22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਟੋਹਾਣਾ ਦੀ ਦਮਕੌਰਾ ਰੋਡ ਪੰਜਾਬੀ ਧਰਮਸ਼ਾਲਾ ਨਜ਼ਦੀਕ ਨਹਿਰ ’ਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ

ਟੋਹਾਣਾ, 4 ਸਤੰਬਰ (ਮਨਜੀਤ ਸਿੰਘ)- ਟੋਹਾਣਾ ਦੀ ਦਮਕੌਰਾ ਰੋਡ ਵੱਲ ਜਾਂਦੀ ਨਹਿਰ ਵਿੱਚੋਂ ਇੱਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਦਾ ਦੁਖਦਾਈ ਸਮਾਚਾਰ ਹੈ। ਨਵਜੰਮੇ ਬੱਚੇ ਦਾ ਮ੍ਰਿਤਕ ਸਰੀਰ ਨਹਿਰ ਵਿੱਚ ਤੈਰਦਾ ਹੋਇਆ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ।

Ad Position 21
No active advertisement
ਅਜੀਤ ਡੈਸਕ 05-09-2026
ਟੋਹਾਣਾ, 4 ਸਤੰਬਰ (ਮਨਜੀਤ ਸਿੰਘ)- ਟੋਹਾਣਾ ਦੀ ਦਮਕੌਰਾ ਰੋਡ ਵੱਲ ਜਾਂਦੀ ਨਹਿਰ ਵਿੱਚੋਂ ਇੱਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਦਾ ਦੁਖਦਾਈ ਸਮਾਚਾਰ ਹੈ। ਨਵਜੰਮੇ ਬੱਚੇ ਦਾ ਮ੍ਰਿਤਕ ਸਰੀਰ ਨਹਿਰ ਵਿੱਚ ਤੈਰਦਾ ਹੋਇਆ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਟੋਹਾਣਾ ਦੇ ਦਮਕੌਰਾ ਰੋਡ ਪੰਜਾਬੀ ਧਰਮਸ਼ਾਲਾ ਦੇ ਨੇੜੇ ਨਹਿਰ ਵਿੱਚ ਕੁਝ ਬੱਚੇ ਨਹਿਰ ਦੇ ਕਿਨਾਰੇ ਨਹਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੀ ਨਜ਼ਰ ਨਹਿਰ ਵਿੱਚ ਤੈਰ ਰਹੇ ਛੋਟੇ ਬੱਚੇ ਦੇ ਸਰੀਰ ’ਤੇ ਪਈ। ਇਸ ਬਾਰੇ ਉਨ੍ਹਾਂ ਨੇ ਨੇੜਲੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦਿਆਂ ਹੀ ਡਾਇਲ-112 ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ। ਡਾਇਲ-112 ਟੀਮ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਹਿਰ ਵਿੱਚ ਇੱਕ ਛੋਟੇ ਬੱਚੇ ਦੀ ਲਾਸ਼ ਤੈਰ ਰਹੀ ਹੈ। ਸੂਚਨਾ ਮਿਲਣ ’ਤੇ ਉਹ ਤੁਰੰਤ ਮੌਕੇ ’ਤੇ ਪਹੁੰਚੇ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਨਵਜੰਮੇ ਬੱਚੇ ਦਾ ਸਰੀਰ ਨਹਿਰ ਵਿੱਚ ਕਿਵੇਂ ਪਹੁੰਚਿਆ ਅਤੇ ਇਸ ਪਿੱਛੇ ਕੀ ਕਾਰਨ ਹਨ। ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ਬੱਚੇ ਦੀ ਪਛਾਣ ਅਤੇ ਘਟਨਾ ਦੇ ਅਸਲ ਕਾਰਨਾਂ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ। ਘਟਨਾ ਨੇ ਇਲਾਕੇ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕ ਚੇਤਨਾ ਮੰਚ ਵਲੋਂ ਫ਼ਿਲਮ ਅਦਾਕਾਰ ਦੀਪਕ ਕੰਬੋਜ ‘ਉੱਤਮ ਸੇਵਾ ਸਨਮਾਨ’ ਨਾਲ ਸਨਮਾਨਿਤ ਅਗਲੀ ਖ਼ਬਰ ਟੋਹਾਣਾ ’ਚ ਮਹਿਲਾ ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ , ਸਰਕਾਰ ਤੇ ਸਥਾਨਕ ਮੰਤਰੀ ਦਾ ਕੀਤਾ ਪਿੱ...
Ad Position 24