06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪੰਜਾਬ ’ਚ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਵਾਲੀ ਫ਼ਿਲਮੀ ਅਦਾਕਾਰਾ ਪ੍ਰੀਤੀ ਸਪਰੂ ਦਾ ਸਨਮਾਨ

ਨਵੀਂ ਦਿੱਲੀ, 5 ਸਤੰਬਰ (ਜਗਤਾਰ ਸਿੰਘ)-ਮਸ਼ਹੂਰ ਫ਼ਿਲਮੀ ਅਦਾਕਾਰਾ ਪ੍ਰੀਤੀ ਸਪਰੂ ਦੁਆਰਾ ਪੰਜਾਬ ਵਿਚ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿਚ ਆਪਣਾ ਯੋਗਦਾਨ ਦਿੱਤਾ ਜਾ ਸਕੇ। ਇਸੇ ਮੁਹਿੰਮ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਇੱਕ ਪ੍ਰੋਗਰਾਮ ਦੌਰਾਨ ਪ੍ਰੀਤੀ ਸਪਰੂ ਦਾ ਸਨਮਾਨ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਨਵੀਂ ਦਿੱਲੀ, 5 ਸਤੰਬਰ (ਜਗਤਾਰ ਸਿੰਘ)-ਮਸ਼ਹੂਰ ਫ਼ਿਲਮੀ ਅਦਾਕਾਰਾ ਪ੍ਰੀਤੀ ਸਪਰੂ ਦੁਆਰਾ ਪੰਜਾਬ ਵਿਚ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿਚ ਆਪਣਾ ਯੋਗਦਾਨ ਦਿੱਤਾ ਜਾ ਸਕੇ। ਇਸੇ ਮੁਹਿੰਮ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਇੱਕ ਪ੍ਰੋਗਰਾਮ ਦੌਰਾਨ ਪ੍ਰੀਤੀ ਸਪਰੂ ਦਾ ਸਨਮਾਨ ਕੀਤਾ ਗਿਆ। ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਤੇ ਹੋਰਨਾ ਸ਼ਖ਼ਸੀਅਤਾਂ ਵੱਲੋਂ ਪ੍ਰੀਤੀ ਸਪਰੂ ਦਾ ਸਨਮਾਨ ਕਰਨ ਦੇ ਨਾਲ ਆਸ ਜਤਾਈ ਕਿ ਪੰਜਾਬ ਭਰ ਦੇ ਲੋਕ ਇਸ ਮੁਹਿੰਮ ਨਾਲ ਜੁੜ ਕੇ ਸੂਬੇ ਨੂੰ ਨਸ਼ਾਮੁਕਤ ਬਣਾਉਣ ਵਲ ਕਦਮ ਪੁੱਟਣਗੇ। ਮਲਸੀਆਂ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਨਸ਼ਿਆਂ ਦੀ ਦਲਦਲ ਵਿਚ ਫਸਦਾ ਜਾ ਰਿਹਾ ਹੈ ਅਤੇ ਜਿਹੜੇ ਵੀ ਸਿਆਸਤਦਾਨਾਂ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਵੀ ਖੋਖਲੇ ਹੀ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਪਵਿੱਤਰ ਧਰਤੀ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਇਹ ਪਵਿੱਤਰ ਧਰਤੀ ਨਸ਼ਿਆਂ ਦਾ ਸ਼ਿਕਾਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਦੀ ਬਿਮਾਰੀ ਨੂੰ ਦੂਰ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ ਤੇ ਜਿਹੜੀ ਵੀ ਸੰਸਥਾ ਜਾਂ ਵਿਅਕਤੀ ਨਸ਼ਿਆਂ ਦੀ ਦਲਦਲ ਨੂੰ ਖ਼ਤਮ ਕਰਨ ’ਚ ਯੋਗਦਾਨ ਦੇਵੇਗਾ, ਸਾਡੇ ਦਲ ਵੱਲੋਂ ਉਸ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਸੇ ਦੇ ਮੱਦੇਨਜ਼ਰ ਹੀ ਦਲ ਵੱਲੋਂ ਪ੍ਰੀਤੀ ਸਪਰੂ ਦਾ ਸਨਮਾਨ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਖੜ੍ਹੇ ਟਰੱਕ ’ਚ ਮੋਟਰਸਾਈਕਲ ਵੱਜਣ ਨਾਲ ਤਿੰਨ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਵਕੀਲਾਂ ਦੇ ਚੈਂਬਰ ਇਮਾਰਤ ’ਚ ਲਿਫਟ ਦਾ ਉਦਘਾਟਨ ਕੀਤਾ
Ad Position 24