02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬੀ. ਕੇ. ਯੂ. ਸ਼ਹੀਦ ਭਗਤ ਸਿੰਘ ਕਿਸਾਨ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ’ਤੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਯਮੁਨਾਨਗਰ, 2 ਸਤੰਬਰ (ਗੁਰਦਿਆਲ ਸਿੰਘ ਨਿਮਰ)- ਹਰਿਆਣਾ ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਦੇ ਸੱਦੇ ਤੋਂ ਬਾਅਦ ਬੀ. ਕੇ.

Ad Position 21
repet_subhas-goyals [Copy P29]
ਕਿਸਾਨ ਯੂਨੀਅਨ ਦੇ ਮੈਂਬਰ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਂਅ ’ਤੇ ਮੰਗ ਪੱਤਰ ਸੌਂਪਦੇ ਹੋਏ। ਤਸਵੀਰ : ਨਿਮਰ 03-09-2026
ਯਮੁਨਾਨਗਰ, 2 ਸਤੰਬਰ (ਗੁਰਦਿਆਲ ਸਿੰਘ ਨਿਮਰ)- ਹਰਿਆਣਾ ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਦੇ ਸੱਦੇ ਤੋਂ ਬਾਅਦ ਬੀ. ਕੇ. ਯੂ. ਸ਼ਹੀਦ ਭਗਤ ਸਿੰਘ ਕਿਸਾਨ ਯੂਨੀਅਨ ਯਮੁਨਾਨਗਰ ਨੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਸੌਂਪਿਆ। ਜੇਕਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ 10 ਸਤੰਬਰ ਨੂੰ ਪੇਹਵਾ ਅਨਾਜ ਮੰਡੀ ਵਿਖੇ ਹੋਣ ਵਾਲੀ ਕਿਸਾਨ ਪੰਚਾਇਤ ਵਿਚ ਇਕ ਸਖ਼ਤ ਫੈਸਲਾ ਲਿਆ ਜਾਵੇਗਾ। ਹਰਿਆਣਾ ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਦੇ ਸੱਦੇ ਤੋਂ ਬਾਅਦ, ਅੱਜ ਸੂਬੇ ਭਰ ਵਿਚ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਲਟਕਦੀਆਂ ਅਤੇ ਭਖਦੀਆਂ ਮੰਗਾਂ ਨੂੰ ਲੈ ਕੇ ਇਕ ਜ਼ੋਰਦਾਰ ਆਵਾਜ਼ ਉਠਾਈ ਗਈ। ਮੋਰਚੇ ਦੇ ਪ੍ਰਤੀਨਿਧੀਆਂ ਨੇ ਸੂਬੇ ਦੇ ਮੁੱਖ ਮੰਤਰੀ ਨੂੰ ਸੰਬੋਧਨ ਇਕ ਮੰਗ ਪੱਤਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਸੌਂਪਿਆ। ਇਸ ਮੰਗ ਪੱਤਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਲੰਬੇ ਸਮੇਂ ਤੋਂ ਅਣਗੌਲੀਆਂ ਸਮੱਸਿਆਵਾਂ ਵੱਲ ਸਰਕਾਰ ਦਾ ਧਿਆਨ ਖਿੱਚਿਆ। ਮੰਗ ਪੱਤਰ ਸੌਂਪਣ ਤੋਂ ਬਾਅਦ ਮੋਰਚੇ ਦੇ ਮੁੱਖ ਆਗੂਆਂ ਨੇ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਹਰਿਆਣਾ ਸਰਕਾਰ ਮੰਗ ਪੱਤਰ ਵਿਚ ਸ਼ਾਮਿਲ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੀ ਤੇ ਜਲਦੀ ਹੀ ਕੋਈ ਸਕਾਰਾਤਮਕ ਕਦਮ ਨਹੀਂ ਚੁੱਕਦੀ ਤਾਂ ਅੰਦੋਲਨ ਤੇਜ਼ ਕੀਤਾ ਜਾਵੇਗਾ। ਇਸ ਸੰਬੰਧ ਵਿਚ ਮੋਰਚੇ ਨੇ ਆਪਣੀ ਆਉਣ ਵਾਲੀ ਰਣਨੀਤੀ ਦਾ ਐਲਾਨ ਕਰਦੇ ਹੋਏ ਕਿਹਾ ਕਿ 10 ਸਤੰਬਰ ਨੂੰ ਪੇਹਵਾ ਅਨਾਜ ਮੰਡੀ ਵਿਖੇ ਇਕ ਵਿਸ਼ਾਲ ‘ਕਿਸਾਨ ਪੰਚਾਇਤ’ ਕੀਤੀ ਜਾਵੇਗੀ। ਜੇਕਰ ਸਰਕਾਰ ਉਦੋਂ ਤੱਕ ਮੋਰਚੇ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਹੈ ਤਾਂ ਮੋਰਚਾ 10 ਸਤੰਬਰ ਨੂੰ ਇਸ ਕਿਸਾਨ ਪੰਚਾਇਤ ਵਿਖੇ ਸਰਕਾਰ ਵਿਰੁੱਧ ਇਕ ਵੱਡਾ ਤੇ ਸਖ਼ਤ ਫੈਸਲਾ ਲਵੇਗਾ, ਜਿਸ ਲਈ ਸਰਕਾਰ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ। ਇਸੇ ਦੌਰਾਨ ਕਿਸਾਨ ਆਗੂਆਂ ਨੇ ਸੂਬੇ ਦੇ ਸਾਰੇ ਕਿਸਾਨਾਂ, ਖੇਤ ਮਜ਼ਦੂਰਾਂ ਤੇ ਜਨਤਕ ਸੰਗਠਨਾਂ ਨੂੰ 10 ਸਤੰਬਰ ਨੂੰ ਪੇਹਵਾ ਅਨਾਜ ਮੰਡੀ ਵਿਚ ਵੱਡੀ ਗਿਣਤੀ ’ਚ ਹੋਣ ਵਾਲੀ ਇਸ ਇਤਿਹਾਸਕ ਪੰਚਾਇਤ ਵਿਚ ਸ਼ਾਮਿਲ ਹੋ ਕੇ ਅੰਦੋਲਨ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਵਿਕਰਮ ਰਾਣਾ, ਮਤਲੂਬ ਗੁੱਜਰ, ਬਲਜੀਤ ਸਿੰਘ, ਇਕਬਾਲ ਸਿੰਘ, ਮਨਿੰਦਰ ਸਿੰਘ, ਰਵਿੰਦਰ ਸਿੰਘ, ਸਲੀਮ ਪੋਲਾ, ਜਸਪ੍ਰੀਤ ਸਿੰਘ ਬਲੋਲੀ ਤੇ ਕੁਲਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰਮਚਾਰੀਆਂ ਨੇ ਸਰਕਾਰ ਦੇ ਹੁਕਮਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ ਅਗਲੀ ਖ਼ਬਰ 274.35 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
Ad Position 24