04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਨਾਗਰਿਕਾਂ ਨੂੰ ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ - ਐਸ.ਪੀ. ਅਜੀਤ ਸਿੰਘ ਸ਼ੇਖਾਵਤ

ਨਰਾਇਣਗੜ੍ਹ, 3 ਸਤੰਬਰ (ਪੀ ਸਿੰਘ)- ਅੰਬਾਲਾ ਦੇ ਪੁਲਿਸ ਸੁਪਰਡੈਂਟ ਅਜੀਤ ਸਿੰਘ ਸ਼ੇਖਾਵਤ ਨੇ ਅੱਜ ਮਿੰਨੀ ਸਕੱਤਰੇਤ ਨਰਾਇਣਗੜ੍ਹ ਦੇ ਕਾਨਫਰੰਸ ਹਾਲ ਵਿਚ ਸ਼ਾਂਤੀ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਇਲਾਕੇ ਵਿਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਪੁਲਿਸ ਨਾਲ ਸਹਿਯੋਗ ਦੀ ਅਪੀਲ ਕੀਤੀ। ਇਸ ਦੌਰਾਨ ਮੀਟਿੰਗ ’ਚ ਇਲਾਕੇ ਵਿਚ ਕਾਨੂੰਨ ਵਿਵਸਥਾ, ਨਸ਼ਿਆਂ ਦੀ ਰੋਕਥਾਮ, ਆਵਾਜਾਈ ਪ੍ਰਬੰਧਨ, ਚੋਰੀਆਂ ਨੂੰ ਰੋਕਣ ਅਤੇ ਸਕੂਲਾਂ ਅਤੇ ਕਾਲਜਾਂ ਦੇ ਆਲੇ ਦੁਆਲੇ ਸੁਰੱਖਿਆ ਪ੍ਰਬੰਧਾਂ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

Ad Position 21
repet_subhas-goyals [Copy P29]
ਨਾਰਾਇਣਗੜ੍ਹ ਵਿਚ ਸ਼ਾਂਤੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪੁਲਿਸ ਸੁਪਰਡੈਂਟ ਅਜੀਤ ਸਿੰਘ ਸ਼ੇਖਾਵਤ। ਤਸਵੀਰ- ਪੀ ਸਿੰਘ 04-09-2026
ਨਰਾਇਣਗੜ੍ਹ, 3 ਸਤੰਬਰ (ਪੀ ਸਿੰਘ)- ਅੰਬਾਲਾ ਦੇ ਪੁਲਿਸ ਸੁਪਰਡੈਂਟ ਅਜੀਤ ਸਿੰਘ ਸ਼ੇਖਾਵਤ ਨੇ ਅੱਜ ਮਿੰਨੀ ਸਕੱਤਰੇਤ ਨਰਾਇਣਗੜ੍ਹ ਦੇ ਕਾਨਫਰੰਸ ਹਾਲ ਵਿਚ ਸ਼ਾਂਤੀ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਇਲਾਕੇ ਵਿਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਪੁਲਿਸ ਨਾਲ ਸਹਿਯੋਗ ਦੀ ਅਪੀਲ ਕੀਤੀ। ਇਸ ਦੌਰਾਨ ਮੀਟਿੰਗ ’ਚ ਇਲਾਕੇ ਵਿਚ ਕਾਨੂੰਨ ਵਿਵਸਥਾ, ਨਸ਼ਿਆਂ ਦੀ ਰੋਕਥਾਮ, ਆਵਾਜਾਈ ਪ੍ਰਬੰਧਨ, ਚੋਰੀਆਂ ਨੂੰ ਰੋਕਣ ਅਤੇ ਸਕੂਲਾਂ ਅਤੇ ਕਾਲਜਾਂ ਦੇ ਆਲੇ ਦੁਆਲੇ ਸੁਰੱਖਿਆ ਪ੍ਰਬੰਧਾਂ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਪੁਲਿਸ ਸੁਪਰਡੈਂਟ ਅਜੀਤ ਸਿੰਘ ਸ਼ੇਖਾਵਤ ਨੇ ਕਿਹਾ ਕਿ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਿਸ ਦੇ ਨਾਲ-ਨਾਲ ਹਰੇਕ ਨਾਗਰਿਕ ਦੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲਗਾਤਾਰ ਯਤਨ ਕਰ ਰਿਹਾ ਹੈ। ਉਨ੍ਹਾਂ ਸ਼ਾਂਤੀ ਕਮੇਟੀ ਦੇ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਹੋਣ ਵਾਲੀ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਪੁਲਿਸ ਨੂੰ ਰਿਪੋਰਟ ਕਰਨ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਨੇ ਨਸ਼ਿਆਂ ਦੀ ਰੋਕਥਾਮ ‘ਤੇ ਖਾਸ ਤੌਰ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜੇਕਰ ਕਿਸੇ ਵੀ ਪਿੰਡ, ਕਸਬੇ ਜਾਂ ਸ਼ਹਿਰ ਵਿਚ ਕੋਈ ਵੀ ਚਿੱਟਾ, ਹੈਰੋਇਨ, ਸਮੈਕ ਜਾਂ ਨਸ਼ੀਲੇ ਟੀਕੇ ਵੇਚ ਰਿਹਾ ਹੈ ਜਾਂ ਨੌਜਵਾਨਾਂ ਨੂੰ ਨਸ਼ੇ ਦੀ ਲਤ ਵੱਲ ਧੱਕ ਰਿਹਾ ਹੈ ਤਾਂ ਉਨ੍ਹਾਂ ਨੂੰ ਤੁਰੰਤ ਪੁਲਿਸ ਨੂੰ ਇਸ ਦੀ ਰਿਪੋਰਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਜਨਤਕ ਸਹਿਯੋਗ ਬਹੁਤ ਜ਼ਰੂਰੀ ਹੈ ਤੇ ਸਮੂਹਿਕ ਯਤਨਾਂ ਰਾਹੀਂ ਹੀ ਨੌਜਵਾਨਾਂ ਨੂੰ ਨਸ਼ੇ ਦੇ ਚੁੰਗਲ ਤੋਂ ਬਚਾਇਆ ਜਾ ਸਕਦਾ ਹੈ। ਪੁਲਿਸ ਸੁਪਰਡੈਂਟ ਨੇ ਕਿਹਾ ਕਿ ਪੁਲਿਸ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਤੇ ਕਿਸੇ ਵੀ ਅਸਾਧਾਰਨ ਤਬਦੀਲੀ ਨੂੰ ਗੰਭੀਰਤਾ ਨਾਲ ਲੈਣ। ਮੀਟਿੰਗ ’ਚ ਸ਼ਾਂਤੀ ਕਮੇਟੀ ਦੇ ਮੈਂਬਰਾਂ ਨੇ ਪੁਲਿਸ ਸੁਪਰਡੈਂਟ ਨੂੰ ਕਈ ਸਮੱਸਿਆਵਾਂ ਤੇ ਸੁਝਾਅ ਪੇਸ਼ ਕੀਤੇ। ਉਨ੍ਹਾਂ ਨੇ ਨਸ਼ਿਆਂ ਨੂੰ ਰੋਕਣ, ਟ੍ਰੈਫ਼ਿਕ ਪ੍ਰਬੰਧਨ ਵਿਚ ਸੁਧਾਰ ਕਰਨ, ਕਿਰਾਏਦਾਰਾਂ ਦੀ ਪੁਲਿਸ ਤਸਦੀਕ ਯਕੀਨੀ ਬਣਾਉਣ, ਸਕੂਲ ਅਤੇ ਕਾਲਜ ਦੀਆਂ ਛੁੱਟੀਆਂ ਦੌਰਾਨ ਹੰਗਾਮਾ ਕਰਨ ਵਾਲੇ ਤੇ ਘੁੰਮਦੇ ਨੌਜਵਾਨਾਂ ‘ਤੇ ਕਾਰਵਾਈ ਕਰਨ, ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਤੇ ਸੁਚਾਰੂ ਟ੍ਰੈਫ਼ਿਕ ਪ੍ਰਣਾਲੀ ਬਣਾਈ ਰੱਖਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਮੀਟਿੰਗ ਵਿਚ ਸ਼ਹਿਜ਼ਾਦਪੁਰ ਬੱਸ ਅੱਡੇ ਦੇ ਆਲੇ-ਦੁਆਲੇ ਟ੍ਰੈਫ਼ਿਕ ਜਾਮ ਦੀ ਸਮੱਸਿਆ ਨੂੰ ਵੀ ਉਜਾਗਰ ਕੀਤਾ ਗਿਆ। ਸ਼ਾਂਤੀ ਕਮੇਟੀ ਦੇ ਮੈਂਬਰਾਂ ਨੇ ਸਰਕਾਰ ਨੂੰ ਬੱਸ ਅੱਡੇ ਖੇਤਰ ਵਿਚ ਟ੍ਰੈਫ਼ਿਕ ਨੂੰ ਸੁਚਾਰੂ ਬਣਾਉਣ ਅਤੇ ਜਨਤਾ ਨੂੰ ਟ੍ਰੈਫ਼ਿਕ ਜਾਮ ਤੋਂ ਰਾਹਤ ਦੇਣ ਲਈ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕੀਤੀ। ਪੁਲਿਸ ਸੁਪਰਡੈਂਟ ਨੇ ਸ਼ਾਂਤੀ ਕਮੇਟੀ ਦੇ ਮੈਂਬਰਾਂ ਵਲੋਂ ਦਿੱਤੇ ਗਏ ਸੁਝਾਵਾਂ ਨੂੰ ਗੰਭੀਰਤਾ ਨਾਲ ਲਿਆ ਤੇ ਸੰਬੰਧਿਤ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜਨਤਾ ਵਿਚਕਾਰ ਬਿਹਤਰ ਤਾਲਮੇਲ ਨਾਲ ਅਪਰਾਧ ਨੂੰ ਰੋਕਿਆ ਜਾ ਸਕਦਾ ਹੈ ਅਤੇ ਇਲਾਕੇ ਵਿਚ ਸ਼ਾਂਤੀਪੂਰਨ ਤੇ ਸੁਰੱਖਿਅਤ ਵਾਤਾਵਰਨ ਯਕੀਨੀ ਬਣਾਇਆ ਜਾ ਸਕਦਾ ਹੈ। ਮੀਟਿੰਗ ਵਿਚ ਡੀ. ਐਸ. ਪੀ. ਸੂਰਜ ਚਾਵਲਾ, ਨਾਰਾਇਣਗੜ੍ਹ ਪੁਲਿਸ ਸਟੇਸ਼ਨ ਐਸ. ਐਚ. ਓ. ਲਲਿਤ ਕੁਮਾਰ, ਸਹਿਜਾਦਪੁਰ ਪੁਲਿਸ ਸਟੇਸ਼ਨ ਐਸ. ਐਚ. ਓ. ਓਮਚੰਦ, ਸੰਜੀਵ ਕੁਮਾਰ ਸਮੇਤ ਇਲਾਕੇ ਦੇ ਪਤਵੰਤੇ ਅਤੇ ਸ਼ਾਂਤੀ ਕਮੇਟੀ ਦੇ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 20 ਸਾਲ ਤੋਂ ਪੁਰਾਣੀ ਸ਼ਾਮਲਾਤ ਜ਼ਮੀਨ ਦੇ ਕਬਜ਼ੇ ’ਤੇ ਮਾਲਕੀ ਹੱਕ ਦਿੱਤੇ ਜਾਣਗੇ-ਬੀ. ਡੀ. ਪੀ. ਓ. ਜੋਗੇਸ਼ ਕੁਮਾਰ ਅਗਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਨੇ ਐੱਨ. ਐੱਸ. ਐੱਸ. ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
Ad Position 24