06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਹੈਰੋਇਨ ਤਸਕਰੀ ਮਾਮਲੇ ’ਚ ਮੁੱਖ ਸਪਲਾਇਰ ਕਾਬੂ

ਟੋਹਾਣਾ, 6 ਸਤੰਬਰ (ਮਨਜੀਤ ਸਿੰਘ)- ਥਾਣਾ ਸਦਰ ਟੋਹਾਣਾ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੈਰੋਇਨ ਤਸਕਰੀ ਦੇ ਮਾਮਲੇ ਵਿੱਚ ਮੁੱਖ ਸਪਲਾਇਰ ਸੁਨੀਲ ਉਰਫ਼ ਚੌਟਾਲਾ ਪੁੱਤਰ ਨਿਰਜਨ ਸਿੰਘ ਵਾਸੀ ਜਮਾਲਪੁਰ ਸ਼ੇਖਾਂ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਟੋਹਾਣਾ, 6 ਸਤੰਬਰ (ਮਨਜੀਤ ਸਿੰਘ)- ਥਾਣਾ ਸਦਰ ਟੋਹਾਣਾ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਹੈਰੋਇਨ ਤਸਕਰੀ ਦੇ ਮਾਮਲੇ ਵਿੱਚ ਮੁੱਖ ਸਪਲਾਇਰ ਸੁਨੀਲ ਉਰਫ਼ ਚੌਟਾਲਾ ਪੁੱਤਰ ਨਿਰਜਨ ਸਿੰਘ ਵਾਸੀ ਜਮਾਲਪੁਰ ਸ਼ੇਖਾਂ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਪਹਿਲਾਂ ਵੀ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਜਾ ਚੁੱਕਾ ਹੈ। ਥਾਣਾ ਸਦਰ ਟੋਹਾਣਾ ਦੇ ਮੁਖੀ ਇੰਸਪੈਕਟਰ ਸਾਧੂ ਰਾਮ ਨੇ ਦੱਸਿਆ ਕਿ 23 ਅਗਸਤ 2026 ਨੂੰ ਪੁਲਿਸ ਵੱਲੋਂ ਜਮਾਲਪੁਰ ਸ਼ੇਖਾਂ ਵਿਖੇ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਸਿੰਘ ਉਰਫ਼ ਪਾਲਾ ਪੁੱਤਰ ਰਾਮਦਾਸ ਵਾਸੀ ਜਮਾਲਪੁਰ ਸ਼ੇਖਾਂ ਨੂੰ ਕਾਬੂ ਕੀਤਾ ਗਿਆ ਸੀ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਇੱਕ ਪਾਰਦਰਸ਼ੀ ਪਾਊਚ ਵਿੱਚੋਂ 20.93 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਇਸ ਸਬੰਧੀ ਥਾਣਾ ਸਦਰ ਟੋਹਾਣਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅੱਗੇ ਵਧਾਉਂਦਿਆਂ ਹੈਰੋਇਨ ਦੀ ਸਪਲਾਈ ਨਾਲ ਜੁੜੇ ਤੱਥਾਂ ਦੀ ਪੜਤਾਲ ਕੀਤੀ ਗਈ। ਜਾਂਚ ਦੌਰਾਨ ਸੁਨੀਲ ਉਰਫ਼ ਚੌਟਾਲਾ ਦੀ ਕਥਿਤ ਭੂਮਿਕਾ ਸਾਹਮਣੇ ਆਉਣ ’ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਪੁਲਿਸ ਅਨੁਸਾਰ ਮੁਲਜ਼ਮ ਨੂੰ ਅਦਾਲਤੀ ਹੁਕਮਾਂ ’ਤੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ । ਮਾਮਲੇ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਨਾਲ ਜੁੜੇ ਹੋਰ ਪੱਖਾਂ ਦੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਹੜਤਾਲ ਦੇ 32ਵੇਂ ਦਿਨ ਵੀ ਮੰਗਾਂ ਨਾ ਮੰਨੇ ਜਾਣ ਤੋਂ ਸਫ਼ਾਈ ਕਰਮਚਾਰੀਆਂ ’ਚ ਰੋਸ ਅਗਲੀ ਖ਼ਬਰ ਫ੍ਰੀ ਟਰੇਡ ਸਮਝੌਤਾ ਰੱਦ ਨਾ ਹੋਇਆ ਤਾਂ ਕਿਸਾਨ ਅੰਦੋਲਨ ਹੋਰ ਤੇਜ਼ ਕਰਾਂਗੇ -ਨਿਰਭੈ ਰਤੀਆ 8 ਕਿਸਾਨਾਂ, ਖੇਤ ਮਜ਼ਦੂਰਾਂ ਤ...
Ad Position 24