260 ਗ੍ਰਾਮ ਹੈਰੋਇਨ ਜ਼ਬਤ ਕਰਨ ਦੇ ਮਾਮਲੇ ਵਿਚ ਮੁੱਖ ਤਸਕਰ ਗ੍ਰਿਫ਼ਤਾਰ
ਯਮੁਨਾਨਗਰ, 3 ਸਤੰਬਰ (ਗੁਰਦਿਆਲ ਸਿੰਘ ਨਿਮਰ)- ਨਾਰਕੋਟਿਕਸ ਵਿਰੋਧੀ ਸੈੱਲ ਦੀ ਟੀਮ ਨੇ 31 ਮਈ ਨੂੰ ਜ਼ਬਤ ਕੀਤੀ ਗਈ 260 ਗ੍ਰਾਮ ਹੈਰੋਇਨ ਦੇ ਮਾਮਲੇ ਵਿਚ ਮੁੱਖ ਸਪਲਾਇਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਾਰਕੋਟਿਕਸ ਵਿਰੋਧੀ ਸੈੱਲ ਦੇ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਕਾਰਵਾਈ ਕਰਦੇ ਹੋਏ ਪਿੰਡ ਨਾਗਲਾ (ਸਹਾਰਨਪੁਰ) ਦੇ ਰਹਿਣ ਵਾਲੇ ਯੂਨਸ ਪੁੱਤਰ ਇਮਰਾਨ ਨੂੰ 31 ਮਈ ਨੂੰ ਘੋੜੋ ਪਿਪਲੀ ਤੋਂ 260 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ।
ਯਮੁਨਾਨਗਰ, 3 ਸਤੰਬਰ (ਗੁਰਦਿਆਲ ਸਿੰਘ ਨਿਮਰ)- ਨਾਰਕੋਟਿਕਸ ਵਿਰੋਧੀ ਸੈੱਲ ਦੀ ਟੀਮ ਨੇ 31 ਮਈ ਨੂੰ ਜ਼ਬਤ ਕੀਤੀ ਗਈ 260 ਗ੍ਰਾਮ ਹੈਰੋਇਨ ਦੇ ਮਾਮਲੇ ਵਿਚ ਮੁੱਖ ਸਪਲਾਇਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਾਰਕੋਟਿਕਸ ਵਿਰੋਧੀ ਸੈੱਲ ਦੇ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਕਾਰਵਾਈ ਕਰਦੇ ਹੋਏ ਪਿੰਡ ਨਾਗਲਾ (ਸਹਾਰਨਪੁਰ) ਦੇ ਰਹਿਣ ਵਾਲੇ ਯੂਨਸ ਪੁੱਤਰ ਇਮਰਾਨ ਨੂੰ 31 ਮਈ ਨੂੰ ਘੋੜੋ ਪਿਪਲੀ ਤੋਂ 260 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਪੁੱਛਗਿੱਛ ਕਰਨ ‘ਤੇ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸ ਨੇ ਇਹ ਸਮੈਕ ਮੁਹੰਮਦ ਜਾਵੇਦ ਪੁੱਤਰ ਯਾਨੀਸ ਜੋ ਕਿ ਦੇ ਪਿੰਡ ਟਿਗਰਾ ਰਾਮਗੜ੍ਹ (ਸਹਾਰਨਪੁਰ) ਦੇ ਰਹਿਣ ਵਾਲਾ ਹੈ, ਤੋਂ ਪ੍ਰਾਪਤ ਕੀਤਾ ਸੀ। ਟੀਮ ਨੇ ਤੁਰੰਤ ਕਾਰਵਾਈ ਕੀਤੀ ਅਤੇ ਮੁਹੰਮਦ ਜਾਵੇਦ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਲਿਆ ਗਿਆ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।