ਪਿੰਡ ਮੱਲੇਵਾਲਾ ’ਚ ‘ਆਪ’ ਆਗੂ ਸ਼੍ਰੋਮਣੀ ਅਕਾਲੀ ਦਲ (ਬ) ’ਚ ਹੋਏ ਸ਼ਾਮਿਲ
ਮੱਖੂ, 6 ਸਤੰਬਰ (ਕੁਲਵਿੰਦਰ ਸਿੰਘ)- ਜ਼ੀਰਾ ਹਲਕੇ ਲਈ ਇਕ ਵੱਡੇ ਘਟਨਾਕ੍ਰਮ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਐਤਵਾਰ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਇਕ ਸਮੂਹ ਨੇ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਦੀ ਸ਼ਮੂਲੀਅਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ੀਰਾ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਹੇਠ ਹੋਈ।
ਮੱਖੂ, 6 ਸਤੰਬਰ (ਕੁਲਵਿੰਦਰ ਸਿੰਘ)- ਜ਼ੀਰਾ ਹਲਕੇ ਲਈ ਇਕ ਵੱਡੇ ਘਟਨਾਕ੍ਰਮ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਐਤਵਾਰ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਇਕ ਸਮੂਹ ਨੇ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਦੀ ਸ਼ਮੂਲੀਅਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ੀਰਾ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਹੇਠ ਹੋਈ। ਬਲਾਕ ਮੱਖੂ ਦੇ ਪਿੰਡ ਮੱਲੇਵਾਲਾ ’ਚ ਚਾਨਣ ਸਿੰਘ, ਗੁਰਨਾਮ ਸਿੰਘ, ਦਲਜੀਤ ਸਿੰਘ, ਦਯਾ ਸਿੰਘ, ਸੁਖਦੇਵ ਸਿੰਘ, ਸਾਦਕ, ਗੁਰਧਿਆਨ ਸਿੰਘ ਤੇ ਰਣਜੋਤ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਰਸਮੀ ਤੌਰ ’ਤੇ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ ਕੀਤੀ। ਹਰਪ੍ਰੀਤ ਸਿੰਘ ਹੀਰੋ ਨੇ ਸਾਰੇ ਨਵੇਂ ਮੈਂਬਰਾਂ ਦਾ ਦਿਲੋਂ ਸਵਾਗਤ ਕੀਤਾ। ਇਸ ਸ਼ਮੂਲੀਅਤ ਸਮਾਗਮ ਵਿਚ ਸਰਕਲ ਪ੍ਰਧਾਨ ਜਸਵੰਤ ਸਿੰਘ, ਸਰਕਲ ਪ੍ਰਧਾਨ ਮਹਿੰਦਰ ਸਿੰਘ ਲਹਿਰਾ, ਕਾਰਜ ਸਿੰਘ, ਦਰਬਾਰਾ ਸਿੰਘ, ਬਲਜਿੰਦਰ ਸਿੰਘ, ਲਵਜੀਤ ਸਿੰਘ, ਜਸਬੀਰ ਸਿੰਘ, ਕਰਨਬੀਰ ਸਿੰਘ, ਕੁਲਦੀਪ ਸਿੰਘ, ਸੁਖਦੇਵ ਸਿੰਘ, ਸੁਖਚੈਨ ਸਿੰਘ, ਲਖਵਿੰਦਰ ਸਿੰਘ, ਬੋਹੜ ਸਿੰਘ, ਪਿੱਪਲ ਸਿੰਘ, ਨੰਬਰਦਾਰ ਹੀਰਾ ਸਿੰਘ, ਲਿਆਗਤ, ਹਰਮੇਸ਼ ਸਿੰਘ, ਨਿਰਮਲ ਸਿੰਘ, ਅਕਾਸ਼ਦੀਪ ਸਿੰਘ, ਮਲਕੀਤ ਸਿੰਘ, ਬਲਵੰਤ ਸਿੰਘ, ਬਲਕਾਰ ਸਿੰਘ, ਹਰਦੀਪ ਸਿੰਘ, ਨਿਸ਼ਾਨ ਸਿੰਘ, ਖੜਕ ਸਿੰਘ ਤੇ ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਆਗੂ ਹਾਜ਼ਰ ਰਹੇ।