09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਰਾਜ ਪੱਧਰੀ ਐਸ. ਜੀ. ਐਫ.ਆਈ. ਸ਼ਤਰੰਜ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਟੋਹਾਣਾ ਦਾ ਨਾਂਅ ਕੀਤਾ ਰੌਸ਼ਨ

ਟੋਹਾਣਾ, 8 ਸਤੰਬਰ (ਮਨਜੀਤ ਸਿੰਘ) – ਡੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਟੋਹਾਣਾ, 8 ਸਤੰਬਰ (ਮਨਜੀਤ ਸਿੰਘ) – ਡੀ.ਏ.ਵੀ. ਸੈਂਟੇਨਰੀ ਪਬਲਿਕ ਸਕੂਲ ਟੋਹਾਣਾ ਦੀ ਹੋਣਹਾਰ ਵਿਦਿਆਰਥਣ ਜਾਨਵੀ ਕਿਨਰਾ ਨੇ ਪਾਣੀਪਤ ਵਿਖੇ ਹੋਏ ਰਾਜ ਪੱਧਰੀ ਐੱਸ. ਜੀ. ਐੱਫ. ਆਈ. ਸ਼ਤਰੰਜ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹਰਿਆਣਾ ਰਾਜ ਦੀ ਸ਼ਤਰੰਜ ਟੀਮ ਵਿਚ ਆਪਣੀ ਥਾਂ ਬਣਾਈ ਹੈ। ਜਾਨਵੀ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਨਾਲ-ਨਾਲ ਟੋਹਾਣਾ ਦਾ ਨਾਂਅ ਵੀ ਰੌਸ਼ਨ ਹੋਇਆ ਹੈ। ਜਾਨਵੀ ਨੇ ਆਪਣੀ ਮਿਹਨਤ, ਲਗਨ, ਆਤਮ-ਵਿਸ਼ਵਾਸ ਅਤੇ ਲਗਾਤਾਰ ਅਭਿਆਸ ਦੇ ਸਿਰ ’ਤੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ। ਉਸ ਦੀ ਇਸ ਕਾਮਯਾਬੀ ਨੂੰ ਸਕੂਲ ਪਰਿਵਾਰ ਅਤੇ ਖੇਡ ਪ੍ਰੇਮੀਆਂ ਵੱਲੋਂ ਮਾਣ ਨਾਲ ਦੇਖਿਆ ਜਾ ਰਿਹਾ ਹੈ। ਉਸ ਦੀ ਪ੍ਰਾਪਤੀ ਇਲਾਕੇ ਦੇ ਹੋਰ ਨੌਜਵਾਨ ਖਿਡਾਰੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੀ ਹੈ। ਇਸੇ ਸ਼ਤਰੰਜ ਮੁਕਾਬਲੇ ਵਿਚ ਅੰਡਰ-19 ਵਰਗ ਵਿਚ ਜੱਸੀ ਨੇ ਕਾਂਸੀ ਦਾ ਤਗਮਾ, ਜਦਕਿ ਅੰਡਰ-17 ਵਰਗ ਵਿਚ ਸ਼ਰਨ ਨੇ ਚਾਂਦੀ ਦਾ ਤਗਮਾ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਤੋਂ ਇਲਾਵਾ ਅੰਡਰ-14 ਵਰਗ ਵਿਚ ਦਕਸ਼ ਨੇ ਪੰਜ ਵਿਚੋਂ ਚਾਰ ਮੁਕਾਬਲੇ ਜਿੱਤ ਕੇ ਕੌਮੀ ਪੱਧਰ ਦੇ ਟਰਾਇਲ ਲਈ ਆਪਣੀ ਥਾਂ ਬਣਾਈ। ਚਾਰਾਂ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਡੀ­.ਏ.ਵੀ. ਸੈਂਟੇਨਰੀ ਪਬਲਿਕ ਸਕੂਲ ਟੋਹਾਣਾ ਦੀਆਂ ਖੇਡ ਪ੍ਰਾਪਤੀਆਂ ਵਿਚ ਇਕ ਹੋਰ ਮਾਣਮੱਤਾ ਅਧਿਆਇ ਜੁੜ ਗਿਆ ਹੈ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰੁਚੀ ਚਾਵਲਾ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਅਗਵਾਈ ਦੀ ਸਮਰੱਥਾ ਅਤੇ ਸੰਘਰਸ਼ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਜਾਨਵੀ ਦੀ ਰਾਜ ਪੱਧਰੀ ਪ੍ਰਾਪਤੀ ਨੂੰ ਸਕੂਲ ਲਈ ਮਾਣ ਵਾਲਾ ਪਲ ਦੱਸਦਿਆਂ ਖਿਡਾਰੀਆਂ ਨੂੰ ਇਸੇ ਤਰ੍ਹਾਂ ਮਿਹਨਤ ਤੇ ਸਮਰਪਣ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੱਚੀ ਲਗਨ ਅਤੇ ਲਗਾਤਾਰ ਯਤਨਾਂ ਨਾਲ ਕੋਈ ਵੀ ਟੀਚਾ ਅਸੰਭਵ ਨਹੀਂ ਹੈ। ਸਰੀਰਕ ਸਿੱਖਿਆ ਅਧਿਆਪਕ ਸ੍ਰੀ ਯਸ਼ਪਾਲ ਸਿੰਘ ਨੇ ਵੀ ਖਿਡਾਰੀਆਂ ਦੇ ਪ੍ਰਦਰਸ਼ਨ ’ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਕਾਮਯਾਬੀ ਉਨ੍ਹਾਂ ਦੀ ਸਖ਼ਤ ਮਿਹਨਤ, ਨਿਯਮਤ ਅਭਿਆਸ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਕੌਮੀ ਪੱਧਰ ’ਤੇ ਵੀ ਸਕੂਲ ਦਾ ਨਾਂ ਰੌਸ਼ਨ ਕਰਨ ਦੀ ਆਸ ਪ੍ਰਗਟਾਈ। ਡੀ.ਏ.ਵੀ. ਕਾਲਜ ਪ੍ਰਬੰਧਕੀ ਕਮੇਟੀ ਵੱਲੋਂ ਵੀ ਜਾਨਵੀ ਕਿਨ ਰਾ ਸਮੇਤ ਸਾਰੇ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਕੂਲ ਦੇ ਚੇਅਰਮੈਨ ਸ੍ਰੀ ਰਮੇਸ਼ ਲੀਖਾ, ਮੈਨੇਜਰ ਪ੍ਰੋ. ਸੁਭਾਸ਼ ਸ਼ਰਮਾ ਅਤੇ ਖੇਤਰੀ ਨਿਰਦੇਸ਼ਕਾ ਸ੍ਰੀਮਤੀ ਸੁਨੀਤਾ ਮਦਾਨ ਨੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ, ਕੋਚਾਂ ਅਤੇ ਸਕੂਲ ਪਰਿਵਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਦੀ ਪਹਿਲ, ਨਵੀਨ ਜਿੰਦਲ ਸਫ਼ਲ ਸਕਾਲਰਸ਼ਿਪ ਸਕੀਮ, ਉਮੀਦ ਦੀ ਕਿਰਨ ਬਣੀ ਅਗਲੀ ਖ਼ਬਰ ਸਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਦੇ ਮਾਮਲੇ ’ਚ ਦੋ ਨੌਜਵਾਨ ਕਾਬੂ
Ad Position 24