23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ਼ਰਧਾਲੂ 12 ਸਤੰਬਰ ਤੱਕ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ - ਡੀ.ਸੀ.

ਗੂਹਲਾ ਚੀਕਾ (ਕੁਰੂਕਸ਼ੇਤਰ), 4 ਸਤੰਬਰ (ਓ. ਪੀ.

Ad Position 21
No active advertisement
ਅਜੀਤ ਡੈਸਕ 05-09-2026
ਗੂਹਲਾ ਚੀਕਾ (ਕੁਰੂਕਸ਼ੇਤਰ), 4 ਸਤੰਬਰ (ਓ.ਪੀ. ਸੈਣੀ)-ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 22 ਨਵੰਬਰ ਤੋਂ 1 ਦਸੰਬਰ, 2026 ਤੱਕ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਕਰਨ ਦੇ ਚਾਹਵਾਨ ਸ਼ਰਧਾਲੂ ਅਤੇ ਸਮੂਹ ਜ਼ਿਲ੍ਹਾ ਪੱਧਰ ‘ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਕੁਰੂਕਸ਼ੇਤਰ ਕੋਲ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਅਨੁਸਾਰ, ਜ਼ਿਲ੍ਹੇ ਦੇ ਸ਼ਰਧਾਲੂਆਂ ਅਤੇ ਸਮੂਹਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ ਜੋ 22 ਨਵੰਬਰ ਤੋਂ 1 ਦਸੰਬਰ, 2026 ਤੱਕ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ। ਅਜਿਹੇ ਸ਼ਰਧਾਲੂਆਂ ਤੇ ਸਮੂਹਾਂ ਵਲੋਂ ਜਮ੍ਹਾਂ ਕਰਵਾਈਆਂ ਗਈਆਂ ਅਰਜ਼ੀਆਂ ਡਿਪਟੀ ਕਮਿਸ਼ਨਰ ਦਫ਼ਤਰ ਵਲੋਂ ਸਰਕਾਰ ਨੂੰ ਭੇਜੀਆਂ ਜਾਣਗੀਆਂ। ਇਸ ਲਈ ਸੰਬੰਧਿਤ ਸ਼ਰਧਾਲੂ ਤੇ ਸਮੂਹ ਆਪਣੇ ਭਰੇ ਹੋਏ ਅਰਜ਼ੀ ਫਾਰਮ ਲੋੜੀਂਦੇ ਦਸਤਾਵੇਜ਼ਾਂ ਦੇ ਨਾਲ 12 ਸਤੰਬਰ, 2026 ਤੱਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਕੁਰੂਕਸ਼ੇਤਰ ਨੂੰ ਜਮ੍ਹਾਂ ਕਰਵਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਅਗਲੀ ਖ਼ਬਰ ਰਿਗਵੇਦਾ ਇੰਟਰਨੈਸ਼ਨਲ ਸਕੂਲ ਟੋਹਾਣਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਹਾਂਉਤਸਵ
Ad Position 24