06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਹੜਤਾਲ ਦੇ 32ਵੇਂ ਦਿਨ ਵੀ ਮੰਗਾਂ ਨਾ ਮੰਨੇ ਜਾਣ ਤੋਂ ਸਫ਼ਾਈ ਕਰਮਚਾਰੀਆਂ ’ਚ ਰੋਸ

ਟੋਹਾਣਾ, 6 ਸਤੰਬਰ (ਮਨਜੀਤ ਸਿੰਘ) - ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਬੈਠੇ ਸਫਾਈ ਕਰਮਚਾਰੀਆਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਹੜਤਾਲ ਦੇ 32ਵੇਂ ਦਿਨ ਸਫਾਈ ਕਰਮਚਾਰੀਆਂ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਵੱਲੋਂ ਹਰਿਆਣਾ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕਰਨ ਲਈ ਇੱਕ ਨਵਾਂ ਤਰੀਕਾ ਅਪਣਾਉਣ ਦਾ ਐਲਾਨ ਕੀਤਾ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਟੋਹਾਣਾ, 6 ਸਤੰਬਰ (ਮਨਜੀਤ ਸਿੰਘ) - ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਬੈਠੇ ਸਫਾਈ ਕਰਮਚਾਰੀਆਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਹੜਤਾਲ ਦੇ 32ਵੇਂ ਦਿਨ ਸਫਾਈ ਕਰਮਚਾਰੀਆਂ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਵੱਲੋਂ ਹਰਿਆਣਾ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕਰਨ ਲਈ ਇੱਕ ਨਵਾਂ ਤਰੀਕਾ ਅਪਣਾਉਣ ਦਾ ਐਲਾਨ ਕੀਤਾ ਗਿਆ ਹੈ। ਜਿਵੇਂ ਵਿਅਕਤੀ ਮਰ ਜਾਂਦਾ ਉਸੇ ਤਰ੍ਹਾਂ ਸਰਕਾਰ ਦਾ ਕਿਰਿਆ ਕਰਮ ਤਹਿਤ ਅੱਜ ਸਫਾਈ ਕਰਮਚਾਰੀ ਸਰਕਾਰ ਦੇ ਫੁੱਲ ਚੁਗਣ ਦੀ ਰਸਮ ਕਰਕੇ ਇਨ੍ਹਾਂ ਫੁੱਲਾਂ ਨੂੰ ਗੰਦੇ ਨਾਲੇ ਵਿੱਚ ਸੁੱਟਣਗੇ ਅਤੇ ਸਰਕਾਰ ਦਾ ਪਿੰਡ-ਦਾਨ ਕਰਨਗੇ। ਸਫਾਈ ਕਰਮਚਾਰੀ ਆਗੂਆਂ ਨੇ ਕਿਹਾ ਕਿ ਬੀਤੇ ਦਿਨ ਉਨ੍ਹਾਂ ਵੱਲੋਂ ਹਰਿਆਣਾ ਸਰਕਾਰ ਦਾ ਅਫ਼ਸੋਸ ਮਨਾਇਆ ਗਿਆ ਸੀ ਅਤੇ ਅੱਜ ਉਸੇ ਰੋਸ ਵਜੋਂ ਸਰਕਾਰ ਦੇ ਫੁੱਲ ਚੁਗੇ ਜਾਣਗੇ ਅਤੇ ਗੰਦੇ ਨਾਲੇ ਵਿੱਚ ਸੁੱਟੇ ਜਾਣਗੇ। ਉਨ੍ਹਾਂ ਕਿਹਾ ਕਿ ਗੰਦੇ ਨਾਲੇ ਵਿੱਚ ਫੁੱਲ ਸੁੱਟਣਾ ਉਨ੍ਹਾਂ ਦੀ ਮਜਬੂਰੀ ਨਹੀਂ, ਸਗੋਂ ਹਰਿਆਣਾ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੇ ਵਿਰੋਧ ਵਿੱਚ ਸ਼ੁਰੂ ਕੀਤੇ ਗਏ ਨਵੇਂ ਅੰਦੋਲਨ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਫਾਈ ਕਰਮਚਾਰੀਆਂ ਪ੍ਰਤੀ ਸੰਵੇਦਨਸ਼ੀਲ ਹੁੰਦੀ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦੀ ਤਾਂ ਇਹ ਫੁੱਲ ਗੰਗਾ ਵਿੱਚ ਪ੍ਰਵਾਹ ਕੀਤੇ ਜਾਂਦੇ ਪਰ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਕਾਰਨ ਰੋਸ ਵਜੋਂ ਇਹ ਫੁੱਲ ਗੰਦੇ ਨਾਲੇ ਵਿੱਚ ਸੁੱਟੇ ਜਾਣਗੇ। ਇਸ ਦੌਰਾਨ ਫਾਇਰ ਬ੍ਰਿਗੇਡ ਕਰਮਚਾਰੀ ਅਤੇ ਸਫਾਈ ਕਰਮਚਾਰੀ ਸੰਘ ਦੇ ਸਾਥੀ ਸਾਂਝੇ ਤੌਰ ’ਤੇ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਔਰਤ ਸਫਾਈ ਕਰਮਚਾਰੀ ਨੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੜਤਾਲ ’ਤੇ ਬੈਠਿਆਂ ਅੱਜ 32 ਦਿਨ ਹੋ ਗਏ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਢੁੱਕਵਾਂ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਪਹਿਲਾਂ ਵੀ ਸਰਕਾਰ ਵਿਰੁੱਧ ਵੱਖ-ਵੱਖ ਢੰਗਾਂ ਨਾਲ ਰੋਸ ਪ੍ਰਗਟ ਕਰ ਚੁੱਕੇ ਹਨ ਅਤੇ ਹੁਣ ਸਰਕਾਰ ਦੀਆਂ ਰੀਤਾਂ-ਰਸਮਾਂ ਦੇ ਤਰੀਕੇ ਨਾਲ ਅਜਿਹਾ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ ਜਾ ਰਿਹਾ ਹੈ। ਸਫਾਈ ਕਰਮਚਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਤੇ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਵਿਰੁੱਧ ਹੋਰ ਤਿੱਖੇ ਰੋਸ ਪ੍ਰੋਗਰਾਮ ਉਲੀਕੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਲੋਕ ਚੇਤਨਾ ਮੰਚ ਵਲੋਂ ਅਧਿਆਪਕ ਦਿਵਸ ਮੌਕੇ 3 ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਹੈਰੋਇਨ ਤਸਕਰੀ ਮਾਮਲੇ ’ਚ ਮੁੱਖ ਸਪਲਾਇਰ ਕਾਬੂ
Ad Position 24