱਟਰ ਨੇ ਕਿਹਾ ਕਿ ਸਾਬਕਾ ਕੰਵਰਪਾਲ ਗੁਰਜਰ ਇਕ ਸਮਰਪਿਤ ਅਤੇ ਸੀਨੀਅਰ ਪਾਰਟੀ ਮੈਂਬਰ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਖੇਤਰ ਵਿਚ ਵਿਕਾਸ ਪ੍ਰੋਜੈਕਟਾਂ ਅਤੇ ਸੰਗਠਨ ਦੀਆਂ ਗਤੀਵਿਧੀਆਂ ‘ਤੇ ਵੀ ਚਰਚਾ ਕੀਤੀ। ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਐਨ. ਡੀ. ਏ. ਸਰਕਾਰ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਲਗਾਤਾਰ ਤਰੱਕੀ ਕਰ ਰਿਹਾ ਹੈ ਅਤੇ ਭਾਰਤੀ ਅਰਥਵਿਵਸਥਾ ਲਗਾਤਾਰ ਵਧ ਰਹੀ ਹੈ। ਕੇਂਦਰ ਸਰਕਾਰ ਲਗਾਤਾਰ ਲੋਕ ਭਲਾਈ ਯੋਜਨਾਵਾਂ ਨੂੰ ਮਨਜ਼ੂਰ ਅਤੇ ਲਾਗੂ ਕਰ ਰਹੀ ਹੈ। ਇਸ ਮੌਕੇ ਕੇਂਦਰੀ ਮੰਤਰੀ ਖੱਟਰ ਦਾ ਧੰਨਵਾਦ ਕਰਦੇ ਹੋਏ, ਸਾਬਕਾ ਮੰਤਰੀ ਕੰਵਰਪਾਲ ਗੁਰਜਰ ਨੇ ਕਿਹਾ ਕਿ ਮਨੋਹਰ ਲਾਲ ਖੱਟਰ ਦਾ ਕੇਂਦਰ ਸਰਕਾਰ ਦੀ ਕਮਾਨ ਸੰਭਾਲਣਾ ਹਰਿਆਣਾ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦਾ ਤਜਰਬਾ ਅਤੇ ਮਾਰਗਦਰਸ਼ਨ ਖੇਤਰ ਵਿਚ ਬੁਨਿਆਦੀ ਢਾਂਚੇ ਅਤੇ ਊਰਜਾ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇ ਰਿਹਾ ਹੈ। ਇਸ ਮੌਕੇ ਭਾਜਪਾ ਦੇ ਸੂਬਾ ਸਕੱਤਰ ਮਦਨ ਚੌਹਾਨ, ਨਗਰ ਨਿਗਮ ਦੀ ਮੇਅਰ ਸੁਮਨ ਬਾਹਮਣੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਮੇਸ਼ ਚੰਦ ਠਸਕਾ,..ਸਾਬਕਾ ਚੇਅਰਪਰਸਨ ਰੋਜ਼ੀ ਮਲਿਕ ਆਨੰਦ, ਸਾਬਕਾ ਚੇਅਰਮੈਨ ਰਾਮ ਨਿਵਾਸ ਗਰਗ, ਚੇਅਰਮੈਨ ਬਲਵਿੰਦਰ ਸਿੰਘ ਮੁਜ਼ਾਫਤ, ਚੇਅਰਮੈਨ ਵਿਪੁਲ ਗਰਗ, ਚੇਅਰਮੈਨ ਕੈਲਾਸ਼ ਚੰਦ ਸ਼ਰਮਾ, ਸੀਨੀਅਰ ਭਾਜਪਾ ਆਗੂ ਸੰਜੀਵ ਗਰਗ, ਸੁਰੇਂਦਰ ਸਿੰਗਲਾ, ਅਸ਼ੋਕ ਮਹਿਦੀਰੱਤਾ, ਡਾ. ਸਤਪਾਲ ਬਾਹਮਣੀ, ਸੁਰੇਂਦਰ ਬਨਕਟ ਸਮੇਤ ਸਥਾਨਕ ਜਨ ਪ੍ਰਤੀਨਿਧੀ, ਪਾਰਟੀ ਅਧਿਕਾਰੀ, ਵਰਕਰ ਅਤੇ ਇਲਾਕੇ ਦੇ ਪ੍ਰਮੁੱਖ ਲੋਕ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗ੍ਰੰਥੀ ਸਿੰਘਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਬਣੇਗੀ 11 ਮੈਂਬਰੀ ਕਮੇਟੀ-ਜਥੇਦਾਰ ਝੀਂਡਾ ਧਮਤਾਨ ਸਾਹਿਬ ਵਿਖੇ ਗ੍ਰੰਥੀ ਤੇ... ਅਗਲੀ ਖ਼ਬਰ ਨਗਰ ਨਿਗਮ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਨਗਰ ਨਿਗਮ ਦੇ ਗੇਟ ’ਤੇ ਸਰਕਾਰ ਦਾ ਪੁਤਲਾ ਸਾੜਿਆ- ਹੜਤਾਲ 27ਵੇਂ ਦਿਨ ਵੀ...
Ad Position 24