06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਿਰਸਾ ਪੁਲਿਸ ਵੱਲੋਂ ਅੱਠ ਜੂਏਬਾਜ਼ ਗ੍ਰਿਫ਼ਤਾਰ

ਸਿਰਸਾ, 5 ਸਤੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਪੁਲਿਸ ਦੀ ਜੂਏ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਸੀ. ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸਿਰਸਾ, 5 ਸਤੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਪੁਲਿਸ ਦੀ ਜੂਏ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਸੀ.ਆਈ.ਏ. ਸਟਾਫ ਸਿਰਸਾ ਦੀ ਇੱਕ ਟੀਮ ਨੇ ਸ਼ਿਵ ਚੌਕ ਦੇ ਸਤਿਗੁਰੂ ਮਾਰਕੀਟ ਨੇੜੇ ਜੂਆ ਖੇਡਦੇ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ₹52,980 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਸਿਰਸਾ ਦੇ ਥਾਣਾ ਸਿਟੀ ਵਿੱਚ ਜੂਆ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਰਵਿੰਦ ਪੁੱਤਰ ਜਗਨਨਾਥ, ਸੌਰਭ ਪੁੱਤਰ ਸੋਮਨਾਥ, ਸਾਹਿਲ ਪੁੱਤਰ ਰਾਜਪਾਲ, ਸੌਰਵ ਪੁੱਤਰ ਰਾਜਕੁਮਾਰ, ਕ੍ਰਿਸ਼ਨ ਲਾਲ ਪੁੱਤਰ ਲਕਸ਼ਮਣ, ਵਿਪਿਨ ਪੁੱਤਰ ਵਿਕਰਮ, ਸਮੀਰ ਪੁੱਤਰ ਮਹਿੰਦਰ ਸਿੰਘ ਤੇ ਧੀਰਜ ਪੁੱਤਰ ਰਮੇਸ਼ ਕੁਮਾਰ ਵਾਸੀਆਨ ਸਿਰਸਾ ਵਜੋਂ ਹੋਈ ਹੈ। ਇੰਸਪੈਕਟਰ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ ਸੀਆਈਏ ਸਟਾਫ ਨੂੰ ਗੁਪਤ ਸੂਚਨਾ ਮਿਲਣ ’ਤੇ ਟੀਮ ਮੌਕੇ ’ਤੇ ਪਹੁੰਚੀ ਅਤੇ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਨਿਯਮਾਂ ਅਨੁਸਾਰ ਤਲਾਸ਼ੀ ਲਈ ਗਈ ਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ 52,980 ਰੁਪਏ ਬਰਾਮਦ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਸੀ.ਡੀ.ਐਲ.ਯੂ. ਵਿਖੇ ਅਧਿਆਪਕ ਦਿਵਸ ’ਤੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਤੋਂ ਅਰਜ਼ੀਆਂ ਮੰਗੀਆਂ
Ad Position 24