ਗੁਰੂ ਨਾਨਕ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਕਰਾਟੇ ਚੈਂਪੀਅਨਸ਼ਿੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ
ਸਿਰਸਾ, 2 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿੱਚ ਗੁਰੂ ਨਾਨਕ ਪਬਲਿਕ ਸਕੂਲ ਸਿਰਸਾ ਦੇ ਖਿਡਾਰੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 6 ਤਗਮੇ ਹਾਸਲ ਕੀਤੇ ਹਨ। ਇਹ ਜਾਣਕਾਰੀ ਦਿੰਦੇ ਹੋਏ ਗੁਰੂ ਨਾਨਕ ਪਬਲਿਕ ਸਕੂਲ ਦੇ ਚੇਅਰਮੈਨ ਸੁਰਿੰਦਰ ਸਿੰਘ ਵੈਦਵਾਲਾ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਸੁਖਦੀਪ ਸਿੰਘ ਨੇ ਸੋਨੇ ਦਾ ਤਗਮਾ ਜਿੱਤਿਆ ਹੈ।
ਸਿਰਸਾ, 2 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿੱਚ ਗੁਰੂ ਨਾਨਕ ਪਬਲਿਕ ਸਕੂਲ ਸਿਰਸਾ ਦੇ ਖਿਡਾਰੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 6 ਤਗਮੇ ਹਾਸਲ ਕੀਤੇ ਹਨ। ਇਹ ਜਾਣਕਾਰੀ ਦਿੰਦੇ ਹੋਏ ਗੁਰੂ ਨਾਨਕ ਪਬਲਿਕ ਸਕੂਲ ਦੇ ਚੇਅਰਮੈਨ ਸੁਰਿੰਦਰ ਸਿੰਘ ਵੈਦਵਾਲਾ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਸੁਖਦੀਪ ਸਿੰਘ ਨੇ ਸੋਨੇ ਦਾ ਤਗਮਾ ਜਿੱਤਿਆ ਹੈ। ਇਸ ਤਰ੍ਹਾਂ ਹੀ ਆਦਿਲ, ਕਾਰਤਿਕ ਤੇ ਨੈਤਿਕ ਨੇ ਚਾਂਦੀ ਦੀ ਤਗਮੇ ਜਿੱਤੇ ਹਨ ਤੇ ਗੁਰਵੰਸ਼ ਅਤੇ ਆਦਿਤਿਆ ਨੇ ਕਾਂਸੀ ਦੇ ਤਗਮੇ ਜਿੱਤੇ ਹਨ। ਉਹਨਾਂ ਸਾਰੇ ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਉਹਨਾਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।