02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕਰਮਚਾਰੀਆਂ ਨੇ ਸਰਕਾਰ ਦੇ ਹੁਕਮਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ

ਨਰਾਇਣਗੜ੍ਹ, 2 ਸਤੰਬਰ (ਪੀ ਸਿੰਘ)- ਹੜਤਾਲ ਦੇ 28ਵੇਂ ਦਿਨ ਸਰਕਾਰ ਨੇ ਫਾਇਰਬ੍ਰਿਗੇਡ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂਆਂ ਨੂੰ ਨੌਕਰੀ ਤੋਂ ਮੁਅੱਤਲ ਜਾਂ ਕੱਢੇ ਜਾਣ ਸੰਬੰਧੀ ਕੀਤੀ ਗਈ ਕਾਰਵਾਈ ਦੇ ਵਿਰੁੱਧ ਨਾਰਾਇਣਗੜ੍ਹ ਵਿਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੀਟੂ ਦੇ ਸੂਬਾ ਸਕੱਤਰ ਸਤੀਸ਼ ਸੇਠੀ ਨੇ ਇਨ੍ਹਾਂ ਪਰੇਸ਼ਾਨੀ ਕਾਰਵਾਈਆਂ ਨੂੰ ਲੋਕਤੰਤਰ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਹੜਤਾਲ ਕਰਨ ਦਾ ਸੰਵਿਧਾਨਕ ਅਧਿਕਾਰ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਨਰਾਇਣਗੜ੍ਹ, 2 ਸਤੰਬਰ (ਪੀ ਸਿੰਘ)- ਹੜਤਾਲ ਦੇ 28ਵੇਂ ਦਿਨ ਸਰਕਾਰ ਨੇ ਫਾਇਰਬ੍ਰਿਗੇਡ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂਆਂ ਨੂੰ ਨੌਕਰੀ ਤੋਂ ਮੁਅੱਤਲ ਜਾਂ ਕੱਢੇ ਜਾਣ ਸੰਬੰਧੀ ਕੀਤੀ ਗਈ ਕਾਰਵਾਈ ਦੇ ਵਿਰੁੱਧ ਨਾਰਾਇਣਗੜ੍ਹ ਵਿਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੀਟੂ ਦੇ ਸੂਬਾ ਸਕੱਤਰ ਸਤੀਸ਼ ਸੇਠੀ ਨੇ ਇਨ੍ਹਾਂ ਪਰੇਸ਼ਾਨੀ ਕਾਰਵਾਈਆਂ ਨੂੰ ਲੋਕਤੰਤਰ ਵਿਰੋਧੀ ਕਰਾਰ ਦਿੱਤਾ ਤੇ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਹੜਤਾਲ ਕਰਨ ਦਾ ਸੰਵਿਧਾਨਕ ਅਧਿਕਾਰ ਹੈ। ਇਸ ਲਈ ਇਹ ਬਰਖਾਸਤਗੀਆਂ ਭਾਜਪਾ ਸਰਕਾਰ ਦੇ ਕਫ਼ਨ ਵਿਚ ਆਖਰੀ ਕਿੱਲ ਸਾਬਤ ਹੋਣਗੀਆਂ। ਨਾਰਾਇਣਗੜ੍ਹ ਵਿਚ ਸੁਦੇਸ਼ ਕੁਮਾਰ ਪ੍ਰਧਾਨ ਦੀ ਅਗਵਾਈ ਵਿਚ ਹੜਤਾਲੀ ਕਰਮਚਾਰੀਆਂ ਨੇ ਕਮਿਊਨਿਟੀ ਹਾਲ ਵਿਚ ਸਥਿਤ ਫਾਇਰ ਬ੍ਰਿਗੇਡ ਦਫਤਰ ਵਿਚ ਸਰਕਾਰ ਦੇ ਹੁਕਮਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ। ਯੂਨੀਅਨ ਸਕੱਤਰ ਗਗਨਦੀਪ ਸਿੰਘ ਨੇ ਕਿਹਾ ਕਿ ਸੂਬੇ ਭਰ ਦੇ ਫਾਇਰ ਕਰਮਚਾਰੀ ਅੱਜ 3 ਸਤੰਬਰ ਨੂੰ ਮਾਲ ਤੇ ਆਫ਼ਤ ਪ੍ਰਬੰਧਨ ਮੰਤਰੀ ਵਿਪੁਲ ਗੋਇਲ ਦੇ ਫਰੀਦਾਬਾਦ ਨਿਵਾਸ ਸਥਾਨ ‘ਤੇ ਜਬਰ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਅੰਦੋਲਨ ਹੋਰ ਜ਼ਿਆਦਾ ਤੇਜ਼ ਹੋਵੇਗਾ। ਫਾਇਰ ਯੂਨੀਅਨ ਦੇ ਖਜ਼ਾਨਚੀ ਗੌਰਵ ਕੁਮਾਰ ਨੇ ਕਿਹਾ ਕਿ ਸਰਕਾਰ ਨੇ ਇਕ ਹੋਰ ਹੁਕਮ ਵੀ ਜਾਰੀ ਕੀਤਾ ਹੈ ਜਿਸ ਵਿਚ ਹੜਤਾਲੀ ਕਰਮਚਾਰੀਆਂ ਨੂੰ ਤੁਰੰਤ ਡਿਊਟੀ ‘ਤੇ ਜਾਣ ਦੀ ਧਮਕੀ ਦਿੱਤੀ ਗਈ ਹੈ ਹਾਲਾਂਕਿ ਕਰਮਚਾਰੀਆਂ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਰੇ ਅਸਥਾਈ ਕਰਮਚਾਰੀਆਂ ਨੂੰ ਸਥਾਈ ਨਹੀਂ ਕੀਤਾ ਜਾਂਦਾ। ਇਸ ਵਿਰੋਧ ਪ੍ਰਦਰਸ਼ਨ ਨੂੰ ਮਿਊਂਸੀਪਲ ਕਰਮਚਾਰੀ ਯੂਨੀਅਨ ਯੂਨਿਟ ਦੇ ਮੁਖੀ ਸਾਗਰ, ਸਕੱਤਰ ਵਿਜੇ ਕੁਮਾਰ, ਕੈਸ਼ੀਅਰ ਧਰਮਵੀਰ, ਸੀ. ਆਈ. ਟੀ . ਯੂ. ਆਗੂ ਸਤਪਾਲ ਚੌਹਾਨ, ਟੇਕ ਚੰਦ ਤੇ ਰੋਡਵੇਜ਼ ਕਰਮਚਾਰੀ ਆਗੂ ਮਹੀਪਾਲ ਆਦਿ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ-ਅੰਤਰਰਾਸ਼ਟਰੀ ਅਗਲੀ ਖ਼ਬਰ ਬੀ. ਕੇ. ਯੂ. ਸ਼ਹੀਦ ਭਗਤ ਸਿੰਘ ਕਿਸਾਨ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ’ਤੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ
Ad Position 24